ETV Bharat / state

ਸੰਗਰੂਰ: ਰੋਜ਼ ਦੇ ਧਰਨਿਆਂ ਤੋਂ ਆਮ ਜਨਤਾ ਪ੍ਰੇਸ਼ਾਨ, ਸਰਕਾਰ ਨੂੰ ਹੱਲ ਕੱਢਣ ਦੀ ਕੀਤੀ ਮੰਗ

ਸੰਗਰੂਰ ਵਿੱਚ ਲਗਾਤਾਰ ਲੱਗ ਰਹੇ ਬੇਰੁਜ਼ਗਾਰ ਅਧਿਆਪਕਾਂ ਦੇ ਧਰਨਿਆਂ ਕਾਰਨ ਆਮ ਜਨਤਾ ਤੰਗ ਆ ਗਈ ਹੈ। ਇਨ੍ਹਾਂ ਧਰਨਿਆਂ ਕਾਰਨ ਰੋਜ਼ਾਨਾ ਆ ਰਹੀਆਂ ਮੁਸ਼ਕਲਾਂ ਕਰਕੇ ਲੋਕਾਂ ਨੇ ਅਧਿਆਪਿਕਾਂ ਦੀਆਂ ਸਮੱਸਿਆਵਾਂ ਦਾ ਸਰਕਾਰ ਨੂੰ ਹੱਲ ਕੱਢਣ ਦੀ ਮੰਗ ਕੀਤੀ ਹੈ।

ਫ਼ੋਟੋ
author img

By

Published : Sep 18, 2019, 5:45 PM IST

ਸੰਗਰੂਰ: ਸੰਗਰੂਰ ਵਿੱਚ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਿਰੁੱਧ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਲਈ ਪਿਛਲੇ 2 ਹਫ਼ਤਿਆਂ ਤੋਂ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਦਰਅਸਲ, ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਨੌਕਰੀ ਵਿੱਚ ਭਰਤੀ ਕੀਤਾ ਜਾਵੇ। ਇਸ ਦੇ ਨਾਲ ਹੀ, ਬੀ.ਐਡ ਬੇਰੁਜ਼ਗਾਰ ਅਧਿਆਪਕ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ।

ਵੇਖੋ ਵੀਡੀਓ

ਲਗਭਗ 2 ਹਫ਼ਤਿਆਂ ਤੋਂ ਲਗਾਤਾਰ ਇਨ੍ਹਾਂ ਅਧਿਆਪਕਾਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਦਾ ਖਾਮਿਆਜ਼ਾ ਸੰਗਰੂਰ ਦੀ ਆਮ ਜਨਤਾ ਨੂੰ ਹੀ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਨੂੰ ਆਪਣੀ ਰੋਜ਼ਾਨਾ ਜਿੰਦਗੀ ਵਿੱਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਧਿਆਪਕਾਂ ਵੱਲੋਂ ਹਰ ਦੂਜੇ ਦਿਨ ਹੀ ਦਿੱਲੀ-ਲੁਧਿਆਣਾ ਸੁਨਾਮ ਰੋਡ ਉੱਤੇ ਜਾਮ ਲਗਾਇਆ ਜਾਂਦਾ ਹੈ ਜਿਸ ਕਰਕੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਆ ਰਹੀ ਹੈ।

ਜਦੋਂ ਆਮ ਜਨਤਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਜੋ ਧਰਨਾ ਲਗਾਇਆ ਜਾ ਰਿਹਾ ਹੈ, ਉਹ ਆਪਣੇ ਹੱਕਾਂ ਅਤੇ ਆਪਣੀ ਮੰਗਾਂ ਨੂੰ ਲੈ ਕੇ ਲਗਾਇਆ ਜਾ ਰਿਹਾ ਹੈ ਜੋ ਉਨ੍ਹਾਂ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਇਹ ਵੀ ਧਿਆਨ ਦੇਣਾ ਚਾਹੀਦਾ ਹੈ ਕਿ ਇਸ ਦੇ ਨਾਲ ਆਮ ਜਨਜੀਵਨ ਨੂੰ ਬਹੁਤ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਨੇ ਜਦੋਂ ਵੀ ਸੰਗਰੂਰ ਤੋਂ ਬਾਹਰ ਜਾਣਾ ਹੁੰਦਾ ਹੈ ਤਾਂ ਹਰ ਪਾਸੇ ਧਰਨਾ ਲੱਗਾ ਹੁੰਦਾ ਹੈ ਜਿਸ ਕਰਕੇ ਉਨ੍ਹਾਂ ਨੂੰ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ।

ਜਦੋਂ ਇਸ ਸਬੰਧੀ ਬੇਰੁਜ਼ਗਾਰ ਅਧਿਆਪਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਵੀ ਆਮ ਜਨਤਾ ਵਿੱਚੋਂ ਹੀ ਹਨ ਅਤੇ ਉਹ ਕਿਸੇ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਦੇਣਾ ਚਾਹੁੰਦੇ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਜਾ ਰਿਹਾ ਹੈ ਉਸ ਨੂੰ ਲੈ ਕੇ ਉਹ ਧਰਨਾ ਪ੍ਰਦਰਸ਼ਨ ਅਤੇ ਰੋਡ ਜਾਮ ਕਰ ਰਹੇ ਹਨ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਸਾਨੂੰ ਸੰਗਰੂਰ ਦੇ ਲੋਕਾਂ ਦੇ ਨਾਂ ਤੇ ਜੋ ਰਾਹਗੀਰ ਨੇ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਮਸਲਾ ਨਹੀਂ ਹੈ ਪਰ ਸਰਕਾਰ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਦੇ ਲਈ ਉਨ੍ਹਾਂ ਨੇ ਧਰਨਾ ਪ੍ਰਦਰਸ਼ਨ ਜਾਰੀ ਕੀਤਾ ਹੋਇਆ ਹੈ ਅਤੇ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣੇਗੀ ਉਹ ਆਪਣਾ ਪ੍ਰਦਰਸ਼ਨ ਜਾਰੀ ਰੱਖਣਗੇ।

ਇਹ ਵੀ ਪੜ੍ਹੋ: ਲੰਗਰ ਉੱਤੇ ਲੱਗੀ ਜੀ ਐਸ ਟੀ ਦੀ ਰਕਮ SGPC ਨੂੰ ਵਾਪਸ

ਇੱਕ ਪਾਸੇ ਜਿੱਥੇ ਸੰਗਰੂਰ ਦੇ ਵਿੱਚ ਰੋਜ਼ ਦੇ ਧਰਨਿਆਂ ਨਾਲ ਸੰਗਰੂਰ ਜ਼ਿਲ੍ਹਾ 'ਧਰਨਿਆਂ ਦਾ ਜ਼ਿਲ੍ਹਾ' ਬਣ ਚੁੱਕਿਆ ਹੈ, ਉਥੇ ਹੀ ਆਮ ਜਨਜੀਵਨ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋੜ ਹੈ, ਸਰਕਾਰ ਨੂੰ ਇਸ ਮਸਲੇ ਦਾ ਕੋਈ ਹੱਲ ਕੱਢਣ ਦੀ, ਤਾਂ ਜੋ ਆ ਰਹੀ ਦਿੱਕਤਾਂ ਦਾ ਹੱਲ ਕੀਤਾ ਜਾ ਸਕੇ।

Intro:ਸੰਗਰੂਰ ਦੇ ਵਿੱਚ ਲਗਾਤਾਰ ਲੱਗ ਰਹੇ ਬੇਰੁਜ਼ਗਾਰ ਅਧਿਆਪਕਾਂ ਦੇ ਨਾਲ ਸੰਗਰੂਰ ਦੀ ਜਨਤਾ ਨਾਖੁਸ਼,ਰੋਜ਼ਾਨਾ ਆ ਰਹੀਆਂ ਦਿੱਕਤਾਂ ਕਰਕੇ ਲੋਕ ਪ੍ਰੇਸ਼ਾਨ ਸਰਕਾਰ ਨੂੰ ਇਸ ਦਾ ਹੱਲ ਕੱਢਣ ਦੀ ਕੀਤੀ ਮੰਗ.

Body:ਇੱਕ ਪਾਸੇ ਤਾਂ ਸੰਗਰੂਰ ਦੇ ਵਿੱਚ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਖਿਲਾਫ਼ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀ ਮੰਗਾਂ ਨੂੰ ਪੂਰਾ ਕਰਨ ਦੇ ਲਈ ਪਿਛਲੇ ਦੋ ਹਫ਼ਤਿਆਂ ਤੋਂ ਲਗਾਤਾਰ ਧਰਨਾ ਪ੍ਰਦਰਸ਼ਨ ਜਾਰੀ ਕੀਤਾ ਹੋਇਆ ਹੈ ਜਿਨ੍ਹਾਂ ਦੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਨੌਕਰੀ ਦੇ ਵਿੱਚ ਭਰਤੀ ਕੀਤਾ ਜਾਵੇ ਉੱਥੇ ਹੀ ਬੀ ਐਡ ਬੇਰੁਜ਼ਗਾਰ ਅਧਿਆਪਕ ਵੀ ਆਪਣੀ ਮੰਗਾਂ ਨੂੰ ਲੈ ਕੇ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਲਗਪਗ ਦੋ ਹਫ਼ਤਿਆਂ ਤੋਂ ਲਗਾਤਾਰ ਇਨ੍ਹਾਂ ਅਧਿਆਪਕਾਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਦਾ ਖਾਮਿਆਜ਼ਾ ਸੰਗਰੂਰ ਦੀ ਆਮ ਜਨਤਾ ਨੂੰ ਹੀ ਭੁਗਤਣਾ ਪੈ ਰਿਹਾ ਹੈ ਕਿ ਉਨ੍ਹਾਂ ਨੂੰ ਆਪਣੀ ਰੋਜ਼ਾਨਾ ਜਿੰਦਗੀ ਦੇ ਵਿੱਚ ਬਹੁਤ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ .ਅਧਿਆਪਕਾਂ ਵੱਲੋਂ ਹਰ ਦੂਜੇ ਦਿਨ ਹੀ ਦਿੱਲੀ ਲੁਧਿਆਣਾ ਸੁਨਾਮ ਰੋਡ ਨੂੰ ਬਲਾਕ ਕੀਤਾ ਜਾਂਦਾ ਹੈ ਜਿਸ ਕਰਕੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਆ ਰਹੀ ਹੈ.ਉੱਥੇ ਹੀ ਜਦੋਂ ਸੰਗਰੂਰ ਦੀ ਜਨਤਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਜੋ ਧਰਨਾ ਲਗਾਇਆ ਜਾ ਰਿਹਾ ਹੈ ਉਹ ਆਪਣੇ ਹੱਕਾਂ ਅਤੇ ਆਪਣੀ ਮੰਗਾਂ ਨੂੰ ਲੈ ਕੇ ਲਗਾਇਆ ਜਾ ਰਿਹਾ ਹੈ ਜਿਸ ਦੀ ਉਹ ਇੱਜ਼ਤ ਕਰਦੇ ਹਨ ਪਰ ਦੂਜੇ ਪਾਸੇ ਉਨ੍ਹਾਂ ਨੂੰ ਇਹ ਵੀ ਧਿਆਨ ਦੇਣਾ ਚਾਹੀਦਾ ਹੈ ਕਿ ਇਸ ਦੇ ਨਾਲ ਆਮ ਜਨਜੀਵਨ ਨੂੰ ਬਹੁਤ ਪ੍ਰਭਾਵ ਪੈ ਰਿਹਾ ਹੈ ਅਤੇ ਉਨ੍ਹਾਂ ਨੇ ਜਦੋਂ ਵੀ ਸੰਗਰੂਰ ਤੋਂ ਬਾਹਰ ਜਾਣਾ ਹੁੰਦਾ ਹੈ ਤਾਂ ਹਰ ਪਾਸੇ ਧਰਨਾ ਲੱਗਿਆ ਹੁੰਦਾ ਹੈ ਜਿਸ ਕਰਕੇ ਉਨ੍ਹਾਂ ਨੂੰ ਲੰਬਾ ਸਮਾਂ ਉਡੀਕ ਕਰਨੀ ਪੈਂਦੀ ਹੈ ਰਾਹ ਖੁੱਲ੍ਹਣ ਦੀ ਤੇ ਹੋਰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ .ਇਸ ਦੇ ਲਈ ਆਮ ਜਨਤਾ ਸਰਕਾਰ ਨੂੰ ਇਹੀ ਮੰਗ ਕਰ ਰਹੀ ਹੈ ਕਿ ਇਨ੍ਹਾਂ ਅਧਿਆਪਕਾਂ ਦੇ ਨਾਲ ਬੈਠ ਕੇ ਕੋਈ ਹੱਲ ਕੱਢਿਆ ਜਾਵੇ ਤਾਂ ਜੋ ਆਮ ਜਨਜੀਵਨ ਨੂੰ ਜੋ ਪ੍ਰੇਸ਼ਾਨੀਆਂ ਆ ਰਹੀਆਂ ਹਨ ਉਹ ਠੀਕ ਹੋ ਸਕਣ.
ਬਾਈਟ ਕਮਲ ਆਨੰਦ
ਬਾਈਟ ਸੰਤ ਰਾਜਿੰਦਰ ਸਿੰਘ ਆਮ ਜਨਤਾ
ਉੱਥੇ ਜਦੋਂ ਇਸ ਸਬੰਧਿਤ ਬੇਰੁਜ਼ਗਾਰ ਅਧਿਆਪਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਵੀ ਆਮ ਜਨਤਾ ਦੇ ਵਿੱਚੋਂ ਹੀ ਹਨ ਅਤੇ ਉਹ ਕਿਸੇ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਦੇਣਾ ਚਾਹੁੰਦੇ ਪਰ ਸਰਕਾਰ ਵੱਲੋਂ ਜੋ ਤੱਕ ਉਨ੍ਹਾਂ ਤੇ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਮੰਗਾਂ ਨੂੰ ਨਹੀਂ ਮੰਨਿਆ ਜਾ ਰਿਹਾ ਹੈ ਉਸ ਨੂੰ ਲੈ ਕੇ ਉਹ ਧਰਨਾ ਪ੍ਰਦਰਸ਼ਨ ਅਤੇ ਰੋਡ ਜਾਮ ਕਰ ਰਹੇ ਹਨ ਉਨ੍ਹਾਂ ਨਾਲ ਇਹ ਵੀ ਕਿਹਾ ਕਿ ਸਾਨੂੰ ਸੰਗਰੂਰ ਦੇ ਲੋਕਾਂ ਦੇ ਨਾਂ ਤੇ ਜੋ ਰਾਹਗੀਰ ਨੇ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਮਸਲਾ ਨਹੀਂ ਹੈ ਪਰ ਸਰਕਾਰ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਦੇ ਲਈ ਉਨ੍ਹਾਂ ਨੇ ਧਰਨਾ ਪ੍ਰਦਰਸ਼ਨ ਜਾਰੀ ਕੀਤਾ ਹੋਇਆ ਹੈ ਅਤੇ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣੇਗੀ ਉਹ ਆਪਣਾ ਪ੍ਰਦਰਸ਼ਨ ਜਾਰੀ ਰੱਖਣਗੇ ਵਾਈਟ ਪ੍ਰਦਰਸ਼ਨਕਾਰੀ

Conclusion:ਇੱਕ ਪਾਸੇ ਜਿੱਥੇ ਸੰਗਰੂਰ ਦੇ ਵਿੱਚ ਰੋਜ਼ ਦੇ ਧਰਨਿਆਂ ਨਾਲ ਸੰਗਰੂਰ ਜ਼ਿਲ੍ਹਾ ਧਰਨਿਆਂ ਦਾ ਜ਼ਿਲਾ ਬਣ ਚੁੱਕਿਆ ਹੈ ਉਥੇ ਹੀ ਆਮ ਜਨਜੀਵਨ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਲੋੜ ਹੈ ਸਰਕਾਰ ਨੂੰ ਇਸ ਮਸਲੇ ਤੇ ਕੋਈ ਹੱਲ ਕੱਢਣ ਦੀ ਤਾਂ ਜੋ ਆ ਰਹੀ ਦਿੱਕਤਾਂ ਦਾ ਹੱਲ ਕੀਤਾ ਜਾ ਸਕੇ
ETV Bharat Logo

Copyright © 2024 Ushodaya Enterprises Pvt. Ltd., All Rights Reserved.