ETV Bharat / state

ਸ਼ਹੀਦਾਂ ਨੂੰ ਸਿਜਦਾ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ, ਭ੍ਰਿਸ਼ਟਾਚਾਰ ਖ਼ਿਲਾਫ਼ ਚੱਲੇਗੀ ਹੈਲਪਲਾਈਨ - CM Bhagwant Mann will release anti corruption helpline numbers today

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਖਟਕੜਾ ਕਲਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਹੈ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ਦੇ ਹੂਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਅੱਜ ਭ੍ਰਿਸ਼ਟਾਚਾਰ ਖ਼ਿਲਾਫ਼ ਹੈਲਪਲਾਈਨ ਨੰਬਰ (Anti-Corruption Helpline Number) ਜਾਰੀ ਕਰਨਗੇ।

ਸ਼ਹੀਦਾਂ ਨੂੰ ਸਿਜਦਾ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

author img

By

Published : Mar 23, 2022, 7:32 AM IST

Updated : Mar 23, 2022, 11:28 AM IST

ਚੰਡੀਗੜ੍ਹ: ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਪੂਰਾ ਦੇਸ਼ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਖਟਕੜਾ ਕਲਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਹੈ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ਦੇ ਹੂਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ।

ਭ੍ਰਿਸ਼ਟਾਚਾਰ ਖ਼ਿਲਾਫ਼ ਹੈਲਪਲਾਈਨ ਜਾਰੀ ਕਰਨਗੇ ਮਾਨ: ਹੂਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸ਼ਹੀਦ ਭਗਤ ਸਿੰਘ ਖਟਕੜਾ ਕਲਾ ਵਿਖੇ ਪਹੁੰਚਣਗੇ, ਜਿੱਥੇ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਉਹ ਭ੍ਰਿਸ਼ਟਾਚਾਰ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ (Anti-Corruption Helpline Number) ਕਰਨਗੇ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਇੱਕ ਵਟਸਐਪ ਨੰਬਰ ਸ਼ੁਰੂ (helpline number against corruption) ਕਰੇਗੀ ਤਾਂ ਜੋ ਲੋਕਾਂ ਵੱਲੋਂ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਰਿਸ਼ਵਤ ਮੰਗਣ ਵਾਲੇ ਭ੍ਰਿਸ਼ਟ ਅਧਿਕਾਰੀਆਂ ਜਾਂ ਹੋਰ ਗਲਤ ਕੰਮਾਂ ਵਿੱਚ ਸ਼ਾਮਲ ਅਧਿਕਾਰੀਆਂ ਦੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾ ਸਕਣ ਅਤੇ ਅਜਿਹੇ ਗਲਤ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾ ਸਕੇ।

  • On the martyrdom day of Shaheed-e-Azam Bhagat Singh, there will be a public holiday in Punjab.

    On this occasion, people of Punjab can pay their tributes to Shaheed Bhagat Singh by visiting his village of Khatkar Kalan. pic.twitter.com/BMpfQsxlaI

    — Bhagwant Mann (@BhagwantMann) March 22, 2022 " class="align-text-top noRightClick twitterSection" data=" ">

ਉਨ੍ਹਾਂ ਕਿਹਾ ਸੀ ਕਿ ਹੁਣ ਤੋਂ ਸੂਬੇ ਵਿਚ ਹਫਤਾ ਵਸੂਲੀ ਨਹੀਂ ਹੋਣ ਦਿੱਤੀ ਜਾਵੇਗੀ , ਜਦਕਿ ਹੁਣ ਤੱਕ ਹਫਤਾ-ਵਸੂਲੀ ਦਾ ਹਿੱਸਾ ਮੰਤਰੀਆਂ ਤੱਕ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਕੋਈ ਮੰਤਰੀ ਜਾਂ ਵਿਧਾਇਕ ਭ੍ਰਿਸ਼ਟਾਚਾਰ ਦਾ ਨਾ ਤਾਂ ਸਮਰਥਨ ਕਰੇਗਾ ਅਤੇ ਨਾ ਹੀ ਇਸ ਬਾਰੇ ਕੋਈ ਫੋਨ ਕਰੇਗਾ।

ਇਹ ਵੀ ਪੜੋ: ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼: ਇਨਕਲਾਬੀ ਸੋਚ ਨੇ ਮਾਲਕ ਸਨ ਸ਼ਹੀਦ ਭਗਤ ਸਿੰਘ, ਜਾਣੋ ਕੁਝ ਖ਼ਾਸ ਗੱਲਾਂ

ਪੰਜਾਬ ਸਮੇਤ ਚੰਡੀਗੜ੍ਹ ’ਚ ਸਰਕਾਰੀ ਛੁੱਟੀ: ਸ਼ਹੀਦੀ ਦਿਹਾੜੇ ਮੌਕੇ ਅੱਜ ਪੰਜਾਬ ਭਰ ਵਿੱਚ ਸਰਕਾਰੀ ਛੁੱਟੀ ਹੈ। ਇਸ ਦੇ ਨਾਲ ਚੰਡੀਗੜ੍ਹ ਵਿੱਚ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਸੀ। ਮਾਨ ਨੇ ਕਿਹਾ ਸੀ ਕਿ ਛੁੱਟੀ ਇਸ ਲਈ ਕੀਤੀ ਜਾ ਰਹੀ ਹੈ ਤਾਂ ਕਿ ਪੰਜਾਬ ਦੇ ਲੋਕ ਸ਼ਹੀਦਾਂ ਦੀ ਧਰਤੀ ’ਤੇ ਜਾ ਕੇ ਉਹਨਾਂ ਨੂੰ ਸਿਜਦਾ ਕਰ ਸਕਣ। ਦੱਸ ਦਈਏ ਕਿ ਪਹਿਲਾ ਸ਼ਹੀਦੀ ਦਿਹਾੜੇ ਮੌਕੇ ਸਿਰਫ਼ ਨਵਾਂ ਸ਼ਹਿਰ ਵਿੱਚ ਵੀ ਛੁੱਟੀ ਹੁੰਦੀ ਸੀ।

Last Updated : Mar 23, 2022, 11:28 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.