ETV Bharat / state

ਸਰਕਾਰ ਆਉਣ ‘ਤੇ ਵਪਾਰੀਆਂ ਲਈ ਖ਼ਾਸ ਹੋਣਗੀਆਂ ਸਹੂਲਤਾਂ: ਐੱਨ.ਕੇ.ਸ਼ਰਮਾ - Government of Punjab

ਨਵਾਂਸ਼ਹਿਰ ਤੇ ਬੰਗਾ ਹਲਕੇ ਵਿੱਚ ਅਕਾਲੀ ਆਗੂ ਐਨ.ਕੇ.ਸ਼ਰਮਾ ਨੇ ਵਪਾਰੀ ਮੰਡਲ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਲ ਸੁਣੀਆ ਹਨ। ਇਸ ਮੌਕੇ ਉਨ੍ਹਾ ਨੇ ਵਪਾਰੀਆਂ ਨੂੰ ਭਰੋਸਾ ਦਿੱਤਾ ਹੈ ਕਿ ਜੇਕਰ 2022 ਵਿੱਚ ਅਕਾਲੀ ਦਲ ਦੀ ਸਰਕਾਰ ਆਵੇਗੀ ਤਾਂ ਉਹ ਵਪਾਰੀਆਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨਗੇ।

ਸਰਕਾਰ ਆਉਣ ‘ਤੇ ਵਪਾਰੀਆਂ ਲਈ ਖ਼ਾਸ ਹੋਣਗੀਆਂ ਸਹੂਲਤਾਂ: ਐੱਨ.ਕੇ.ਸ਼ਰਮਾ

author img

By

Published : Oct 23, 2021, 8:41 AM IST

Updated : Oct 23, 2021, 1:24 PM IST

ਨਵਾਂਸ਼ਹਿਰ: 2022 ਚੋਣਾਂ ਤੋਂ ਪਹਿਲਾਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੀਟਿੰਗਾਂ ਕੀਤੀਆ ਜਾ ਰਹੀਆਂ ਹਨ। ਇਸੇ ਤਹਿਤ ਡੇਰਾ ਬਸੀ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਿਧਾਇਕ ਅਤੇ ਪੰਜਾਬ ਵਪਾਰ ਮੰਡਲ ਦੇ ਪ੍ਰਧਾਨ ਐਨ.ਕੇ.ਸ਼ਰਮਾ (NK Sharma) ਨੇ ਨਵਾਂਸ਼ਹਿਰ ਅਤੇ ਬੰਗਾ ਹਲਕੇ ਦਾ ਦੌਰਾ ਕਰਕੇ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਇਸ ਮੌਕੇ ਉਨ੍ਹਾਂ ਸਾਰੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ ਵਿੱਚ ਆਉਣ ‘ਤੇ ਵਪਾਰੀਆ ਦੀਆਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

ਸਰਕਾਰ ਆਉਣ ‘ਤੇ ਵਪਾਰੀਆਂ ਲਈ ਖ਼ਾਸ ਹੋਣਗੀਆਂ ਸਹੂਲਤਾਂ: ਐੱਨ.ਕੇ.ਸ਼ਰਮਾ

ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ(Shiromani Akali Dal) ਦੀ ਸਰਕਾਰ ਆਉਣ ‘ਤੇ ਵਪਾਰੀ ਵਰਗ ਨੂੰ ਸਾਡੇ ਵੱਲੋਂ ਬਹੁਤ ਵੱਡਾ ਤੋਹਫਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਪਾਰੀਆਂ ਲਈ ਬਿਜਲੀ ਦੀ ਸਹੂਲਤ, ਬੀਮਾ ਯੋਜਨਾ ਆਦਿ ਸੁਵਿਧਾਵਾਂ ਦਿੱਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪਹਿਲਾਂ ਵੀ ਪੰਜਾਬ ਦੇ ਹਰ ਵਰਗ ਦਾ ਖ਼ਾਸ ਧਿਆਨ ਰੱਖਿਆ ਹੈ ਅਤੇ ਹਰ ਵਰਗ ਨੂੰ ਬਰਾਬਰ ਲੈਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪੰਜਾਬ ਦੀ ਖੁਸ਼ਹਾਲੀ ਲਈ ਕੰਮ ਕੀਤੇ ਹਨ ਅਤੇ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ।

ਇਸ ਮੌਕੇ ਉਨ੍ਹਾਂ ਨੇ ਵਿਰੋਧੀਆਂ ‘ਤੇ ਨਿਸ਼ਾਨੇ ਵੀ ਸਾਧੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਪੰਜਾਬ ਵਿਰੋਧੀ ਲੀਡਰ ਹਨ ਜੋ ਪੰਜਾਬ ਨੂੰ ਕੇਂਦਰ ਦੇ ਹਵਾਲੇ ਕਰਨਾ ਚਾਹੁੰਦੇ ਹਨ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਦੇ ਵੱਲੋਂ ਵੱਖ ਪਾਰਟੀ ਬਣਾਉਣ ਤੇ ਭਾਜਪਾ (BJP) ਨਾਲ ਗਠਜੋੜ ਕਰਨ ਵਾਲੇ ਕੈਪਟਨ ਦੇ ਬਿਆਨ ‘ਤੇ ਅਕਾਲੀ ਆਗੂ ਐੱਨ.ਕੇ.ਸ਼ਰਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਦੀ ਆਪਸੀ ਦੋਸਤੀ ਬਾਰੇ ਕਈ ਵਾਰ ਜਿਕਰ ਕਰ ਚੁੱਕਿਆ ਹੈ। ਕਿ ਕੈਪਟਨ ਭਾਜਪਾ (BJP) ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ।

ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ (Government of Punjab) ‘ਤੇ ਵੀ ਇਲਜ਼ਾਮ ਲਗਾਉਦੇ ਕਿਹਾ ਕਿ ਚੰਨੀ ਸਰਕਾਰ (Channi government) ਆਪਣੀਆ ਕੁਰਸੀਆਂ ਬਚਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਨੇ ਪੰਜਾਬ ਸਰਕਾਰ (Government of Punjab) ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਪੰਜਾਬ ਲਈ ਨਹੀਂ ਸਗੋ ਕੁਰਸੀਆਂ ਲਈ ਚਿੰਤਤ ਦੱਸਿਆ। ਉਨ੍ਹਾਂ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਤੇ ਗੈਂਗਸਟਰ (Gangster) ਕਲਚਰ ਵਧਾਉਣ ਦੇ ਲਈ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਪੂਰਨ ਜ਼ਿੰਮੇਵਾਰ ਦੱਸਿਆ।

ਇਹ ਵੀ ਪੜ੍ਹੋ:ਚੰਨੀ ਸਰਕਾਰ ਦੇ ਵਾਅਦੇ ਸਿਰਫ਼ ਕਾਗਜ਼ਾਂ ਤੱਕ ਸੀਮਿਤ: ਬਿਕਰਮ ਸਿੰਘ ਮਜੀਠੀਆ

Last Updated : Oct 23, 2021, 1:24 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.