ਨਵਾਂਸ਼ਹਿਰ: ਪੰਜਾਬ ਅੰਦਰ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਕਾਫੀ ਚੌਕਸ ਹੋ ਗਈ ਹੈ। ਕੇਂਦਰ ਸਰਕਾਰ ਵੱਲੋਂ ਭਾਰਤ ਦੇ ਪੰਜ ਸੂਬਿਆਂ ਅੰਦਰ ਕੋਰੋਨਾ ਦੀ ਦੂਜੀ ਲਹਿਰ ਦੀ ਆਸ਼ੰਕਾ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਪੰਜਾਬ ਅੰਦਰ ਜ਼ਿਲ੍ਹਾ ਨਵਾਂਸ਼ਹਿਰ ਵਿੱਚ ਹਰ ਰੋਜ਼ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਲੈ ਹਾਟਸਪੋਟ ਸੈਂਟਰ ਬਣਨ ਦੀ ਆਸ਼ੰਕਾ ਹੋ ਸਕਦੀ ਹੈ। ਇਸ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਨੇ ਚੰਡੀਗੜ੍ਹ ਤੋ ਆਏ W.H.O ਦੀ ਟੀਮ ਅਤੇ ਨਵਾਂਸ਼ਹਿਰ ਦੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਖਾਸ ਮੀਟਿੰਗ ਕੀਤੀ।
ਨਵਾਂਸ਼ਹਿਰ ਅੰਦਰ ਪਿਛਲੇ 22 ਜਨਵਰੀ ਤੋਂ ਹੁਣ ਤੱਕ ਕੋਰੋਨਾ ਦੇ ਕੇਸਾਂ ਵਿੱਚ ਵਾਧਾ ਹੋਇਆ ਹੈ। ਡੀਸੀ ਸ਼ੇਨਾ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਜਿਲ੍ਹਾ ਨਵਾਂਸ਼ਹਿਰ ਦੇ ਵੱਖ ਵੱਖ ਸਕੂਲਾਂ ਵਿੱਚ 284 ਬੱਚੇ ਤੇ 34 ਅਧਿਆਪਕ ਕੋਰੋਨਾ ਪੌਜੀਟਿਵ ਪਾਏ ਗਏ ਜਿਨ੍ਹਾਂ ਨਾਲ ਹੁਣ ਤੱਕ 588 ਐਕਟਿਵ ਕੇਸ ਹੋ ਚੁੱਕੇ ਹਨ। ਸਿਵਿਲ ਸਰਜਨ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਲ੍ਹੇ ਵਿੱਚ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦਿਆਂ ਸਖਤ ਕਾਰਵਾਈ ਕਰਨ ਦੀ ਤਿਆਰੀ ਕੀਤੀ ਗਈ ਹੈ।
ਸਿਹਤ ਵਿਭਾਗ ਵਲੋਂ ਜਿਲ੍ਹੇ ਵਿੱਚ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦਿਆਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜਿਲ੍ਹੇ ਵਿੱਚ ਕੋਰੋਨਾ ਦੀ ਸੈਂਪਲਿੰਗ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਨਵਾਂਸ਼ਹਿਰ ਵਿੱਚ ਕੋਰੋਨਾ ਮਰੀਜ਼ਾਂ ਨੂੰ ਇੰਸੋਲੇਟ ਕਰਨ ਲਈ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਇਹ ਵੀ ਪੜ੍ਹੋ: 2022 ਪੰਜਾਬ ਵਿਧਾਨ ਸਭਾ ਚੋਣਾਂ ’ਚ ਕੈਪਟਨ ਕਰਨਗੇ ਕਾਂਗਰਸ ਦੀ ਅਗਵਾਈ: ਜਾਖੜ