ਮਲੇਰਕੋਟਲਾ: ਖੰਨਾ ਮਲੇਰਕੋਟਲਾ ਰੋਡ (Khanna Malerkotla Road) 'ਤੇ ਬਣੇ ਬਰਸਾਤੀ ਨਾਲੇ (Rain gutters) 'ਚ ਗਊਆਂ ਦੇ ਕੱਟੇ ਹੋਏ ਅੰਗ (Cut off limbs of cows) ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਉਧਰ ਘਟਨਾ ਵਾਲੀ ਥਾਂ 'ਤੇ ਜਿੱਥੇ ਹਿੰਦੂ ਜਥੇਬੰਦੀਆਂ ਦੇ ਆਗੂ ਪਹੁੰਚ ਗਏ, ਉੱਥੇ ਹੀ ਪੁਲੀਸ ਵੱਲੋਂ ਵੀ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਉਧਰ ਇਸ ਸਬੰਧੀ ਮੌਕੇ 'ਤੇ ਪਹੁੰਚੇ ਸ਼ਿਵਸੈਨਾ ਪ੍ਰਧਾਨ ਅਤੇ ਗਊ ਰਕਸ਼ਾ ਦਲ (Cow protection team) ਦੇ ਪ੍ਰਧਾਨ ਆਪਣੇ ਵਰਕਰਾਂ ਸਮੇਤ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹਾ ਕਰਨ ਵਾਲੇ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਕਿ ਗਊ ਵੰਸ਼ ਦੇ ਕੱਟੇ ਹੋਏ ਅੰਗ ਮਿਲਣ ਨਾਲ ਉਨ੍ਹਾਂ ਦੀ ਆਸਥਾ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਦਾ ਕਹਿਣਾ ਕਿ ਜੇਕਰ ਪ੍ਰਸਾਸਨ ਵਲੋਂ ਹਫ਼ਤੇ 'ਚ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਨਾ ਫੜਿਆ ਗਿਆ ਤਾਂ ਇਨਸਾਫ਼ ਯਾਤਰਾ ਕੱਢਦਿਆਂ ਉਨ੍ਹਾਂ ਵਲੋਂ ਐਸ.ਐਸ.ਪੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਵੋਡਾਫੋਨ ਆਈਡੀਆ ਦੇ ਗਾਹਕਾਂ ਨੂੰ ਵੱਡਾ ਝਟਕਾ
ਉਧਰ ਇਸ ਮੌਕੇ ਡੀਐਸਪੀ ਮਲੇਰਕੋਟਲਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਤਿੰਨ ਮੁਲਜ਼ਮਾਂ ਖਿਲਾਫ਼ ਨਾਮ ਦੇ ਅਧਾਰ 'ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵਿੱਚ ਸ਼ਾਮਲ ਸਨ ਜਿਨ੍ਹਾਂ 'ਤੇ ਪਹਿਲਾਂ ਵੀ ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਕਿੰਨੇ ਗਊ ਵੰਸ਼ ਦੇ ਅੰਗ ਹਨ, ਉਸ ਸਬੰਧੀ ਵੈਟਨਰੀ ਅਫ਼ਸਰ ਰਿਪੋਰਟ ਦੇਣਗੇ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : 'ਪੰਜਾਬ 'ਚ ਘੁੰਮ ਰਿਹਾ ਨਕਲੀ ਕੇਜਰੀਵਾਲ': 'ਆਪ' ਵਲੋਂ ਪੋਸਟਰ ਜਾਰੀ