ਸੰਗਰੂਰ: ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੀ ਮੰਗਾ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੇਂਦਰ ਸਿੰਗਲਾ ਦੇ ਘਰ ਦਾ ਘਿਰਾਓ ਕੀਤਾ ਗਿਆ। ਇਸ ਤੋਂ ਬਾਅਦ ਅਧਿਆਪਕਾਂ ਨੇ ਬਰਨਾਲਾ ਚੌਕ ਵਿੱਚ ਸੜਕ ਜਾਮ ਕਰ ਰੋਸ ਪ੍ਰਦਰਸ਼ਨ ਕੀਤਾ।
ਬੇਰੁਜ਼ਗਾਰ ਅਧਿਆਪਕਾਂ ਵੱਲੋਂ ਲਗਾਤਾਰ ਆਪਣੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਜਾਰੀ ਹੈ। ਇਸ ਦੇ ਨਾਲ ਹੀ ਬੇਰੁਜ਼ਗਾਰ ਅਧਿਆਪਕਾਂ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਸਿੱਖਿਆ ਮੰਤਰੀ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਟਾਲ ਮਟੋਲ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਲਗਾਤਾਰ ਬੇਰੁਜ਼ਗਾਰ ਅਧਿਆਪਕਾਂ ਦਾ ਸੰਗਰੂਰ ਵਿੱਚ ਸੰਘਰਸ਼ ਜਾਰੀ ਹੈ ਪਰ ਹੁਣ ਤੱਕ ਕਿਸੇ ਵੀ ਤਰ੍ਹਾਂ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ ਹੈ।
ਮੀਡੀਆ ਨਾਲ ਗੱਲ ਕਰਦੇ ਬੇਰੁਜ਼ਗਾਰ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਦੀ ਭਰਤੀ ਨੂੰ ਲੈ ਕੇ ਜਲਦ ਤੋਂ ਜਲਦ ਮੰਗਾਂ ਪੂਰੀਆਂ ਕੀਤੀਆਂ ਜਾਣ ਨਹੀਂ ਤਾਂ ਉਨ੍ਹਾਂ ਦਾ ਸੰਘਰਸ਼ ਹੋਰ ਤੇਜ਼ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਜੇਂਦਰ ਸਿੰਗਲਾ ਦੀ ਕੋਠੀ ਤੋਂ ਬਾਅਦ ਬਰਨਾਲਾ ਤੇ ਦਿੱਲੀ ਰੋਡ ਨੂੰ ਜਾਮ ਕੀਤਾ ਅਤੇ ਆਪਣੀ ਮੰਗਾਂ ਦੇ ਲਈ ਧਰਨਾ ਪ੍ਰਦਰਸ਼ਨ ਕੀਤਾ।