ਸੰਗਰੂਰ: ਜ਼ਿਲ੍ਹੇ ਦੇ ਖਨੌਰੀ ਵਿਖੇ ਕੁੱਝ ਸਮਾਂ ਪਹਿਲਾਂ ਇੱਕ ਵਿਅਕਤੀ ਨੇ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ। ਮ੍ਰਿਤਕ ਵੱਲੋਂ ਇੱਕ ਸੁਸਾਇਡ ਨੋਟ ਵੀ ਲਿਖਿਆ ਗਿਆ ਸੀ ਪਰ ਉਨ੍ਹਾਂ ਦੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਪੁਲਿਸ ਸੁਸਾਈਡ ਨੋਟ ਵਿੱਚ ਲਿਖੇ ਨਾਂਅ ਵਾਲੇ ਲੋਕਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ। ਮ੍ਰਿਤਕ ਦੇ ਪੁੱਤਰ ਨੇ ਕਿਹਾ ਕਿ ਮੁਲਜ਼ਮ ਸ਼ਰੇਆਮ ਘਰੇ ਬੈਠੇ ਹਨ ਅਤੇ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਨਹੀਂ ਕਰ ਰਹੀ।
ਦੱਸ ਦਈਏ ਕਿ 27 ਮਈ ਨੂੰ ਖਨੌਰੀ ਵਿਖੇ ਗਲੀ ਵਿੱਚ ਪਾਈਪ ਪਾਉਣ ਦੇ ਝਗੜੇ ਨੂੰ ਲੈ ਕੇ ਬਸਾਊ ਰਾਮ ਨਾਂਅ ਦੇ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ ਸੀ। ਖ਼ੁਦਕੁਸ਼ੀ ਕਰਨ ਵਾਲੇ ਵਿਅਕਤੀ ਨੇ ਸੁਸਾਇਡ ਨੋਟ ਵਿੱਚ 10 ਲੋਕਾਂ ਦਾ ਨਾਂਅ ਲਿਖਿਆ ਸੀ, ਜਿਸ ਦੇ ਆਧਾਰ 'ਤੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਮੁਹੰਮਦ ਯਾਮੀਨ ਨੇ ਰਜ਼ੀਆ ਸੁਲਤਾਨਾ ਅਤੇ ਉਨ੍ਹਾਂ ਦੇ ਪਤੀ 'ਤੇ ਲਾਏ ਕਤਲ ਦੇ ਦੋਸ਼, ਖੁਦ ਲਈ ਮੰਗੀ ਸੁਰੱਖਿਆ
ਮ੍ਰਿਤਕ ਦੇ ਪੁੱਤਰ ਵਿਕਰਮ ਨੇ ਦੋਸ਼ ਲਾਏ ਹਨ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਵੀ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।
ਇਸ ਸਬੰਧੀ ਸੰਗਰੂਰ ਦੇ ਐਸਪੀ ਓਪਰੇਸ਼ਨ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ੁਦਕੁਸ਼ੀ ਤੋਂ ਬਾਅਦ ਹੀ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਉਧਰ ਮੁਲਜ਼ਮ ਪਾਰਟੀ ਵੱਲੋਂ ਵੀ ਦਰਖ਼ਾਸਤ ਦਿੱਤੀ ਗਈ ਹੈ ਕਿ ਇਸ ਵਿੱਚ ਉਨ੍ਹਾਂ ਦਾ ਕੋਈ ਦੋਸ਼ ਨਹੀਂ ਹੈ। ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਦਰਖ਼ਾਸਤ 'ਤੇ ਜਾਂਚ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।