ਸੰਗਰੂਰ: ਅਮਰਗੜ੍ਹ 'ਚ ਰਿਜ਼ਰਵ ਹਲਕਿਆਂ ਤੋਂ ਚੋਣ ਲੜਨ ਵਾਲੇ ਦੋ ਅਜ਼ਾਦ ਉਮੀਦਵਾਰਾਂ ਨੂੰ ਅਣਪਛਾਤੇ ਵਿਅਕਤੀ ਕੋਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਦੇ ਨਾਲ ਉਨ੍ਹਾਂ ਨੰ ਚੋਣ ਤੋਂ ਲਾਂਭੇ ਹੋਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਪੀੜਤ ਉਮੀਦਵਾਰਾਂ ਨੂੰ ਮਿਲ ਰਹੀਆਂ ਧਮਕੀਆਂ ਦੀ ਆਡੀਓ ਰਿਕਾਰਡ ਕੀਤੀ ਹੈ।
ਉਮੀਦਵਾਰਾਂ ਨੇ ਕਿਹਾ ਕਿ ਉਹ ਨਗਰ ਪੰਚਾਇਤ ਚੋਣਾਂ ਲਈ ਆਪਣੇ ਵਾਰਡ ਵਿੱਚ ਪ੍ਰਚਾਰ ਕਰ ਰਹੇ ਸੀ ਕਿ ਪਿਛਲੇ ਦਿਨੀਂ ਉਨ੍ਹਾਂ ਨੂੰ ਅਣਪਛਾਤੇ ਵਿਅਕਤੀ ਦਾ ਇੱਕ ਫੋਨ ਆਇਆ। ਇਸ ਫੋਨ ਵਿੱਚ ਵਿਅਕਤੀ ਉਨ੍ਹਾਂ ਨੂੰ ਐਸ.ਸੀ ਜਾਤ ਬਾਰੇ ਬੜਾ ਮਾੜਾ ਬੋਲਿਆ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਇਸ ਦੇ ਨਾਲ ਉਨ੍ਹਾਂ ਨੂੰ ਉਹ ਅਣਪਛਾਤਾ ਵਿਅਕਤੀ ਇਹ ਕਹਿ ਰਿਹਾ ਹੈ ਕਿ ਤੁਹਾਨੂੰ ਜਿਸ ਚੀਜ਼ ਦੀ ਲੋੜ ਹੈ ਉਹ ਸਾਨੂੰ ਦਸੋਂ ਪਰ ਚੋਣ ਵਿੱਚੋਂ ਪਿੱਛੇ ਹੱਟ ਜਾਓ।
ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਬਾਬਤ ਡੀਸੀ ਨੂੰ ਸ਼ਿਕਾਇਤ ਦਿੱਤੀ ਹੈ ਤੇ ਉਨ੍ਹਾਂ ਨੇ ਆਸ਼ਵਾਸਨ ਦਿੱਤਾ ਕਿ ਉਹ ਇਸ ਮਾਮਲੇ ਦੀ ਜਾਂਚ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।
ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਨਗਰ ਨਿਗਮ ਦੀ ਚੋਣਾਂ ਦੌਰਾਨ ਦੋ ਆਜ਼ਾਦ ਉਮੀਦਵਾਰਾਂ ਨੂੰ ਧਮਕੀਆਂ ਮਿਲਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਬਾਰੇ ਉਨ੍ਹਾਂ ਨੇ ਡੀਸੀ ਨਾਲ ਗੱਲ ਕੀਤੀ ਹੈ ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਮਰਗੜ੍ਹ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨ੍ਹਾਂ ਕਿਸੇ ਲਾਲਚ, ਡਰ ਤੋਂ ਆਪਣਾ ਵੋਟ ਆਪਣੇ ਉਮੀਦਵਾਰ ਨੂੰ ਪਾਉਣ।