ਸੰਗਰੂਰ: ਸ਼ਹਿਰ ਵਿੱਚ ਈਟੀਟੀ ਪਾਸ ਅਧਿਆਪਕਾਂ ਨੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਰੁਜ਼ਗਾਰ ਦੀ ਮੰਗ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਪਹਿਲਾਂ ਸਿਟੀ ਸਥਾਨਕ ਸਿਟੀ ਪਾਰਕ ਵਿੱਚ ਇਕੱਠਿਆਂ ਹੋ ਕੇ ਰੋਸ ਮਾਰਚ ਕੱਢਿਆ ਤੇ ਫਿਰ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਦਿੱਤਾ।
ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਲਈ ਆਈ ਅੱਗੇ
ਇਸ ਬਾਰੇ ਈਟੀਟੀ ਪਾਸ ਅਧਿਆਪਕ ਦੀਪਕ ਸ਼ਰਮਾ ਨੇ ਕਿਹਾ ਕਿ ਉਹ ਟੈੱਟ ਪਾਸ ਅਧਿਆਪਕ ਬੇਰੁਜ਼ਗਾਰ ਯੂਨੀਅਨ ਵੱਲੋਂ ਉਹ ਪੱਕੇ ਧਰਨੇ 'ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਮੰਗਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਵੇ ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਉੱਥੇ ਹੀ ਸੂਬਾ ਪ੍ਰਧਾਨ ਦੀਪਕ ਨੇ ਕਿਹਾ ਕਿ ਈਟੀਟੀ ਪਾਸ ਅਧਿਆਪਕ ਸੰਦੀਪ ਸ਼ਰਮਾ ਨੇ ਦੱਸਿਆ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਕਰਦੀ ਹੈ, ਪਰ ਚੋਣਾਂ ਤੋਂ ਬਾਅਦ ਸਰਕਾਰ ਨੂੰ ਆਮ ਲੋਕਾਂ ਦੀਆਂ ਮੁਸ਼ਕਿਲਾਂ ਨਜ਼ਰ ਨਹੀਂ ਆਉਂਦੀਆਂ ਹਨ। ਉਹ ਆਪਣੇ ਹੱਕ ਦੇ ਲਈ ਧਰਨਾ ਲਗਾ ਰਹੇ ਹਨ ਤਾਂ ਕਿ ਸਾਨੂੰ ਨੌਕਰੀ ਦਿਤੀ ਜਾਵੇ।