ਮਲੇਰਕੋਟਲਾ:ਜਲ ਸਪਲਾਈ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਮਲੇਰਕੋਟਲਾ ਦੀ ਵਿਧਾਇਕਾ ਅਤੇ ਮੰਤਰੀ ਮੈਡਮ ਰਜ਼ੀਆ ਸੁਲਤਾਨ ਦੀ ਕੋਠੀ ਦੇ ਬਾਹਰ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਕੱਚੇ ਮੁਲਾਜ਼ਮਾਂ ਵੱਲੋਂ ਦੇਰ ਰਾਤ ਨੂੰ ਜਾਗੋ ਵੀ ਕੱਢੀ ਗਈ।
ਸਰਕਾਰ ਨੂੰ ਜਗਾਉਣ ਲਈ ਕੱਢੀ ਜਾਗੋ
ਕੱਚੇ ਮੁਲਾਜ਼ਮ ਨੇ ਜੋ ਆਪਣੇ ਨਾਲ ਆਪਣੇ ਪਰਿਵਾਰ ਨੂੰ ਲੈ ਕੇ ਰਾਤ ਭਰ ਸੜਕਾਂ 'ਤੇ ਬੈਠ ਕੇ ਧਰਨਾ ਦਿੱਤਾ।ਇਨ੍ਹਾਂ ਮੁਲਾਜ਼ਮਾਂ ਨੇ ਸਰਕਾਰ ਨੂੰ ਜਗਾਉਣ ਦੇ ਲਈ ਆਸੇ ਪਾਸੇ ਦੇ ਪਿੰਡਾਂ ਵਿਚ ਘਰ ਘਰ ਜਾ ਕੇ ਜਾਗੋ ਵੀ ਕੱਢੀ।
ਠੇਕੇਦਾਰੀ ਸਿਸਟਮ ਨੂੰ ਖਤਮ ਕੀਤਾ ਜਾਵੇ
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਪਿਛਲੇ ਚਾਰ ਸਾਲਾਂ ਤੋਂ ਲਾਰੇ ਹੀ ਲਾ ਰਹੀ ਹੈ।ਮੁਲਾਜ਼ਮਾਂ ਦਾ ਕਹਿਣਾ ਹੈ ਕਿ ਘੱਟ ਤਨਖ਼ਾਹਾਂ 'ਤੇ ਉਤੇ ਕੰਮ ਕਰਨ ਲਈ ਮਜ਼ਬੂਰ ਹਨ।ਇਸ ਲਈ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਾਰੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।
ਕੁਲਬੀਰ ਸਿੰਘ ਦਾ ਕਹਿਣ ਹੈ ਕਿ ਸਰਕਾਰ ਨੇ ਕੱਚੇ ਮੁਲਾਜ਼ਮ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਪੱਕਾ ਨਹੀਂ ਕਰ ਰਹੀ ਹੈ।ਕੁਲਬੀਰ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।
ਇਹ ਵੀ ਪੜੋ:Balance sheet Issue: ਨਿੱਜੀ ਸਕੂਲਾਂ ਨੂੰ ਬੈਲੇਂਸ ਸ਼ੀਟ ਵੈੱਬਸਾਈਟ ’ਤੇ ਜਾਰੀ ਕਰਨੀ ਹੋਵੇਗੀ: ਹਾਈ ਕੋਰਟ