ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੀ ਰਿਹਾਇਸ਼ ਦਾ ਘਿਰਾਓ ਕਰਨ (teachers surrounded the residence of CM Mann) ਪਹੁੰਚੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੇ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾ ਨਾਅਰੇਬਾਜ਼ੀ ਕੀਤੀ ਅਤੇ ਇਸ ਦਰਮਿਆਨ ਅਧਿਆਪਕਾਂ ਨੂੰ ਰੋਕਣ ਲਈ ਭਾਰੀ ਪੁਲਿਸ ਬਲ ਨੇ ਜੱਦੋ ਜਹਿਦ ਕੀਤੀ।
ਉਮੀਦਵਾਰਾਂ ਦਾ ਬਣਦਾ ਹੱਕ ਖੋਇਆ: ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ 4161 ਮਾਸਟਰ ਕੇਡਰ ਅਸਾਮੀਆਂ ਵਿੱਚ ਚਲਾਕੀ ਨਾਲ (Manipulation in 4161 Master Cadre Vacancies) ਪੱਛੜੀਆਂ ਜਾਤੀਆ ਦੇ ਉਮੀਦਵਾਰਾਂ ਦਾ ਬਣਦਾ ਹੱਕ ਖੋਇਆ ਗਿਆ ਹੈ। ਆਗੂਆ ਨੇ ਦੱਸਿਆ ਕਿ ਉਨ੍ਹਾਂ ਦਾ ਪਿਛਲੇ 73 ਦਿਨਾਂ ਤੋਂ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਦੇ ਬਾਹਰ ਪੱਕਾ ਧਰਨਾ ਲੱਗਾ ਹੋਇਆ ਹੈ।
2 ਵਾਰ ਪੈਨਲ ਮੀਟਿੰਗ: ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ 2 ਵਾਰ ਪੈਨਲ ਮੀਟਿੰਗ (2 times panel meeting) ਅਤੇ ਇਕ ਵਾਰ ਮੁੱਖ ਮੰਤਰੀ ਦੁਆਰਾ ਬਣਾਈ ਸਬ ਕਮੇਟੀ ਨਾਲ ਮੀਟਿੰਗ ਹੋ ਚੁੱਕੀ ਹੈ। ਪਰ ਫਿਰ ਵੀ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ। ਉਹਨਾ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਵਿਮੁਕਤ ਕਬੀਲਿਆਂ ਦੇ ਲੋਕਾਂ ਨੂੰ ਪੋਹ ਦੀ ਠੰਡ ਵਿੱਚ ਧਰਨੇ ਉੱਤੇ ਬੈਠਣ ਲਈ ਮਜਬੂਰ ਕੀਤਾ ਹੈ।
ਪੋਹ ਦੀਆਂ ਠੰਢੀਆਂ ਰਾਤਾਂ: ਪ੍ਰਦਰਸ਼ਨਕਾਰੀਆਂ ਨੇ ਅੱਗੇ ਕਿਹਾ ਕਿ ਉਹ ਕੈਬਨਿਟ ਮੰਤਰੀ ਦੇ ਘਰ ਬਾਹਰ ਪੋਹ ਦੀਆਂ ਠੰਢੀਆਂ ਰਾਤਾਂ (A firm hold in the cold nights ) ਵਿੱਚ ਪੱਕਾ ਧਰਨਾ ਲਗਾ ਕੇ ਪਿਛਲੇ 70 ਤੋਂ ਵੱਧ ਦਿਨਾਂ ਤੋਂ ਬੈਠੇ ਹਨ ਪਰ ਸਰਕਾਰ ਨੇ ਉਨ੍ਹਾਂ ਦੀ ਸਾਰ ਤੱਕ ਨਹੀਂ ਲਈ। ਉਨ੍ਹਾਂ ਅੱਗੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਅਧਿਆਪਕਾਂ ਦੇ ਧਰਨਿਆਂ ਵਿੱਚ ਪਹੁੰਚ ਆਮ ਆਦਮੀ ਪਾਰਟੀ ਦੇ ਵਜ਼ੀਰ ਤਮਾਮ ਦਾਅਵੇ ਕਰਦੇ ਸਨ ਪਰ ਹੁਣ ਉਨ੍ਹਾਂ ਨੂੰ ਹੱਡ ਚੀਰਵੀਂ ਡੰਢ ਵਿੱਚ ਬੈਠੇ ਬੇਰੁਜ਼ਗਾਰ ਅਧਿਆਪਕ ਨਜ਼ਰ ਨਹੀਂ ਆ ਰਹੇ।
ਇਹ ਵੀ ਪੜ੍ਹੋ: ਗੁਰਦੁਆਰਾ ਸਾਹਿਬ ਜਾ ਰਹੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ
ਜਾਰੀ ਰਹੇਗਾ ਸੰਘਰਸ਼: ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ (Warning to Punjab Govt) ਦਿੰਦਿਆਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਸੀਐੱਮ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਹੈ ਅਤੇ ਜੇ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦੀ ਮੰਗ ਨੂੰ ਬੂਰ ਨਾ ਪਿਆ ਤਾਂ ਉਹ ਮੰਤਰੀਆਂ ਦਾ ਘਰੋਂ ਨਿਕਲਣਾ ਮੁਸ਼ਕਿਲ ਕਰ ਦੇਣਗੇ।