ਸੰਗਰੂਰ: ਪੰਜਾਬ ਵਿੱਚ ਸਬਜ਼ੀਆਂ ਦੇ ਭਾਅ ਅਸਮਾਨ ਚੜ੍ਹੇ ਹਨ, ਜਿਸ ਨਾਲ ਲੋਕਾਂ ਦੀ ਰਸੋਈ ਦਾ ਬਜਟ ਵਿਗੜ ਗਿਆ ਹੈ। ਮਹਿੰਗਾਈ ਦੀ ਮਾਰ ਆਮ ਪਰਿਵਾਰਾਂ ਨੂੰ ਜ਼ਿਆਦਾ ਝੱਲਣੀ ਪੈ ਰਹੀ ਹੈ। ਟਮਾਟਰ, ਪਿਆਜ਼ ਤੋਂ ਬਾਅਦ ਹੁਣ ਬਾਕਿ ਸਬਜ਼ੀਆਂ ਵੀ ਮਹਿੰਗੀਆਂ ਹੋ ਗਈਆਂ ਹਨ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਬਜ਼ੀਆਂ ਦੀ ਖ਼ਰੀਦ ਸਾਡੇ ਵੱਸ ਤੋਂ ਬਾਹਰ ਹੋ ਰਹ ਹੈ। ਲੋਕ ਮਹਿੰਗਾਈ ਦੀ ਮਾਰ ਨੂੰ ਝੱਲਣ ਲਈ ਮਜਬੂਰ ਹਨ। ਗ੍ਰਾਹਕਾਂ ਤੇ ਦੁਕਾਨਦਾਰਾਂ ਵਿੱਚ ਹਾਹਾਕਾਰ ਮਚੀ ਹੋਈ ਹੈ। ਦੁਕਾਨਦਾਰਾਂ ਨੇ ਦੱਸਿਆ ਕਿ ਸਬਜ਼ੀਆਂ ਦੀਆਂ ਕੀਮਤਾਂ ਵੱਧਣ ਕਾਰਨ ਗਾਹਕਾਂ ਵੱਲੋਂ ਸਬਜ਼ੀਆਂ ਦੀ ਘੱਟ ਖ਼ਰੀਦਦਾਰੀ ਕੀਤੀ ਜਾ ਰਹੀ ਹੈ।
ਆਮ ਲੋਕਾਂ ਦਾ ਕਹਿਣਾ ਹੈ ਕਿ ਸਬਜ਼ੀਆਂ ਦੇ ਮਹਿੰਗੇ ਹੋਣ ਕਰਕੇ ਉਨ੍ਹਾਂ ਦੇ ਬਜਟ ਵਿੱਚ ਫਰਕ ਪਿਆ ਹੈ। ਪਹਿਲਾਂ ਹੀ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਹੁੰਦਾ ਸੀ ਅਤੇ ਹੁਣ ਸਬਜ਼ੀਆਂ ਦੇ ਭਾਅ ਵਧਣ ਕਾਰਨ ਗੁਜ਼ਾਰਾ ਹੋਰ ਮੁਸ਼ਕਿਲ ਹੋ ਗਿਆ ਹੈ।
ਸਬਜ਼ੀਆਂ ਦੀਆਂ ਕੀਮਤਾਂ ਚੜ੍ਹੀਆਂ ਅਸਮਾਨੀ, ਲੋਕ ਹੋਏ ਪਰੇਸ਼ਾਨ
ਦੂਜੇ ਪਾਸੇ ਸਬਜ਼ੀ ਵੇਚਣ ਵਾਲਿਆਂ ਤੋਂ ਇਸਦਾ ਕਾਰਨ ਪੁੱਛਣ 'ਤੇ ਉਨ੍ਹਾਂ ਦੱਸਿਆ ਕਿ ਸਟੋਰਾਂ ਵਿੱਚ ਸਬਜ਼ੀਆਂ ਜਮਾ ਹੋਣ ਦੇ ਚਲਦੇ ਸਬਜ਼ੀਆਂ ਦੇ ਭਾਅ ਵਧੇ ਹਨ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਮਜਬੂਰਨ ਉਨ੍ਹਾਂ ਨੂੰ ਮੰਡੀ 'ਚੋਂ ਮਹਿੰਗੀਆਂ ਸਬਜ਼ੀਆਂ ਚੁੱਕ ਕੇ ਵੇਚਣੀਆਂ ਪੈਂਦੀਆਂ ਹਨ।