ਸੰਗਰੂਰ: ਲਹਿਰਾਗਾਗਾ ਦੇ ਬਿਜਲੀ ਵਿਭਾਗ ਦੇ ਦਫ਼ਤਰ ਵਿੱਚ ਦੋ ਵਿਅਕਤੀ ਨੇ ਕੈਸ਼ੀਅਰ ਦੀ ਕੁੱਟਮਾਰ ਕੀਤੀ ਜਿਸ ਦੀ ਲਾਈਵ ਵੀਡੀਓ ਵਾਇਰਲ ਹੋ ਰਹੀ ਹੈ। ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ।
ਕੁੱਟਮਾਰ ਦਾ ਸ਼ਿਕਾਰ ਹੋਏ ਅਧਿਕਾਰੀ ਨੇ ਦੱਸਿਆ ਗਿਆ ਕਿ ਸ਼ਨਿੱਚਰਵਾਰ ਦੁਪਹਿਰ ਦੇ ਖਾਣੇ ਵੇਲੇ ਇਹ ਦੋ ਵਿਅਕਤੀ ਨੂੰ ਬਿੱਲ ਭਰਨ ਲਈ ਆਏ ਸਨ ਤਾਂ ਉਨ੍ਹਾਂ ਵਿਅਕਤੀ ਨੂੰ ਸਿਰਫ ਦੁਪਹਿਰ ਦੇ ਖਾਣੇ ਦਾ ਇੰਤਜ਼ਾਰ ਕਰਨ ਲਈ ਕਿਹਾ ਗਿਆ, ਤਾਂ ਖਪਤਕਾਰ ਨੇ ਗੁੱਸੇ ਵਿੱਚ ਆਕੇ ਬਿਜਲੀ ਵਿਭਾਗ ਦੇ ਕੈਸ਼ੀਆਰ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਉਸਦੇ ਕੱਪੜੇ ਵੀ ਪਾੜ ਦਿੱਤੇ।
ਉਸ ਨੇ ਦੱਸਿਆ ਕਿ ਖਪਤਕਾਰਾਂ ਨੇਦ ਦਫ਼ਤਰ ਦਾ ਗੇਟ ਵੀ ਬੁਰੀ ਤਰ੍ਹਾਂ ਤੋੜ ਦਿੱਤਾ, ਜਿਸ ਤੋਂ ਬਾਅਦ ਵਿਭਾਗ ਨੇ ਪੁਲਿਸ ਨੂੰ ਕਾਰਵਾਈ ਲਈ ਦੱਸਿਆ ਹੈ।
ਇਹ ਵੀ ਪੜੋ: ਦਿੱਲੀ 'ਚ ਤੀਸ ਹਜ਼ਾਰੀ ਕੋਰਟ ਦੇ ਬਾਹਰ ਪੁਲਿਸ ਅਤੇ ਵਕੀਲਾਂ ਵਿਚਾਲੇ ਝੜਪ, ਹੋਈ ਗੋਲੀਬਾਰੀ
ਡੀਐਸਪੀ ਬੂਟਾ ਸਿੰਘ ਨੇ ਦੱਸਿਆ ਕਿ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਸ ਨੇ ਦੱਸਿਆ ਕਿ ਉਨ੍ਹਾਂ ਨੇ 5 ਲੋਕਾਂ ਖਿਲਾਫ਼ ਕੇਸ ਦਾਇਰ ਕੀਤਾ ਹੈ।