ਸੰਗਰੂਰ: ਅਮਰਗੜ੍ਹ ਨਗਰ ਪੰਚਾਇਤ ਦੇ ਪ੍ਰਧਾਨ ਦੀ ਕੁਰਸੀ ਉਪਰ ਕਾਂਗਰਸ ਤੇ ਮੀਤ ਪ੍ਰਧਾਨ ਲਈ ਆਪ ਪਾਰਟੀ ਦੇ ਉਮੀਦਵਾਰ ਦੀ ਨਿਯੁਕਤੀ ਹੋ ਚੁੱਕੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਪੰਚਾਇਤ ਅਮਰਗੜ੍ਹ ਦੇ ਪ੍ਰਧਾਨ ਦੀ ਇਸ ਵਕਾਰੀ ਚੋਣ ਲਈ ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੀ ਅਣਥੱਕ ਮਿਹਨਤ ਸਦਕਾ ਆਖ਼ਰ ਕਾਂਗਰਸ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਜਸਪਾਲ ਕੌਰ ਨੂੰ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਗੁਰਦਾਸ ਸਿੰਘ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ।
ਚੋਣ ਦੇ ਸ਼ੁਰੂ ਹੁੰਦਿਆਂ ਹੀ ਅਕਾਲੀ ਦਲ ਦੇ ਕੌਂਸਲਰਾਂ ਵੱਲੋਂ ਸਹੁੰ ਚੁੱਕੇ ਜਾਣ ਤੋਂ ਬਾਅਦ ਕਾਂਗਰਸ ਪਾਰਟੀ ਦੇ ਮਾਸਟਰ ਸ਼ੇਰ ਸਿੰਘ ਨੂੰ ਆਪਣੀ ਹਿਮਾਇਤ ਦਿੰਦਿਆਂ ਸਰਬਸੰਮਤੀ ਨਾਲ ਪ੍ਰਧਾਨ ਬਣਾਉਣ ਦੀ ਪੇਸ਼ਕਸ਼ ਕੀਤੀ। ਪਰ ਮਾ. ਸ਼ੇਰ ਸਿੰਘ ਨੇ ਪ੍ਰਧਾਨ ਬਣਨ ਤੋਂ ਇਨਕਾਰ ਕਰ ਦਿੱਤਾ। ਜਿਸ ਕਾਰਨ ਅਕਾਲੀ ਦਲ ਨਾਲ ਸਬੰਧਤ ਸਾਰੇ ਪੰਜ ਕੌਂਸਲਰ ਚੋਣ ’ਚੋਂ ਵਾਕਆਊਟ ਕਰ ਗਏ।
ਇਸ ਮੌਕੇ ਪਹੁੰਚੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਚੁਣੇ ਗਏ ਆਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਅਮਰਗੜ੍ਹ ਵਿੱਚ ਰੁਕੇ ਹੋਏ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ: ਕਲਯੁਗੀ ਮਾਂ ਨੇ ਆਪਣੀ ਜ਼ਿੰਦਾ ਬੱਚੀ ਨੂੰ ਗਟਰ ’ਚ ਸੁੱਟਿਆ