ਨਵਾਂਸ਼ਹਿਰ: ਕੋਰੋਨਾ ਵਾਇਰਸ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਰੋਜ਼ਾਨਾ ਹੀ ਕੋਰੋਨਾ ਮਰੀਜ਼ਾਂ ਦੇ ਅੰਕੜੇ 'ਚ ਵਾਧਾ ਹੁੰਦਾ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਨਗਰ ’ਚ ਸ਼ੁੱਕਰਵਾਰ ਨੂੰ 91 ਨਵੇਂ ਸੈਂਪਲ ਲਏ ਗਏ ਹਨ ਜਦਕਿ ਹੁਣ ਤੱਕ ਸ਼ਹੀਦ ਭਗਤ ਸਿੰਘ ਨਗਰ ’ਚ ਕੁੱਲ 1083 ਸੈਂਪਲ ਲਏ ਜਾ ਚੁੱਕੇ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਨੇ ਦਿੱਤੀ।
ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ ’ਚੋਂ ਲਏ ਗਏ ਉਕਤ ਸੈਂਪਲਾਂ ’ਚੋਂ 851 ਨੈਗੇਟਿਵ ਆਏ ਹਨ ਜਦਕਿ 4 ਐਕਟਿਵ ਕੇਸ ਹਨ। ਉਨ੍ਹਾਂ ਦੱਸਿਆ ਕਿ 208 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਅਜੇ ਕੀਤੀ ਜਾ ਰਹੀ ਹੈ।