ਮਲੇਰਕੋਟਲਾ : ਇੱਥੋਂ ਦੇ ਨਾਲ ਲੱਗਦੇ ਪਿੰਡ ਮਹਿਮਦਪੁਰ ਵਿਖੇ ਦੋ ਘਟਨਾਵਾਂ ਵਾਪਰੀਆਂ ਹਨ, ਜਿਸ ਵਿੱਚ ਇੱਕ 23 ਸਾਲਾ ਨੌਜਵਾਨ ਵੱਲੋਂ ਆਤਮ-ਹੱਤਿਆ ਕਰ ਲਈ ਗਈ।
ਪਿੰਡ ਮਹਿਮਦਪੁਰ ਦੇ ਰਹਿਣ ਵਾਲੇ ਮੁਹੰਮਦ ਅਫ਼ਜਲ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਨੂੰ ਖ਼ਤਮ ਕਰ ਲਿਆ ਹੈ ਅਤੇ ਉੱਥੇ ਹੀ ਦੂਜੇ ਪਾਸੇ ਪਿੰਡ ਦੇ ਹੀ ਮੌਜੂਦਾ ਪੰਚਾਇਤ ਮੈਂਬਰ ਵੱਲੋਂ ਇਨਸਾਫ਼ ਨਾ ਮਿਲਦਾ ਦੇਖ ਪਿੰਡ ਦੇ ਹੀ ਮੋਬਾਇਲ ਟਾਵਰ ਉੱਤੇ ਚੜ੍ਹ ਕੇ ਇਨਸਾਫ਼ ਦੀ ਮੰਗ ਕੀਤੀ ਗਈ।
ਉਧਰ ਪਿੰਡ ਦੇ ਲੋਕ ਵੀ ਇਨ੍ਹਾਂ ਦੇ ਹੱਕ ਵਿੱਚ ਖੜ੍ਹ ਕੇ ਅਤੇ ਆਰੋਪੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਨ ਲੱਗੇ, ਵਿਰੋਧ ਨੂੰ ਦੇਖਦੇ ਹੋਏ ਭਾਰੀ ਫੋਰਸ ਵੀ ਤਾਇਨਾਤ ਕੀਤੀ ਗਈ। ਪਿੰਡ ਵਾਲਿਆਂ ਦੇ ਦੋਸ਼ ਹਨ ਕਿ ਜੇ ਪੁਲਿਸ ਨੇ ਮਾਮਲਾ ਦਰਜ ਕੀਤਾ ਹੁੰਦਾ ਤਾਂ ਇਹ ਘਟਨਾਵਾਂ ਹੋਣੀਆਂ ਨਹੀਂ ਸਨ।
ਇਸ ਮਾਮਲੇ ਬਾਰੇ ਧੂਰੀ ਦੇ ਡੀ.ਐਸ.ਪੀ ਸਿੱਧੂ ਨੇ ਮੌਕੇ ਉੱਤੇ ਪਹੁੰਚ ਕੇ ਕਾਰਵਾਈ ਕੀਤੀ ਅਤੇ ਟਾਵਰ ਉੱਤੇ ਚੜ੍ਹੇ ਵਿਅਕਤੀ ਨੂੰ ਭਰੋਸਾ ਦਵਾਇਆ ਕਿ ਦੋਸ਼ੀਆਂ ਨੂੰ ਫ਼ੜ੍ਹ ਲਿਆ ਜਾਵੇਗਾ, ਜਿਸ ਤੋਂ ਬਾਅਦ ਉਸ ਨੂੰ ਟਾਵਰ ਤੋਂ ਹੇਠਾਂ ਲਾਹਿਆ ਗਿਆ।
ਉੱਥੇ ਹੀ ਪੁਲਿਸ ਨੇ ਨੌਜਵਾਨ ਵੱਲੋਂ ਆਤਮ-ਹੱਤਿਆ ਦੇ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ 306 ਦੀ ਧਾਰਾ ਦੇ ਅਧੀਨ ਮਾਮਲਾ ਕਰ ਲਿਆ ਗਿਆ ਹੈ।
ਡੀ.ਐੱਸ.ਪੀ ਸਿੱਧੂ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਹ ਸਾਰਾ ਕਾਰਾ ਵਾਪਰਿਆ ਹੈ।