ETV Bharat / state

CM ਮਾਨ ਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਵੱਲੋਂ ਦੇਸ਼ ਦੇ ਸਭ ਤੋਂ ਵੱਡੇ ਬਾਇਓ ਐਨਰਜੀ ਪਲਾਂਟ ਦਾ ਉਦਘਾਟਨ, ਪਰ ਲੋਕ ਨਾਖੁਸ਼ - sangrur news

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨਾਲ ਅੱਜ ਇੱਥੇ 20 ਏਕੜ ਰਕਬੇ ਵਿਚ 230 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਦੇਸ਼ ਦੇ ਸਭ ਤੋਂ ਵੱਡੇ ਬਾਇਓ ਐਨਰਜੀ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ।

bio energy plant, sangrur,  Hardeep Puri
CM ਮਾਨ ਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਵੱਲੋਂ ਦੇਸ਼ ਦੇ ਸਭ ਤੋਂ ਵੱਡੇ ਬਾਇਓ ਐਨਰਜੀ ਪਲਾਂਟ ਦਾ ਉਦਘਾਟਨ, ਪਰ ਲੋਕ ਨਾਖੁਸ਼
author img

By

Published : Oct 19, 2022, 9:54 AM IST

Updated : Oct 19, 2022, 10:52 AM IST

ਲਹਿਰਾਗਾਗਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨਾਲ ਅੱਜ ਇੱਥੇ 20 ਏਕੜ ਰਕਬੇ ਵਿਚ 230 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਦੇਸ਼ ਦੇ ਸਭ ਤੋਂ ਵੱਡੇ ਬਾਇਓ ਐਨਰਜੀ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਨੂੰ ਸੂਬੇ ਲਈ ਇਤਿਹਾਸਕ ਦਿਨ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚੋਂ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਖਤਮ ਕਰਨ ਲਈ ਰਾਹ ਪੱਧਰਾ ਕਰੇਗਾ।

ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ

ਉਨ੍ਹਾਂ ਕਿਹਾ ਕਿ ਵਰਬੀਓ ਗਰੁੱਪ ਦਾ ਸੂਬੇ ਨਾਲ ਮਜ਼ਬੂਤ ਰਿਸ਼ਤਾ ਹੈ ਕਿਉਂਕਿ ਇਸ ਦੀ ਭਾਰਤੀ ਸਹਾਇਕ ਕੰਪਨੀ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ ਨੇ ਭਾਰਤ ਦਾ ਸਭ ਤੋਂ ਵੱਡਾ ਬਾਇਓਫਿਊਲ (ਬਾਇਓਮੀਥੇਨ/ਬਾਇਓ-ਸੀਐਨਜੀ) ਉਤਪਾਦਨ ਯੂਨਿਟ ਸਥਾਪਤ ਕੀਤਾ ਹੈ, ਜੋ ਬਾਇਓ-ਸੀ.ਐਨ.ਜੀ. ਦੀ 33 ਟੀ.ਪੀ.ਡੀ. (ਟਨ ਪ੍ਰਤੀ ਦਿਨ) ਅਤੇ 550 ਟੀ.ਪੀ.ਡੀ. (ਪ੍ਰਤੀ ਸਾਲ) ਦੀ ਸਮਰਥਾ ਵਾਲਾ ਪ੍ਰਾਜੈਕਟ ਹੈ। ਉਨ੍ਹਾਂ ਕਿਹਾ ਕਿ 80,000 ਕਿਊਬਕ ਮੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਪ੍ਰੋਜੈਕਟ ਬਾਇਓਗੈਸ ਪੈਦਾ ਕਰੇਗਾ ਜੋ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਦਾ ਵਧੀਆ ਤਰੀਕਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਸ ਯੂਨਿਟ ਵਿਚ ਸਾਲਾਨਾ 1.30 ਲੱਖ ਟਨ ਪਰਾਲੀ ਦੀ ਖਪਤ ਹੋਵੇਗੀ ਜਿਸ ਨਾਲ ਪਰਾਲੀ ਦੀ ਗੰਭੀਰ ਸਮੱਸਿਆ ਤੋਂ ਨਿਜਾਤ ਪਾਉਣ (People reaction on bio energy plant sangru) ਵਿਚ ਮਦਦ ਮਿਲੇਗੀ।

ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਮਾਨ ਨੇ ਕਿਹਾ ਕਿ 20 ਏਕੜ ਰਕਬੇ ਵਿੱਚ ਸਥਾਪਿਤ ਇਸ ਯੂਨਿਟ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਪੈਦਾ ਹੋਣ ਵਾਲੇ 1.50 ਲੱਖ ਮੀਟ੍ਰਿਕ ਟਨ ਦੂਸ਼ਿਤ ਤੱਤ ਅਤੇ 20,000 ਮੀਟਰਿਕ ਟਨ ਫਲਾਈ ਐਸ਼ ਦੀ ਸਾਲਾਨਾ ਕਮੀ ਲਿਆਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਯੂਨਿਟ 1000 ਨੌਜਵਾਨਾਂ ਨੂੰ ਰੁਜ਼ਗਾਰ ਵੀ ਦੇਵੇਗਾ ਅਤੇ 5000 ਤੋਂ ਵੱਧ ਪਰਿਵਾਰਾਂ ਨੂੰ ਲਾਭ ਪਹੁੰਚੇਗਾ।
ਭਗਵੰਤ ਮਾਨ ਨੇ ਦੱਸਿਆ ਕਿ ਬਾਇਓ ਮੈਨਿਊਰ ਨਾਲ ਭਰਪੂਰ ਮਿੱਟੀ ਦਾ 2150 ਏਕੜ ਰਕਬਾ ਹੋਵੇਗਾ। ਮਾਨ ਨੇ ਅੱਗੇ ਕਿਹਾ ਕਿ ਵਰਬੀਓ ਗਰੁੱਪ ਨੇ ਸੂਬੇ ਵਿਚ ਅਜਿਹੇ ਹੋਰ ਪਲਾਂਟ ਸਥਾਪਤ ਕਰਨ ਵਿਚ ਵੀ ਗਹਿਰੀ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਪ੍ਰਾਜੈਕਟ ਸਫਲ ਹੋ ਜਾਂਦਾ ਹੈ ਤਾਂ ਵਰਬੀਓ ਗਰੁੱਪ ਵੱਲੋਂ ਸੂਬੇ ਵਿਚ ਅਜਿਹੇ 10 ਹੋਰ ਪਲਾਂਟ ਸਥਾਪਤ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਪੰਜਾਬ ਨੂੰ ਪਰਾਲੀ ਸਾੜਨ ਦੀ ਸਮੱਸਿਆ ਤੋਂ ਮੁਕਤ ਸੂਬਾ ਬਣਾਉਣਾ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ

ਮੁੱਖ ਮੰਤਰੀ ਨੇ ਕਿਹਾ ਕਿ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਨਾਲ ਪੰਜਾਬ ਨੂੰ ਫਸਲਾਂ ਦੀ ਰਹਿੰਦ-ਖੂੰਹਦ ਖਾਸ ਕਰਕੇ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂਹੰਦ ਦੇ ਨਿਪਟਾਰੇ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੀ ਕਿਸੇ ਹੋਰ ਕੰਮ ਲਈ ਵਰਤੋਂ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਹਰ ਸਾਲ ਲਗਭਗ 18 ਮਿਲੀਅਨ ਟਨ ਪਰਾਲੀ/ਰਹਿੰਦ-ਖੂਹੰਦ ਪੈਦਾ ਹੁੰਦੀ ਹੈ ਪਰ ਬਾਇਓਮਾਸ ਪਾਵਰ ਪਲਾਂਟਾਂ, ਉਦਯੋਗਿਕ ਬਾਇਲਰਾਂ ਅਤੇ ਪਲਾਈਵੁੱਡ ਉਦਯੋਗ ਵਿੱਚ ਸਿਰਫ 5 ਮਿਲੀਅਨ ਟਨ ਦੀ ਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਿਪਟਾਰੇ ਲਈ ਕੋਈ ਹੋਰ ਸੁਰੱਖਿਅਤ ਤਕਨੀਕ ਉਪਲਬਧ ਨਾ ਹੋਣ ਕਾਰਨ ਬਾਕੀ 13 ਮਿਲੀਅਨ ਟਨ ਪਰਾਲੀ/ਰਹਿੰਦ-ਖੂਹੰਦ ਨੂੰ ਕਿਸਾਨਾਂ ਵੱਲੋਂ ਖੇਤਾਂ ਵਿੱਚ ਹੀ ਸਾੜਿਆ ਜਾ ਰਿਹਾ ਹੈ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ 75 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਖੇਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚੋਂ 37 ਲੱਖ ਏਕੜ ਵਾਲੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ। ਭਗਵੰਤ ਮਾਨ ਨੇ ਕਿਹਾ ਕਿ ਬਾਕੀ ਬਚੀ 38 ਲੱਖ ਏਕੜ ਜ਼ਮੀਨ ਤੋਂ ਪੈਦਾ ਹੋਣ ਵਾਲੀ ਪਰਾਲੀ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਕੁਝ ਵੱਡੇ ਕਦਮ ਚੁੱਕਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਪੰਜਾਬ ਨੂੰ ਸਾਫ-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਨੇ ਪਾਵਨ ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਕਈ ਕਦਮ ਚੁੱਕੇ ਹਨ। ਇਸ ਤੋਂ ਇਲਾਵਾ ਕੁੱਲ 14.25 ਟਨ ਸੀ.ਬੀ.ਜੀ. ਪ੍ਰਤੀ ਦਿਨ ਸਮਰੱਥਾ ਵਾਲੇ ਦੋ ਹੋਰ ਪ੍ਰੋਜੈਕਟ ਸਾਲ 2022-23 ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਪ੍ਰਤੀ ਦਿਨ 492.58 ਟਨ ਕੰਪਰੈੱਸਡ ਬਾਇਓਗੈਸ ਦੇ ਉਤਪਾਦਨ ਲਈ ਪ੍ਰਤੀ ਸਾਲ ਲਗਭਗ 16.5 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿੱਚ ਖੇਤੀ ਰਹਿੰਦ-ਖੂੰਹਦ 'ਤੇ ਅਧਾਰਿਤ ਸੀ.ਬੀ.ਜੀ. ਪ੍ਰੋਜੈਕਟਾਂ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 10 ਟੀ.ਪੀ.ਡੀ. ਦੀ ਸਮਰਥਾ ਵਾਲੇ ਲਗਭਗ 200 ਹੋਰ ਪ੍ਰੋਜੈਕਟ ਸਥਾਪਤ ਕੀਤੇ ਜਾ ਸਕਦੇ ਹਨ ਜਿਨ੍ਹਾਂ ਲਈ ਸੂਬਾ ਸਰਕਾਰ ਰਾਜ ਐਨ.ਆਰ.ਐਸ.ਈ. ਨੀਤੀ-2012 ਦੇ ਤਹਿਤ ਵੱਖ-ਵੱਖ ਰਿਆਇਤਾਂ ਪ੍ਰਦਾਨ ਕਰ ਰਹੀ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ, ਭਾਰਤ ਸਰਕਾਰ ਨੇ ਜੂਨ, 2018 ਵਿੱਚ ਜੈਵਿਕ ਈਂਧਣ 'ਤੇ ਕੌਮੀ ਨੀਤੀ ਨੂੰ ਵੀ ਨੋਟੀਫਾਈ ਕੀਤਾ ਹੈ ਜੋ ਬਾਇਓਫਿਊਲ ਦੇ ਉਤਪਾਦਨ ਲਈ ਪ੍ਰੋਜੈਕਟਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਕਾਸ ਕਰਨ ਦੀ ਲੋੜ 'ਤੇ ਜ਼ੋਰ ਦਿੰਦੀ ਹੈ।

ਲੋਕ ਨਾਖੁਸ਼

ਕੀ ਕਹਿਣਾ ਹੈ ਇਲਾਕਾ ਨਿਵਾਸੀਆਂ:
ਇਲਾਕਾ ਨਿਵਾਸੀਆਂ ਨੇ ਕਿਹਾ ਜਦੋਂ ਫੈਕਟਰੀ ਡੇਢ ਸਾਲ ਪਹਿਲਾਂ ਦੀ ਚੱਲ ਰਹੀ ਹੈ ਤਾਂ ਇਸ ਦੇ ਉਦਘਾਟਨ ਦਾ ਕੀ ਮਤਲਬ ਕਿਉਂ ਲੋਕਾਂ ਦੀਆਂ ਜੇਬਾਂ ਤੇ ਵਾਧੂ ਭਾਰ ਪਾਇਆ ਜਾ ਰਿਹਾ ਹੈ। ਭਾਵੇਂ ਬਾਇਓ ਪਲਾਂਟ ਲਹਿਰਾਗਾਗਾ ਦੇ ਹਲਕੇ ਵਿੱਚ ਲੱਗਿਆ ਹੈ ਪਰ ਇਸ ਦਾ ਆਲੇ ਦੁਆਲੇ ਦੇ ਪਿੰਡਾਂ ਨੂੰ ਕੋਈ ਵੀ ਫਾਇਦਾ ਨਹੀਂ ਹੋਇਆ, ਕਿਉਂਕਿ ਜਿੰਨੇ ਵੀ ਮਜ਼ਦੂਰ ਕੰਮ ਕਰ ਰਹੇ ਹਨ, ਉਹ ਸਾਰੇ ਬਾਹਰਲੇ ਸੂਬਿਆਂ ਤੋਂ ਲਿਆਂਦੇ ਗਏ ਹਨ। ਸਿਰਫ਼ ਇੱਥੇ ਵੀ ਜੋ ਟਰੈਕਟਰ ਚਲਾ ਰਹੇ ਡਰਾਈਵਰ ਹਨ ਉਨ੍ਹਾਂ ਨੂੰ ਹੀ ਰੁਜ਼ਗਾਰ ਮਿਲਿਆ ਹੈ। ਬਾਇਓ ਪਲਾਂਟ ਦੇ ਆਲੇ ਦੁਆਲੇ ਦੇ ਪਿੰਡਾਂ ਦੇ ਕਿਸਾਨਾਂ ਨੇ ਦੋਸ਼ ਲਗਾਇਆ ਕਿ ਸਾਡੇ ਖੇਤਾਂ ਚੋਂ ਪਰਾਲੀ ਲੇਟ ਚੱਕਣ ਕਰਕੇ ਸਾਡੀ ਫ਼ਸਲ ਲੇਟ ਹੋ ਜਾਂਦੀ ਹੈ ਤੇ ਕਈ ਵਾਰ ਤਾਂ ਸਾਨੂੰ ਪੈਸੇ ਦੇ ਕੇ ਪਰਾਲੀ ਚੁਕਾਉਣੀ ਪੈਂਦੀ ਹੈ।

ਇਹ ਵੀ ਪੜ੍ਹੋ: ਬਿਲਡਰ ਦੇ ਮੁੰਡੇ ਨੇ ਨਵੀਂ ਕਾਰ ਦੀ ਖੁਸ਼ੀ ਵਿੱਚ ਕਰਤੇ ਹਵਾਈ ਫਾਇਰ, ਪੁਲਿਸ ਨੇ ਲਿਆ ਕੁੜਿਕੀ ਵਿੱਚ

Last Updated : Oct 19, 2022, 10:52 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.