ਸੰਗਰੂਰ: ਜ਼ਿਲ੍ਹੇ ਦੇ ਵਿੱਚ ਕਈ ਦਿਨਾਂ ਤੋਂ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਧਰਨਾ ਲਗਾਇਆ ਗਿਆ ਹੈ। ਇਸ ਧਰਨੇ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਯੂਨੀਅਨ ਦੇ ਨੁਮਾਇੰਦਿਆਂ ਨੂੰ ਮਿਲਣਾ ਪਹੁੰਚੇ। ਜਿੱਥੇ ਉਨ੍ਹਾਂ ਨੇ ਮੌਜੂਦਾ ਕਾਂਗਰਸ ਸਰਕਾਰ 'ਤੇ ਵਰਦਿਆਂ ਕਿਹਾ ਕਿ ਸਰਕਾਰ ਨੌਕਰੀ ਦੇਣ ਦੇ ਝੂਠੇ ਕੈਂਪ ਲਗਾ ਕੇ ਨੌਜਵਾਨਾਂ ਨਾਲ ਖਿਲਵਾੜ ਕਰ ਰਹੀ ਹੈ।
ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਵਿੱਚ ਕਈ ਦਿਨਾਂ ਤੋਂ ਟੈਂਕੀ ਦੇ ਉੱਪਰ ਚੜ੍ਹ ਕੇ ਟੈੱਟ ਪਾਸ ਅਧਿਆਪਕਾਂ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪ੍ਰਦਰਸ਼ਨਕਾਰੀ ਟੈੱਟ ਪਾਸ ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਯੋਗ ਹੋਣ ਦੇ ਬਾਵਜੂਦ ਵੀ ਨੌਕਰੀ ਨਹੀਂ ਦੇ ਰਹੀ ਹੈ ਜਿਸ ਨੂੰ ਲੈ ਕੇ ਉਹ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।
ਇਸ ਪ੍ਰਦਰਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਇਨ੍ਹਾਂ ਯੂਨੀਅਨ ਨੇਤਾਵਾਂ ਨੂੰ ਮਿਲਣ ਪਹੁੰਚੇ ਅਤੇ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੇ ਉੱਤੇ ਚੀਮਾ ਵੱਲੋਂ ਕਈ ਇਲਜ਼ਾਮ ਲਗਾਏ ਗਏ।
ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਇਕ ਪਾਸੇ ਤਾਂ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਲਾਰਾ ਲਗਾਉਂਦੇ ਹੋਏ ਕੈਂਪ ਲਗਾ ਕੇ ਮੇਲੇ ਲਗਾ ਰਹੀ ਹੈ ਅਤੇ ਦੂਜੇ ਪਾਸੇ ਦੇਖਿਆ ਜਾਵੇ ਤਾਂ ਜਿਸ ਤਰ੍ਹਾਂ ਦੇ ਨਾਲ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਟੈਂਕੀ ਦੇ ਉੱਪਰ ਚੜ੍ਹ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਇਹ ਵੀ ਪੜੋ: ਰੇਲਵੇ ਕਰਮਚਾਰੀਆਂ ਨੇ ਕੀਤਾ ਸ਼ਹੀਦਾਂ ਨੂੰ ਯਾਦ, ਦਿੱਤੀ ਸਰਕਾਰ ਨੂੰ ਚੇਤਾਵਨੀ
ਸਰਕਾਰ ਨੂੰ ਇਨ੍ਹਾਂ ਕੋਲ ਆ ਕੇ ਇਹ ਨੌਕਰੀ ਵਾਲੇ ਕੈਂਪ ਲਗਾਉਣੇ ਚਾਹੀਦੇ ਹਨ ਤਾਂ ਕਿ ਜੋ ਇਹ ਯੋਗ ਅਧਿਆਪਕ ਹਨ ਇਨ੍ਹਾਂ ਨੂੰ ਨੌਕਰੀ ਦਿੱਤੀ ਜਾਵੇ ਅਤੇ ਖਾਲੀ ਪਈ ਅਸਾਮੀਆਂ ਨੂੰ ਸਕੂਲਾਂ ਦੇ ਵਿੱਚ ਭਰਿਆ ਜਾਵੇ।