ਚੰਡੀਗੜ੍ਹ : ਅੱਜ ਖਟਕੜ ਕਲਾਂ ਵਿਖੇ ਅੰਗਰੇਜ਼ ਹਕੂਮਤ ਦੀਆਂ ਜੜ੍ਹਾਂ ਹਿਲਾਉਣ ਵਾਲੇ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਸਮਾਗਮ ਮਨਾਇਆ ਜਾਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਖਟਕੜ ਕਲਾਂ ਵਿਖੇ ਸਰਕਾਰ ਵੱਲੋਂ ਅਜੈਬ ਘਰ ਤੋਂ ਲੈ ਕੇ ਸ਼ਹੀਦ ਭਗਤ ਸਿੰਘ ਦੇ ਘਰ ਤਕ ਇਕ ਆਜ਼ਾਦੀ ਵਾਲੀ ਸੜਕ ਬਣਾਉਣ ਦਾ ਜ਼ਿਕਰ ਕੱਲ੍ਹ ਵਿਧਾਨ ਸਭਾ ਵਿਚ ਕੀਤਾ ਗਿਆ ਸੀ, ਉਸੇ ਤਹਿਤ ਅੱਜ ਮੁੱਖ ਮੰਤਰੀ ਵੱਲੋਂ ਇਥੇ ਕਈ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।
ਵੋਟਰ ਆਪਣੇ ਵੋਟਰਕਾਰਡ ਦਾ ਮੁੱਲ ਨਹੀਂ ਪਾਉਂਦੇ, ਸਗੋਂ ਸ਼ਹੀਦਾਂ ਦੀ ਸ਼ਹਾਦਤ ਦਾ ਮੁੱਲ ਪਾਉਂਦੇ ਨੇ : ਵਿਧਾਨ ਸਭਾ ਬਜਟ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਬੋਧਨ ਕੀਤਾ ਗਿਆ। ਇਸ ਦੌਰਾਨ ਮਾਨ ਨੇ ਵਿਧਾਨ ਸਭਾ ਵਿਚ ਸ਼ਹੀਦ ਭਗਤ ਸਿੰਘ ਜੀ ਦੀ ਜੀਵਨੀ ਨਾਲ ਜੁੜੀਆਂ ਕੁਝ ਗੱਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਭਗਤ ਸਿੰਘ ਵੱਲੋਂ ਅਸੈਂਬਲੀ ਵਿਚ ਬੰਬ ਸੁੱਟਣ ਜਾਣ ਨੂੰ ਲੈ ਕੇ ਸੰਬੋਧਨ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੋਟਰਸਾਈਕਲਾਂ ਉਤੇ ਫੋਟੋਆਂ ਲਾਉਣ ਨਾਲ ਕੁਝ ਨਹੀਂ ਹੋਣਾ ਉਨ੍ਹਾਂ ਦੇ ਦੱਸੇ ਮਾਰਗਾਂ ਉਤੇ ਚੱਲਣਾ ਪਵੇਗਾ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਵੋਟਰ ਆਪਣੇ ਵੋਟਰਕਾਰਡ ਦਾ ਮੁੱਲ ਨਹੀਂ ਪਾਉਂਦੇ, ਸਗੋਂ ਸ਼ਹੀਦਾਂ ਦੀ ਸ਼ਹਾਦਤ ਦਾ ਮੁੱਲ ਪਾਉਂਦੇ ਹਨ। ਕੋਈ ਇਕ ਬੋਤਲ ਨਾਲ ਤੇ ਕੁਝ ਥੋੜੇ ਜਿਹੇ ਪੈਸਿਆਂ ਨਾਲ।
-
ਜਿਨ੍ਹਾਂ ਕਰਕੇ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ…ਮਰਜ਼ੀ ਦੀ ਜ਼ਿੰਦਗੀ ਜੀਅ ਰਹੇ ਹਾਂ…ਸਾਡੇ ਸ਼ਹੀਦਾਂ ਨੇ ਸਾਨੂੰ ਪਹਿਚਾਣ ਦਿੱਤੀ ਦੇਸ਼ ਦੀ ਸੇਵਾ ਕਰਨ ਲਈ ਰਾਹ ਦਿੱਤੇ…ਅੱਜ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਜੀ ਦੀ ਦੇਸ਼ ਖ਼ਾਤਰ ਦਿੱਤੀ ਅਦੁੱਤੀ ਸ਼ਹਾਦਤ ਨੂੰ ਦਿਲੋਂ ਸਿਜਦਾ ਕਰਦੇ ਹਾਂ…
— Bhagwant Mann (@BhagwantMann) March 23, 2023 " class="align-text-top noRightClick twitterSection" data="
ਇਨਕਲਾਬ ਜ਼ਿੰਦਾਬਾਦ pic.twitter.com/rCvzVPGPT7
">ਜਿਨ੍ਹਾਂ ਕਰਕੇ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ…ਮਰਜ਼ੀ ਦੀ ਜ਼ਿੰਦਗੀ ਜੀਅ ਰਹੇ ਹਾਂ…ਸਾਡੇ ਸ਼ਹੀਦਾਂ ਨੇ ਸਾਨੂੰ ਪਹਿਚਾਣ ਦਿੱਤੀ ਦੇਸ਼ ਦੀ ਸੇਵਾ ਕਰਨ ਲਈ ਰਾਹ ਦਿੱਤੇ…ਅੱਜ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਜੀ ਦੀ ਦੇਸ਼ ਖ਼ਾਤਰ ਦਿੱਤੀ ਅਦੁੱਤੀ ਸ਼ਹਾਦਤ ਨੂੰ ਦਿਲੋਂ ਸਿਜਦਾ ਕਰਦੇ ਹਾਂ…
— Bhagwant Mann (@BhagwantMann) March 23, 2023
ਇਨਕਲਾਬ ਜ਼ਿੰਦਾਬਾਦ pic.twitter.com/rCvzVPGPT7ਜਿਨ੍ਹਾਂ ਕਰਕੇ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ…ਮਰਜ਼ੀ ਦੀ ਜ਼ਿੰਦਗੀ ਜੀਅ ਰਹੇ ਹਾਂ…ਸਾਡੇ ਸ਼ਹੀਦਾਂ ਨੇ ਸਾਨੂੰ ਪਹਿਚਾਣ ਦਿੱਤੀ ਦੇਸ਼ ਦੀ ਸੇਵਾ ਕਰਨ ਲਈ ਰਾਹ ਦਿੱਤੇ…ਅੱਜ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਜੀ ਦੀ ਦੇਸ਼ ਖ਼ਾਤਰ ਦਿੱਤੀ ਅਦੁੱਤੀ ਸ਼ਹਾਦਤ ਨੂੰ ਦਿਲੋਂ ਸਿਜਦਾ ਕਰਦੇ ਹਾਂ…
— Bhagwant Mann (@BhagwantMann) March 23, 2023
ਇਨਕਲਾਬ ਜ਼ਿੰਦਾਬਾਦ pic.twitter.com/rCvzVPGPT7
ਇਹ ਵੀ ਪੜ੍ਹੋ : Shaheedi Diwas: ਸ਼ਹੀਦੋਂ ਕੀ ਚਿਤਾਓਂ ਪੇ ਲਗੇਂਗੇ ਹਰ ਬਰਸ ਮੇਲੇ, ਵਤਨ ਪੇ ਮਿਟਣੇ ਵਾਲੋਂ ਕਾ ਬਾਕੀ ਯਹੀ ਨਿਸ਼ਾਂ ਹੋਗਾ...
ਖਟਕੜ ਕਲਾਂ ਵਿਖੇ ਬਣਾਈ ਜਾਵੇਗੀ ਆਜ਼ਾਦੀ ਵਾਲੀ ਸੜਕ : ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਦੇ ਮੱਦੇਨਜ਼ਰ ਕੱਲ੍ਹ ਨਵਾਂ ਸ਼ਹਿਰ ਖਟਕੜ ਕਲਾਂ ਵਿਖੇ ਅਜਾਇਬ ਘਰ ਤੋਂ ਲੈ ਕੇ ਭਗਤ ਸਿੰਘ ਦੇ ਘਰ ਤਕ "ਆਜ਼ਾਦੀ ਵਾਲੀ" ਸੜਕ ਬਣਾਈ ਜਾਵੇਗੀ। ਜਿਥੇ 850 ਮੀਟਰ ਵਿਚ ਭਗਤ ਸਿੰਘ ਦੀ ਜੀਵਨੀ ਨਾਲ ਸਬੰਧਿਤ ਚੀਜ਼ਾ ਲਾਈਆਂ ਜਾਣਗੀਆਂ। ਨਾਲ ਹੀ ਅਜਾਇਬ ਘਰ ਵਿਚ 5ਡੀ ਮੂਵੀ ਤਿਆਰ ਕਰਨ ਦੀ ਵੀ ਗੱਲ ਚੱਲ ਰਹੀ ਹੈ। ਜਿਸ ਵਿਚ ਭਗਤ ਸਿੰਘ ਜੀ ਦੀ ਕੋਰਟ ਰੂਮ ਦੀ ਵੀਡੀਓ ਚਲਾਈ ਜਾਵੇਗੀ। ਤਾਂ ਜੋ ਲੋਕਾਂ ਨੂੰ ਅਹਿਸਾਸ ਹੋਵੇ ਕਿ ਜਦੋਂ ਭਗਤ ਸਿੰਘ ਨੂੰ ਫਾਂਸੀ ਹੋਈ ਸੀ ਅਸੀਂ ਓਸੇ ਅਦਾਲਤ ਵਿਚ ਸੁਣਵਾਈ ਦੇ ਸ਼ਰੀਕ ਹੋ ਕੇ ਬੈਠੇ ਹਾਂ।
ਇਹ ਵੀ ਪੜ੍ਹੋ : NOC of Fire Safety Department: ਨਵੀਂ ਇਮਾਰਤ ਬਣਾਉਣ ਲਈ ਫਾਇਰ ਸੇਫਟੀ ਵਿਭਾਗ ਦੀ ਐੱਨਓਸੀ ਲਾਜ਼ਮੀ, ਨਹੀਂ ਲਈ ਐੱਨਓਸੀ ਤਾਂ ਹੋਵੇਗੀ ਕਾਰਵਾਈ