ਨਵਾਂਸ਼ਹਿਰ: ਬਲਾਚੌਰ ਵਿਖੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ 'ਮਿਸ਼ਨ ਪੰਜਾਬ 2022' ਦੇ ਤਹਿਤ ਚੋਣ ਪ੍ਰਚਾਰ ਕੀਤਾ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਆਪ ਦੀ ਸਰਕਾਰ ਬਣਾਉਣ।
ਕਾਂਗਰਸ ਅਤੇ ਅਕਾਲੀ ਦਲ ਨੂੰ ਨਿਸ਼ਾਨੇ ਤੇ ਲੈਂਦਿਆ ਕਿਹਾ ਕਿ ਪੰਜਾਬ 'ਚ ਕਮਜੋਰ ਸਰਕਾਰਾਂ ਕਾਰਨ ਹੀ ਬੇਅਦਬੀ ਦਿਆਂ ਘਟਨਾਵਾਂ ਵਾਪਰਿਆਂ ਸਨ। ਵਿਧਾਨ ਸਭਾ ਹਲਕਾ ਬਲਾਚੌਰ ਦੇ ਉਮੀਦਾਵਰ ਸੰਤੋਸ਼ ਕਟਾਰੀਆ ਅਤੇ ਨਵਾਂ ਸ਼ਹਿਰ ਦੇ ਉਮੀਦਵਾਰ ਬੱਲੂ ਪਾਠਕ ਲਈ ਚੋਣ ਸਭਾਵਾਂ ਨੂੰ ਸੰਬੋਧਨ ਕੀਤਾ।
ਉਮੀਦਾਵਰਾਂ ਦੇ ਹੱਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਦੇ ਲੋਕ ਸੁਰੱਖਿਅਤ ਨਹੀਂ ਹੋ ਜਾਂਦੇ, ਉਦੋਂ ਤੱਕ ਉਨਾਂ ਨੂੰ ਕਿਸੇ ਵਿਸ਼ੇਸ਼ ਸੁਰੱਖਿਆ ਦੀ ਲੋੜ ਨਹੀਂ। ਸਰਕਾਰ ਵੱਲੋਂ ਉਨਾਂ ਨੂੰ ਵਿਸ਼ੇਸ਼ ਸੁਰੱਖਿਆ ਦੇਣ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਉਨਾਂ ਸਰਕਾਰ ਦੀ ਇਹ ਪੇਸ਼ਕਸ਼ ਠੁਕਰਾ ਦਿੱਤੀ। ਮਾਨ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਨਾ ਲੋਕ ਸੁਰੱਖਿਅਤ ਹਨ ਅਤੇ ਨਾ ਹੀ ਸ੍ਰੀ ਗੁਰੂ ਗਰੰਥ ਸਾਹਿਬ ਸਮੇਤ ਹੋਰ ਧਰਮਿਕ ਗ੍ਰੰਥ ਸੁਰੱਖਿਅਤ ਹਨ। ਪਿੱਛਲੀਆਂ ਕਮਜ਼ੋਰ ਸਰਕਾਰਾਂ ਕਾਰਨ ਪੰਜਾਬ ਵਿੱਚ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ।
ਇਹ ਵੀ ਪੜੋ: ਪੰਜਾਬ ਦੇ ਚੋਣ ਰੰਗ, ਨਾਅਰਿਆਂ ਰਾਹੀਂ ਵੀ ਜਾਰੀ ਜੰਗ
ਮਾਨ ਨੇ ਕਿਹਾ ਕਿ ਕਾਂਗਰਸੀ ਆਗੂਆਂ ਦੀ ਕੁਰਸੀ ਦੀ ਲੜਾਈ ਦੇ ਚੱਲਦਿਆਂ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰਾਂ ਵਿਗੜ ਗਈ, ਜਿਸ ਦਾ ਖਮਿਆਜਾ ਪੰਜਾਬ ਦੇ ਦੇ ਲੋਕਾਂ ਨੂੰ ਭੁਗਤਨਾ ਪਿਆ। ਕਾਂਗਰਸ ਦੇ ਆਗੂ ਅਤੇ ਮੰਤਰੀ ਲੋਕਾਂ ਲਈ ਕੰਮ ਕਰਨ ਦੀ ਥਾਂ ਪੰਜ ਸਾਲ ਤੱਕ ਸੱਤਾ ਲਈ ਆਪਸ ਵਿੱਚ ਹੀ ਲੜਦੇ ਰਹੇ ਹਨ ਅਤੇ ਇੱਕ ਦੂਜੇ ਦੀਆਂ ਲੱਤਾਂ ਖਿੱਚਦੇ ਰਹੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਾਸਨ ਵਿਵਸਥਾ ਵਿੱਚ ਫ਼ੈਲੇ ਭ੍ਰਿਸ਼ਟਾਚਾਰ ਅਤੇ ਸਾਰੇ ਤਰਾਂ ਦੇ ਮਾਫੀਆ ਨੂੰ ਪੂਰੀ ਤਰਾਂ ਖ਼ਤਮ ਕਰੇਗੀ ਅਤੇ ਪੰਜਾਬ ਨੂੰ ਵਿਕਾਸ ਦੀ ਰਾਹ 'ਤੇ ਲੈ ਕੇ ਜਾਵੇਗੀ।