ਸੰਗਰੂਰ: ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਵੀ ਵਿਜੇਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ। ਬੇਰੁਜ਼ਗਾਰ ਅਧਿਆਪਕਾਂ ਨੇ ਪੁਲਿਸ ਬੈਰੀਕੇਡ ਵੀ ਤੋੜ ਦਿੱਤੇ। ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਉ ਕਰ ਕੇ ਸਿੱਖਿਆ ਮੰਤਰੀ ਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਪੁਲਿਸ ਨੇ ਪ੍ਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਲਗਾਏ ਬੈਰੀਕੇਡ ਤੋੜ ਕੇ ਮੰਤਰੀ ਦੀ ਕੋਠੀ ਅੱਗੇ ਜਾ ਪਹੁੰਚੇ ਜਿਥੇ ਉਨ੍ਹਾਂ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਗ ਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਪੁਲਿਸ ਨੂੰ ਬਾਹੂਬਲ ਦਾ ਇਸ਼ਤੇਮਾਲ ਕਰਨ ਪਿਆ ਤੇ ਪ੍ਰਦਰਸ਼ਨਕਾਰੀਆਂ ਉਤੇ ਲਾਠੀਚਾਰਜ ਕਰਨਾ ਪਿਆ।