ਸੰਗਰੂਰ: ਸਰਕਾਰੀ ਰਣਬੀਰ ਕਾਲਜ ਦੇ ਕੱਚੇ ਅਧਿਆਪਕਾਂ ਵੱਲੋਂ ਕਲਮ ਛੋੜ ਧਰਨਾ ਲਗਾਇਆ ਗਿਆ। ਇਹ ਧਰਨਾ ਗੈਸਟ ਫਕੈਲਟੀ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਹੈ। ਕਲਮ ਛੋੜ ਧਰਨਾ ਸੂਬੇ ਦੀਆਂ ਚਾਰ ਜਥੇਬੰਦਿਆਂ ਵੱਲੋਂ ਲਗਾਇਆ ਗਿਆ।
ਗੈਸਟ ਫਕੈਲਟੀ ਯੂਨੀਅਨ ਦੀ ਪ੍ਰਧਾਨ ਗੁਲਸ਼ਨਦੀਪ ਕੌਰ ਨੇ ਦੱਸਿਆ ਕਿ ਕੁਝ ਕੱਚੇ ਅਧਿਆਪਕ ਪਿਛਲੇ 10-15 ਸਾਲਾਂ ਤੋਂ ਗੈਸਟ ਫਕੈਲਟੀ ਦੇ ਤੋਰ 'ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਕੱਚੇ ਮੁਲਾਜ਼ਮਾਂ ਦਾ ਧਿਆਨ ਨਹੀਂ ਹੈ ਤੇ ਉਨ੍ਹਾਂ ਦੇ ਧਿਆਨ 'ਚ ਲਾਉਣ ਲਈ ਇਹ ਧਰਨਾ ਦਿੱਤਾ ਜਾ ਰਿਹਾ ਹੈ। ਗੁਲਸ਼ਨਦੀਪ ਕੌਰ ਨੇ ਕਿਹਾ ਕਿ ਇਹ ਧਰਨਾ ਪੂਰੇ ਪੰਜਾਬ ਦੇ ਅਧਿਆਪਕਾਂ ਵੱਲੋਂ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ:ਕੈਂਸਰ ਦੇ ਅੰਕੜਿਆਂ ਤੇ ਹਕੀਕਤ 'ਚ ਜ਼ਮੀਨ ਅਸਮਾਨ ਦਾ ਫ਼ਰਕ, ਸਰਕਾਰ ਵੱਲ 574 ਕਰੋੜ ਬਕਾਇਆ
ਵਿਦਿਆਰਥੀ ਯੂਨੀਅਨ ਦੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਜਿਹੜਾ ਅਧਿਆਪਕਾਂ ਵੱਲੋਂ ਧਰਨਾ ਲਗਾਇਆ ਜਾ ਰਿਹਾ ਹੈ ਇਹ ਜਾਇਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਹੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਕੋਈ ਖ਼ਾਸ ਕਦਮ ਨਹੀਂ ਚੁੱਕ ਰਹੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦਾ ਇਸੇ ਤਰੀਕੇ ਦਾ ਰਵੱਈਆ ਰਿਹਾ ਹੈ ਤਾਂ ਪੰਜਾਬ ਦੇ ਵਿੱਚ ਸਿੱਖਿਆ ਪ੍ਰਣਾਲੀ ਦੇ ਹਾਲਾਤ ਹੋਰ ਵੀ ਖਰਾਬ ਹੋ ਸਕਦੇ ਹਨ।