ਨਵਾਂਸ਼ਹਿਰ:ਸਿਵਲ ਹਸਪਤਾਲ ਵਿੱਚ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਨਵੇਂ ਆਕਸੀਜਨ ਪਲਾਂਟ (Oxygen Plant)ਦਾ ਉਦਘਾਟਨ ਸ਼੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਮਨੀਸ਼ ਤਿਵਾੜੀ ਵੱਲੋਂ ਕੀਤਾ ਗਿਆ ਪਰ ਨਵਾਂਸ਼ਹਿਰ ਹਸਪਤਾਲ (Hospital)ਪਹੁੰਚਣ ਤੋਂ ਪਹਿਲਾਂ ਸਾਂਸਦ ਮਨੀਸ਼ ਤਿਵਾੜੀ ਦਾ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਅਤੇ ਕਾਲੇ ਝੰਡੇ ਦਿਖਾ ਕੇ ਵਿਰੋਧ ਕੀਤਾ ਗਿਆ। ਕਿਸਾਨ ਜਥੇਬੰਦੀਆਂ ਨੇ ਮਨੀਸ਼ ਤਿਵਾੜੀ ਖਿਲਾਫ਼ ਜਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।ਪੁਲਿਸ ਨੇ ਸਿਵਲ ਹਸਪਤਾਲ ਨੂੰ ਜਾਂਦੇ ਸਾਰੇ ਰਸਤਿਆਂ ਉੱਤੇ ਸਖਤ ਬੈਰੀਕੇਡਿੰਗ ਕੀਤੀ ਗਈ ਪਰ ਫਿਰ ਵੀ ਕਈ ਵਾਰ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋਈ।
ਇਸ ਮੌਕੇ ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸੈਣੀ ਨੇ ਆਪਣੀ ਗੱਡੀ ਵਿੱਚੋਂ ਉੱਤਰ ਕੇ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰੰਤੂ ਕਿਸਾਨਾਂ ਨੇ ਵਿਧਾਇਕ ਦੀ ਕੋਈ ਵੀ ਗੱਲ ਸੁਨਣ ਤੋਂ ਕਿਨਾਰਾ ਹੀ ਕੀਤਾ ਸਗੋਂ ਵਿਧਾਇਕ ਅਤੇ ਸਾਂਸਦ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਪਰ ਪੁਲਿਸ ਦੀ ਮੁਸ਼ਤੈਦੀ ਕਰਕੇ ਸਾਂਸਦ ਮਨੀਸ਼ ਤਿਵਾੜੀ ਨੇ ਸਿਵਲ ਹਸਪਤਾਲ ਵਿੱਚ ਨਵੇਂ ਲਗਾਏ ਆਕਸੀਜਨ ਪਲਾਂਟ ਦਾ ਉਦਘਾਟਨ ਕਰਕੇ ਲੋਕ ਅਰਪਿਤ ਕੀਤਾ।
ਇਹ ਵੀ ਪੜੋ:ਵਿਦਿਆਰਥੀਆਂ ਦੀ ਪੜ੍ਹਾਈ ਦੀ ਯੋਜਨਾਬੰਦੀ ਵਾਸਤੇ ਮਾਪੇ-ਅਧਿਆਪਕ ਮੀਟਿੰਗਾਂ 1 ਜੁਲਾਈ ਤੋਂ