ETV Bharat / state

ਸੀਐੱਮ ਚੰਨੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਜਲੀ ਭੇਂਟ - ਨਵਾਂਸ਼ਹਿਰ

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਪਹੁੰਚੇ। ਇਸ ਦੌਰਾਨ ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਜੋ ਵੀ ਕੰਮ ਕਰਨਗੇ ਉਹ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਮੁੱਖ ਰੱਖਦਿਆਂ ਕਰਨਗੇ।

ਸੀਐੱਮ ਚੰਨੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਜਲੀ ਭੇਂਟ

author img

By

Published : Sep 28, 2021, 6:59 PM IST

ਨਵਾਂਸ਼ਹਿਰ: ਸ਼ਹੀਦ ਭਗਤ ਸਿੰਘ ਜੀ ਦੇ 114 ਵੇਂ ਜਨਮ ਦਿਨ ਮੌਕੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਣਾ ਗੁਰਜੀਤ ਸਿੰਘ ਸੋਢੀ, ਕੇ ਪੀ ਰਾਣਾ, ਰਾਜਾ ਵੜਿੰਗ, ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਮਹਿਰੂਮ ਯੋਧਾ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਉਹਨਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਅਤੇ ਦੇਸ਼ਵਾਸੀਆਂ ਨੂੰ ਵਧਾਈ ਦੇਣ ਆਏ ਹਨ।

ਸੀਐੱਮ ਚੰਨੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਜਲੀ ਭੇਂਟ

ਚੰਨੀ ਨੇ ਕਿਹਾ ਕਿ ਮੈਂ ਜੋ ਕਰਦਾ ਜੋ ਕਰਨਾ ਹੈ ਇਹ ਸਮਝ ਕੇ ਕਰਦਾ ਹਾਂ ਕਿ ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੇ ਕੋਲੋਂ ਕੋਈ ਗਲਤ ਕੰਮ ਨਾ ਹੋ ਜਾਵੇ, ਜੋ ਵੀ ਕੰਮ ਹੋਵੇਗਾ ਸ਼ਹੀਦ ਭਗਤ ਸਿੰਘ ਜੀ ਦੀ ਸੋਚ ਨੂੰ ਅੱਗੇ ਰੱਖ ਕੇ ਹੋਵੇਗਾ ਅਤੇ ਨੌਜਵਾਨਾਂ ਦੀ ਬੇਹਤਰੀ ਲਈ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼-ਸੂਬੇ ਦੀ ਬੇਹਰਤੀ ਲਈ ਤੇ ਆਪਸੀ ਭਾਈਚਾਰਕ ਸਾਂਝ ਨੂੰ ਮੁੱਖ ਰੱਖਦਿਆਂ ਉਹ ਕੰਮ ਕਰਨਗੇ।

ਸੀਐੱਮ ਚੰਨੀ ਨੇ ਨਾਲ ਹੀ ਕਿਹਾ ਕਿ ਦੇਸ਼ ਦੀ ਆਜ਼ਾਦੀ ਨੂੰ ਬਰਕਰਾਰ ਰੱਖਣਾ, ਦੇਸ਼ ਦੇ ਲੋਕਾਂ ਨੂੰ ਅੱਗੇ ਲੈਕੇ ਜਾਣਾ, ਸਮਾਜ ਨੂੰ ਅੱਗੇ ਲੈਕੇ ਜਾਣਾ, ਆਪਸੀ ਭਾਈਚਾਰਾ ਕਾਇਮ ਰੱਖਣਾ ਅਤੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਸੋਚ ਤੇ ਪਹਿਰਾ ਦੇਣਾ ਉਨ੍ਹਾਂ ਦਾ ਪਹਿਲਾ ਕਰਤੱਵ ਹੈ। ਉਨ੍ਹਾਂ ਕਿਹਾ ਕਿ ਹਰ ਕੰਮ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਮੁੱਖ ਰੱਖਦਿਆਂ ਹੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਪੜ੍ਹੋ : ਸਿੱਧੂ ਦੇ ਅਸਤੀਫ਼ੇ ਦੀ IN SIDE ਸਟੋਰੀ

ETV Bharat Logo

Copyright © 2025 Ushodaya Enterprises Pvt. Ltd., All Rights Reserved.