ETV Bharat / state

ਸਹੁਰਾ ਪਰਿਵਾਰ ਤੋਂ ਦੁਖੀ ਹੋ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਨਵਾਂ ਸ਼ਹਿਰ (Nawanshahr) ਦੇ ਲੜੋਈਆ ਮੁਹੱਲਾ ਵਿੱਚ ਇੱਕ ਵਿਆਹੁਤਾ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ (suicide Case) ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਸੁਹਰੇ ਪਰਿਵਾਰ 'ਤੇ ਤੰਗ ਪਰੇਸ਼ਾਨ ਕੀਤੇ ਜਾਣ ਦੇ ਦੋਸ਼ ਲਾਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ
ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ
author img

By

Published : Oct 21, 2021, 12:07 PM IST

ਨਵਾਂ ਸ਼ਹਿਰ: ਸ਼ਹਿਰ ਦੇ ਲੜੋਈਆ ਮੁਹੱਲਾ ਵਿੱਚ ਇੱਕ ਵਿਆਹੁਤਾ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ (suicide Case) ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਸੁਹਰੇ ਪਰਿਵਾਰ 'ਤੇ ਤੰਗ ਪਰੇਸ਼ਾਨ ਕੀਤੇ ਜਾਣ ਦੇ ਦੋਸ਼ ਲਾਏ ਹਨ।

ਮ੍ਰਿਤਕਾ ਦੀ ਪਛਾਣ ਪ੍ਰੀਆ ਵਜੋਂ ਹੋਈ ਹੈ। ਮ੍ਰਿਤਕਾ ਬੀਤੇ ਡੇਢ ਸਾਲ ਤੋਂ ਆਪਣੇ ਪੇਕੇ ਘਰ ਰਹਿ ਰਹੀ ਸੀ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਲ 2012 ਵਿੱਚ ਉਨ੍ਹਾਂ ਨੇ ਆਪਣੇ ਧੀ ਦਾ ਵਿਆਹ ਜੋਨੀ ਪੁਰੀ ਲੁਧਿਆਣਾ ਵਾਸੀ ਨਾਲ ਕੀਤਾ ਸੀ। ਵਿਆਹ ਦੇ ਕੁੱਝ ਸਮੇਂ ਤੱਕ ਸਭ ਕੁੱਝ ਠੀਕ ਰਿਹਾ।

ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਕੁੱਝ ਸਮਾਂ ਬੀਤਣ ਮਗਰੋਂ ਪ੍ਰੀਆ ਦਾ ਸੁਹਰਾ ਪਰਿਵਾਰ ਉਸ ਨੂੰ ਘੱਟ ਦਾਜ ਲਿਆਉਣ ਲਈ ਤੰਗ ਪਰੇਸ਼ਾਨ ਕਰਨ ਲੱਗ ਪਿਆ। ਉਸ ਦਾ ਪਤੀ ਵੀ ਉਸ ਨਾਲ ਕੁੱਟਮਾਰ ਕਰਦਾ ਸੀ। ਜਿਸ ਕਾਰਨ ਪਿਛਲੇ ਕਰੀਬ ਡੇਢ ਸਾਲ ਤੋਂ ਉਹ ਉਨ੍ਹਾਂ ਕੋਲ ਆਪਣੇ ਪੇਕੇ ਘਰ ਹੀ ਰਹਿ ਰਹੀ ਸੀ। ਬੀਤੀ ਰਾਤ ਪ੍ਰੀਆ ਦੇ ਪੇਕਾ ਪਰਿਵਾਰ ਘਰੋਂ ਬਾਹਰ ਗਿਆ ਹੋਇਆ ਸੀ ਅਤੇ ਉਨ੍ਹਾਂ ਦੀ ਲੜਕੀ ਘਰ ’ਚ ਇਕੱਲੀ ਸੀ। ਜਦੋਂ ਉਹ ਸ਼ਾਮ ਨੂੰ ਘਰ ਵਾਪਸ ਆਏ ਤਾਂ ਉਨ੍ਹਾਂ ਨੇ ਦੇਖਿਆ ਕਿ ਪ੍ਰੀਆ ਉਲਟੀਆਂ ਕਰ ਰਹੀ ਹੈ। ਉਨ੍ਹਾਂ ਨੇ ਉਸ ਨੂੰ ਦਵਾਈ ਲਿਆ ਕੇ ਦਿੱਤੀ, ਪਰ ਕੁੱਝ ਸਮੇਂ ਬਾਅਦ ਉਹ ਬੇਹੋਸ਼ ਹੋ ਗਈ। ਪਰਿਵਾਰ ਵੱਲੋਂ ਜਾਂਚ ਲਈ ਬੁਲਾਏ ਗਏ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੀੜਤਾ ਦੇ ਪਰਿਵਾਰ ਨੇ ਉਸ ਦੇ ਸਹੁਰੇ ਪਰਿਵਾਰ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਡਾਕਟਰ ਵੱਲੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਨਵਾਂ ਸ਼ਹਿਰ ਸਿੱਟੀ ਥਾਣੇ ਦੀ ਪੁਲਿਸ ਆਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਟੀਮ ਨਾਲ ਮੌਕੇ 'ਤੇ ਪੁੱਜੇ। ਉਨ੍ਹਾਂ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਅਧਿਕਾਰੀ ਮੁਤਾਬਕ ਮ੍ਰਿਤਕਾ ਡਿਪਰੈਸ਼ਨ ਵਿੱਚ ਸੀ ਤੇ ਲਗਾਤਾਰ ਪਰੇਸ਼ਾਨ ਰਹਿਣ ਦੇ ਚਲਦੇ ਉਸ ਨੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ (suicide) ਕਰ ਲਈ। ਮ੍ਰਿਤਕਾ ਦੇ ਪਰਿਵਾਰ ਮੈਂਬਰਾਂ ਦੇ ਬਿਆਨਾਂ ਮੁਤਾਬਕ ਉਸ ਦੇ ਪਤੀ ਤੇ ਸਹੁਰੇ ਪਰਿਵਾਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਇਹ ਚੋਰ ਕਰਦੇ ਸੀ ਫਿਮਲੀ ਅੰਦਾਜ 'ਚ ਚੋਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.