ਸੰਗਰੂਰ: ਪਿਛਲੇ 32 ਦਿਨਾਂ ਤੋਂ ਸੰਗਰੂਰ ਵਿੱਚ ਬੇਰਜ਼ਗਾਰ ਅਧਿਆਪਕਾਂ ਵੱਲੋਂ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ, ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਪਾਣੀ ਵਾਲੀ ਟੈਂਕੀ ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਹਨ।
ਇਸ ਬਾਰੇ ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੁੱਖ ਮੰਗ ਇਹ ਹੈ ਕਿ ਗ੍ਰੈਜੂਏਸ਼ਨ ਦੀ ਨੀਤੀ ਹਟਾਈ ਜਾਵੇ ਅਤੇ ਉਨ੍ਹਾਂ ਨੂੰ ਛੇਤੀ ਚੋਂ ਛੇਤੀ ਨੌਕਰੀ 'ਤੇ ਰੱਖਿਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪਿਛਲੇ 32 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਾਡੀ ਸਾਰ ਲੈਣ ਕੋਈ ਨਹੀਂ ਪਹੁੰਚਿਆ।
ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਹੁਣ ਵੇਖਣਾ ਇਹ ਹੋਵੇਗਾ ਕਿ ਅਧਿਆਪਕ ਇਸੇ ਤਰ੍ਹਾਂ ਧੱਕੇ ਖਾਂਦੇ ਰਹਿਣਗੇ ਜਾਂ ਫਿਰ ਸਰਕਾਰ ਉਨ੍ਹਾਂ ਨੂੰ ਬੇਰੁਜ਼ਗਾਰ ਕਰੇਗੀ?