ਮਾਲੇਰਕੋਟਲਾ:ਅੱਜ ਤੁਹਾਨੂੰ ਅਸੀਂ ਇੱਕ ਅਜਿਹੇ ਹੀ ਨੌਜਵਾਨ ਦੇ ਨਾਲ ਮਿਲਵਾਉਣ ਜਾ ਰਹੇ ਹਾਂ ਜੋ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਲਹਿਰਾਗਾਗਾ ਦਾ ਰਹਿਣ ਵਾਲਾ ਹੈ। ਚੇਤਨ ਸ਼ਰਮਾ ਜੋ ਪਟਿਆਲਾ ਯੂਨੀਵਰਸਿਟੀ ਤੋਂ ਪੀਐੱਚ ਡੀ ਕਰ ਰਿਹਾ ਹੈ ਬਾਵਜੂਦ ਇਸ ਦੇ ਕੇ ਉਸ ਨੂੰ ਪ੍ਰੋਫ਼ੈਸਰ ਜਾਂ ਲੈਕਚਰਾਰ ਹੋਣਾ ਸੀ ਪਰ ਅੱਜ ਉਹ ਇੱਕ ਛੋਟੀ ਜਿਹੀ ਜੂਸ ਦੀ ਰੇਹੜੀ ਲਗਾਉਣ ਲਈ ਮਜ਼ਬੂਰ ਹੋ ਰਿਹਾ ਹੈ। ਚੇਤਨ ਸ਼ਰਮਾ ਦਾ ਕਹਿਣਾ ਹੈ ਕਿ ਉਹ ਇਕੱਲਾ ਨਹੀਂ ਉਹਦੇ ਵਰਗੇ ਹੋਰ ਬਹੁਤ ਲੋਕ ਅਜਿਹੇ ਹਨ ਜੋ ਜ਼ਿਆਦਾ ਪੜ੍ਹੇ ਲਿਖੇ ਹੋਣ ਦੇ ਬਾਵਜੂਦ ਅੱਜ ਬੇਰੁਜ਼ਗਾਰ ਹਨ ਜਾਂ ਫਿਰ ਛੋਟੇ ਮੋਟੇ ਕੰਮ ਕਰਨ ਲਈ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਆਪਣੇ ਕੀਤੇ ਵਾਅਦੇ ਯਾਦ ਕਰਨੇ ਚਾਹੀਦੇ ਹਨ।ਇਸ ਮੌਕੇ ਚੇਤਨ ਸ਼ਰਮਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ ਗਿਆ ਹੈ ਜਿਸ ਵਿੱਚ ਉਨ੍ਹਾਂ ਸਰਕਾਰ ਨੂੰ ਸੱਤਾ ਦੇ ਵਿੱਚ ਆਉਣ ਤੋਂ ਪਹਿਲਾਂ ਦੇ ਕੀਤੇ ਵਾਅਦੇ ਯਾਦ ਕਰਵਾਏ ਹਨ।
ਉੱਧਰ ਚੇਤਨ ਸ਼ਰਮਾ ਦੇ ਇੱਕ ਦੋਸਤ ਮਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਹਾਲਤ ਬਹੁਤ ਮਾੜੇ ਹੈ ਕਿਉਂਕਿ ਇੱਥੇ ਬੇਰੁਜ਼ਗਾਰੀ ਵਧ ਰਹੀ ਹੈ ਤੇ ਕੈਪਟਨ ਸਰਕਾਰ ਆਪਣੇ ਚਹੇਤਿਆਂ ਨੂੰ ਨੌਕਰੀਆਂ ਵੰਡ ਰਹੀ ਹੈ।ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਘਰ ਘਰ ਨੌਕਰੀ ਦਾ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀਂ ਹੋਇਆ।
ਇਹ ਵੀ ਪੜ੍ਹੋ:Punjab Congress Clash live updates: ਕੈਪਟਨ ਅਮਰਿੰਦਰ ਸਿੰਘ ਦੀ 3 ਮੈਂਬਰੀ ਪੈਨਲ ਨਾਲ ਮੁਲਾਕਾਤ