ETV Bharat / state

ਐਸ.ਸੀ. ਕਮਿਸ਼ਨ ਪੰਜਾਬ ਨੇ ਦਿਵਾਈ ਗੰਦਗੀ ਤੋਂ ਨਿਜਾਤ - ਸ਼ਹੀਦ ਭਗਤ ਸਿੰਘ ਨਗਰ

ਸੂਬੇ ਦੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਇੱਕ ਇਲਾਕੇ ਦੇ ਲੋਕ ਸ਼ਹਿਰ ਦੀ ਆਬਾਦੀ ਵੱਲੋਂ ਸੁੱਟੇ ਗਏ ਕੁੜੇ ਦੇ ਢੇਰ ਅਤੇ ਇਲਾਕੇ ਵਿੱਚ ਵੱਖ-ਵੱਖ ਥਾਵਾਂ 'ਤੇ ਖੜ੍ਹੇ ਪਾਣੀ ਕਾਰਨ ਕਾਫੀ ਪਰੇਸ਼ਾਨ ਸਨ, ਪਰ ਐਸ.ਸੀ. ਕਮਿਸ਼ਨ ਪੰਜਾਬ ਦੇ ਚਲਦੇ ਉਨ੍ਹਾਂ ਨੂੰ ਗੰਦਗੀ ਤੋਂ ਨਿਜਾਤ ਮਿਲ ਗਈ ਹੈ।

ਫ਼ੋਟੋ
author img

By

Published : Sep 3, 2019, 8:08 AM IST

ਚੰਡੀਗੜ੍ਹ: ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੇ ਦਖਲ ਤੋਂ ਬਾਅਦ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਧੀਨ ਨਗਰ ਕੌਂਸਲ ਰਾਹੋ ਦੇ ਅੰਬੇਦਕਰ ਨਗਰ ਦੇ ਨਿਵਾਸੀਆਂ ਨੂੰ ਗੰਦਗੀ ਤੋਂ ਨਿਜਾਤ ਮਿਲ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਸ ਸਬੰਧੀ ਪ੍ਰਕਾਸ਼ਤ ਖ਼ਬਰ ਦਾ ਨੋਟਿਸ ਲਿਆ ਸੀ। ਖ਼ਬਰ ਦੇ ਮੁਤਾਬਕ ਨਗਰ ਕੌਂਸਲ ਰਾਹੋਂ ਦੇ ਅੰਬੇਦਕਰ ਨਗਰ, ਇਸ ਦੀ ਬਹੁਤੀ ਅਬਾਦੀ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ। ਇਥੋਂ ਦੇ ਨਿਵਾਸੀਆਂ ਨੂੰ ਗਲੀਆ ਨਾਲੀਆਂ ਵਿੱਚ ਖੜੇ ਗੰਦੇ ਪਾਣੀ ਅਤੇ ਸ਼ਹਿਰ ਦੀ ਬਾਕੀ ਅਬਾਦੀ ਵੱਲੋਂ ਇਸ ਖੇਤਰ ਵਿੱਚ ਸੁੱਟੇ ਜਾ ਰਹੇ ਗੰਦਗੀ ਕਾਰਨ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨ ਪੈ ਰਿਹਾ ਸੀ ਅਤੇ ਸਥਾਨਕ ਪ੍ਰਸ਼ਾਸ਼ਨ ਵੱਲੋਂ ਇਸ ਸਬੰਧੀ ਕੋਈ ਹੱਲ ਨਹੀ ਨਹੀਂ ਕੀਤਾ ਜਾ ਰਿਹਾ।

ਤੇਜਿੰਦਰ ਕੋਰ ਨੇ ਦੱਸਿਆ ਕਮਿਸ਼ਨ ਵਲੋਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਤੋਂ ਇਸ ਸਬੰਧੀ ਰਿਪੋਰਟ ਤਲਬ ਕੀਤੀ ਸੀ ਜਿਸ ਦੇ ਜਵਾਬ ਵਿੱਚ ਕਮਿਸ਼ਨ ਨੂੰ ਦੱਸਿਆ ਗਿਆ ਕਿ ਇਸ ਸਬੰਧੀ ਕਾਰਵਾਈ ਕਰਦਿਆਂ ਟੈਂਡਰ ਜਾਰੀ ਕਰ ਕੇ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ।

Intro:Body:

SC Commission Punjab disposes of contaminants

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.