ETV Bharat / state

Patwari arrested bribe: ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਪਟਵਾਰੀ ਕਾਬੂ - corruption

Patwari arrested 24000 bribe: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਹਲਕਾ ਨਵਾਂਸ਼ਹਿਰ ਵਿਚ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਨਾਲ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਵੱਲੋਂ ਆਨਲਾਈਨ ਮਾਮਲਾ ਦਰਜ ਕਰਵਾਇਆ ਗਿਆ ਸੀ। ਜਿਸਤੇ ਕਾਰਵਾਈ ਕੀਤੀ ਗਈ ਹੈ।

Patwari arrested by Vigilance on the charge of taking Rs 24,000 bribe in SBS Nagar
Patwari arrested bribe: 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਕਾਬੂ
author img

By

Published : Mar 28, 2023, 10:10 AM IST

ਨਵਾਂਸ਼ਹਿਰ: ਇਕ ਪਾਸੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਹਨ ਕਿ ਉਹਨਾਂ ਦਾ ਟੀਚਾ ਹੈ ਕ੍ਰਪਸ਼ਨ ਮੁਕਤ ਦੇਸ਼ ਬਣਾਉਣ ਦਾ। ਤਾਂ ਦੂਜੇ ਪਾਸੇ ਪੰਜਾਬ ਵਿਚ ਸਰਕਾਰੀ ਅਧਿਕਾਰੀ ਹੈ ਇਸ ਟੀਚੇ ਨੂੰ ਢਾਅ ਲਾਉਂਦੇ ਨਜ਼ਰ ਆ ਰਹੇ ਹਨ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਨਵਾਂਸ਼ਹਿਰ ਤੋਂ ਜਿੱਥੇ ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Hearing in Amritpal Singh case: ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਅਹਿਮ ਸੁਣਵਾਈ

ਇਲਜ਼ਾਮਾਂ ਦੀ ਜਾਂਚ: ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਕਰਨਾਣਾ, ਤਹਿਸੀਲ ਬੰਗਾ ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਅਤੇ ਉਸ ਦੇ ਚਾਚੇ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਕਿਸ਼ਤਾਂ 'ਚ 24,000 ਰੁਪਏ ਰਿਸ਼ਵਤ ਵਜੋਂ ਲਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਈ ਹੈ ਜਦੋਂ ਦੋਸ਼ੀ ਪਟਵਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਉਕਤ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ੀ ਪਾਏ ਜਾਣ ਉਪਰੰਤ ਉਪਰੋਕਤ ਮਾਲ ਮਹਿਕਮੇ ਦੇ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਸਬੰਧੀ ਮੁਕੱਦਮਾ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਰੰਗੇ ਹੱਥੀਂ ਰਿਸ਼ਵਤਖੋਰਾਂ ਨੂੰ ਕਾਬੂ ਕੀਤਾ: ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਈ ਮਾਮਲੇ ਸ੍ਹਾਮਣੇ ਆਏ ਹਨ ਜਿੰਨਾ ਵਿਚ ਪੁਲਿਸ ਨੇ ਰੰਗੇ ਹੱਥੀਂ ਰਿਸ਼ਵਤਖੋਰਾਂ ਨੂੰ ਕਾਬੂ ਕੀਤਾ ਹੈ। ਕੁੱਝ ਦਿਨ ਪਹਿਲਾਂ ਹੀ ਚੰਡੀਗੜ੍ਹ ਪੁਲਿਸ ਦੇ ਏਐਸਆਈ ਤੇ ਹੈਡ ਕਾਂਸਟੇਬਲ ਨੂੰ ਰਿਸ਼ਵਤ ਲੈਣ ਦੇ ਦੋਸ਼ 'ਚ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਸੈਕਟਰ 11 ਥਾਣੇ ਵਿੱਚ ਤਾਇਨਾਤ ਏਐਸਆਈ ਰਵਿੰਦਰ ਰਾਣਾ ਅਤੇ ਹੈਡ ਕਾਂਸਟੇਬਲ ਰਣਦੀਪ ਸਿੰਘ ਨੂੰ ਸੀਬੀਆਈ ਨੇ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਸੀ।

ਆਮ ਹੋਵੇ ਜਾਂ ਫਿਰ ਖ਼ਾਸ ਹਰ ਇਕ ਨੂੰ ਜੇਲਾਂ ਅੰਦਰ ਡੱਕਿਆ: ਜ਼ਿਕਰਯੋਗ ਹੈ ਕਿ ਜਦੋਂ ਦੀ ਪੰਜਾਬ ਵਿਚ ਮਾਨ ਸਰਕਾਰ ਬਣੀ ਹੈ ਉਦੋਂ ਤੋਂ ਹੀ ਭ੍ਰਿਸ਼ਟਾਚਾਰ ਕਰਨ ਵਾਲਿਆਂ ਉੱਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ , ਫਿਰ ਭਾਵਣੇ ਕੋਈ ਆਮ ਆਦਮੀ ਹੋਵੇ ਜਾਂ ਫਿਰ ਅਹੁਦਿਆਂ 'ਚ ਖ਼ਾਸ ਆਦਮੀ ਹੋਵੇ ਹਰ ਇਕ ਨੂੰ ਜੇਲਾਂ ਅੰਦਰ ਡੱਕਿਆ ਹੈ। ਇਹਨੀਂ ਦਿਨੀਂ ਵਿਜੀਲੈਂਸ ਫੜ ਹੀ ਉਨ੍ਹਾਂ ਕਥਿਤ ਵੱਡੇ ਲੋਕਾਂ ਨੂੰ ਰਹੀ ਹੈ ਜਿਹੜੇ ਵੱਡੇ ਘੁਟਾਲਿਆਂ ਵਿਚ ਸ਼ਾਮਲ ਰਹੇ ਹਨ। ਇਸ ’ਚ ਚਾਹੇ ਉਨ੍ਹਾਂ ਦੀ ਆਪਣੀ ਸਰਕਾਰ ਦੇ ਮੰਤਰੀ ਜਾਂ ਵਿਧਾਇਕ ਹੀ ਕਿਉਂ ਨਾ ਸ਼ਾਮਲ ਹੋਣ। ਇਸ ਦੀ ਮਿਸਾਲ ‘ਆਪ’ ਸਰਕਾਰ ਨੇ ਆਪਣੇ ਹੀ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਅਤੇ ਵਿਧਾਇਕ ਅਮਿਤ ਰਤਨ ਨੂੰ ਗਿਰਫ਼ਤਾਰ ਕਰਕੇ ਪੇਸ਼ ਕੀਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.