ETV Bharat / state

2022 Assembly Elections:ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਅਤੇ ਆਪ 'ਤੇ ਸਾਧੇ ਨਿਸ਼ਾਨੇ - Parkash Singh Badal targets Congress and AAP

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ 2022 ਦੀਆਂ ਚੋਣਾਂ ਨੂੰ ਲੈ ਕੇ ਹਲਕਾ ਲੰਬੀ ਦੇ ਪਿੰਡਾਂ ਦਾ ਲਗਾਤਰ ਦੌਰਾ ਕੀਤਾ ਜਾ ਰਿਹਾ ਹੈ। ਚੌਥੇ ਦਿਨ ਵੀ ਉਨ੍ਹਾਂ ਨੇ ਹਲਕੇ ਦੇ ਪਿੰਡਾਂ ਵਿੱਚ ਜਲਸਿਆਂ ਨੂੰ ਸੰਬੋਧਨ ਕਰਦੇ ਹੋਏ ਵਿਰੋਧੀ ਪਾਰਟੀਆਂ 'ਤੇ ਸ਼ਬਦੀ ਹਮਲੇ ਕਰਦੇ ਹੋਏ ਸੂਬੇ ਦੀਆਂ ਦੁਸ਼ਮਣ ਪਾਰਟੀਆਂ ਦੱਸੀਆਂ।

2022 Assembly Elections:ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਅਤੇ ਆਪ 'ਤੇ ਸਾਧੇ ਨਿਸ਼ਾਨੇ

author img

By

Published : Jan 1, 2022, 4:46 PM IST

ਸ੍ਰੀ ਮੁਕਤਸਰ ਸਾਹਿਬ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ 2022 ਦੀਆਂ ਚੋਣਾਂ ਨੂੰ ਲੈ ਕੇ ਹਲਕਾ ਲੰਬੀ ਦੇ ਪਿੰਡਾਂ ਦਾ ਲਗਾਤਰ ਦੌਰਾ ਕੀਤਾ ਜਾ ਰਿਹਾ ਹੈ। ਚੌਥੇ ਦਿਨ ਵੀ ਉਨ੍ਹਾਂ ਨੇ ਹਲਕੇ ਦੇ ਪਿੰਡਾਂ ਵਿੱਚ ਜਲਸਿਆਂ ਨੂੰ ਸੰਬੋਧਨ ਕਰਦੇ ਹੋਏ ਵਿਰੋਧੀ ਪਾਰਟੀਆਂ 'ਤੇ ਸ਼ਬਦੀ ਹਮਲੇ ਕਰਦੇ ਹੋਏ ਸੂਬੇ ਦੀਆਂ ਦੁਸ਼ਮਣ ਪਾਰਟੀਆਂ ਦੱਸੀਆਂ।

ਉਨ੍ਹਾਂ ਨੇ ਆਮ ਆਦਮੀ ਪਾਰਟੀ ਕੇਜਰੀਵਾਲ 'ਤੇ ਬੋਲਦੇ ਹੋਏ ਕਿਹਾ ਕਿ ਉਸ ਨੂੰ ਪੰਜਾਬ ਦੇ ਪੂਰੇ ਜਿਲ੍ਹਿਆਂ ਅਤੇ ਪਿੰਡਾਂ ਦਾ ਵੀ ਪੂਰਾ ਪਤਾ ਨਹੀਂ। ਇਨ੍ਹਾਂ ਨੂੰ ਆਪਣੇ ਨਾਲ ਕੋਈ ਹਮਦਰਦੀ ਨਹੀਂ।

ਬਠਿੰਡਾ ਜੇਲ੍ਹ ਵਿੱਚ ਹਵਾਲਾਤੀਆਂ ਵਲੋਂ ਪੁਲਿਸ ਮੁਲਾਜ਼ਮਾਂ 'ਤੇ ਕੀਤੇ ਹਮਲੇ ਤੇ ਕਿਹਾ ਕਿ ਬਦਕਿਸਮਤੀ ਹੈ ਇਸ ਸਰਕਾਰ ਕੋਲ ਇਸ ਨੂੰ ਰੋਕਣ ਦੇ ਕੋਈ ਇੰਤਜ਼ਾਮ ਨਹੀਂ ਹਨ।

2022 Assembly Elections:ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਅਤੇ ਆਪ 'ਤੇ ਸਾਧੇ ਨਿਸ਼ਾਨੇ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲਗਾਤਰ ਆਪਣੇ ਜੱਦੀ ਹਲਕਾ ਲੰਬੀ ਦੇ ਪਿੰਡਾਂ ਵਿਚ ਦੌਰੇ ਕਰਕੇ ਲੋਕਾਂ ਨੂੰ ਵੋਟਾਂ ਲਈ ਲਾਮਬੰਦ ਕੀਤਾ ਜਾ ਰਿਹਾ ਹੈ।

ਇਸ ਦੇ ਚਲਦੇ ਚੌਥੇ ਦਿਨ ਦੇ ਦੌਰੇ ਦੌਰਾਨ ਹਲਕੇ ਦੇ ਪਿੰਡ ਕੋਲਿਆਂਵਾਲੀ, ਸ਼ਾਮ ਖੇੜਾ, ਡੱਬਵਾਲੀ ਢਾਬ, ਕਬਰਵਾਲਾ, ਬੋਦੀਵਾਲਾ ਆਦਿ ਪਿੰਡਾਂ ਵਿੱਚ ਸੰਬੋਧਨ ਕਰਦੇ ਹੋਏ ਵਿਰੋਧੀ ਪਾਰਟੀਆਂ 'ਤੇ ਸ਼ਬਦੀ ਹਮਲੇ ਕੀਤੇ।

ਕਾਂਗਰਸ ਪਾਰਟੀ ਨੂੰ ਸੂਬੇ ਦੇ ਲੋਕਾਂ ਦੀ ਦੁਸ਼ਮਣ ਪਾਰਟੀ ਦੱਸਿਆ ਕਿਹਾ ਕਿ ਇਸ ਨੇ ਸੂਬੇ ਦੇ ਲੋਕਾਂ ਦਾ ਆਰਥਿਕ, ਸਿਆਸੀ ਅਤੇ ਧਾਰਮਿਕ ਨੁਕਸਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇ ਤੁਹਾਡੀ ਭਲਾਈ ਕਰ ਸਕਦੀ ਹੈ ਤਾਂ ਉਹ ਹੈ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ। ਇਸ ਲਈ ਇਨ੍ਹਾਂ ਚੋਣਾਂ ਵਿਚ ਇਸ ਪਾਰਟੀ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਪਿੰਡ ਕਬਰਵਾਲਾ ਵਿਚ ਸਾਬਕਾ ਮੁੱਖ ਮੰਤਰੀ ਬਾਦਲ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਬਠਿੰਡਾ ਜੇਲ੍ਹ ਵਿਚ ਹਵਾਲਾਤੀਆਂ ਵਲੋਂ ਪੁਲਿਸ ਮੁਲਾਜ਼ਮਾਂ 'ਤੇ ਕੀਤੇ ਹਮਲੇ 'ਤੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਬਦਕਿਸਮਤੀ ਹੈ ਇਸ ਸਰਕਾਰ ਕੋਲ ਇਸ ਨੂੰ ਰੋਕਣ ਦੇ ਕੋਈ ਇੰਤਜ਼ਾਮ ਨਹੀਂ।

ਇਹ ਤਾਂ ਖੁਦ ਮੰਨ ਰਹੇ ਹਨ ਕਿ ਬਾਹਰ ਤੋਂ ਅਸਲਾ ਅਤੇ ਨਸ਼ਾ ਆਉਂਦਾ। ਇਹਨਾਂ ਕੋਲ ਤਾਂ ਸਿਰਫ਼ ਡੀ.ਜੀ.ਪੀ ਬਦਲਣ ਕਰਕੇ ਸਿਰਫ਼ ਮਜੀਠੀਏ 'ਤੇ ਮਾਮਲਾ ਦਰਜ ਕਰਨਾ ਅਤੇ ਹੋਰ ਡਰਾਉਣ ਤੋਂ ਸਿਵਾਏ ਹੋਰ ਕੋਈ ਕੰਮ ਨਹੀਂ।

ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਬਾਰੇ ਬੋਲਦੇ ਕਿਹਾ ਕਿ ਜਿਹੜੀ ਟੀਮ ਹੀ ਮਾੜੀ ਹੋਵੇ, ਉਸ ਨੇ ਲੋਕਾਂ ਦੀ ਭਲਾਈ ਦਾ ਕੰਮ ਕੀ ਕਰਨਾ। ਨਵਜੋਤ ਸਿੱਧੂ ਵਲੋਂ ਚੈਲੰਜ ਕੀਤੇ ਜਾਣ 'ਤੇ ਪੁੱਛੇ ਜਾਣ ਤੇ ਕਿਹਾ ਕਿ ਮੇਰਾ ਉਸ ਨਾਲ ਕਿ ਕੋਈ ਮੁਕਾਬਲਾ। ਕਾਂਗਰਸ ਸਰਕਾਰ ਵਲੋਂ ਆਪਣੀਆਂ ਰੈਲੀਆਂ ਦੌਰਾਨ ਕੀਤੇ ਜਾ ਰਹੇ ਵੱਡੇ ਵੱਡੇ ਵਾਅਦਿਆਂ 'ਤੇ ਬੋਲਦੇ ਕਿਹਾ ਕਿ ਇਹ ਸਿਰਫ਼ ਡਰਾਮੇਬਾਜ਼ੀ ਹੈ। ਚੋਣ ਜਾਬਤਾ ਲੱਗ ਜਾਣ ਦੇਵੋ, ਸਭ ਕੁਝ ਬਦਲ ਜਾਣਾ।

ਇਹ ਵੀ ਪੜ੍ਹੋ:ਕੋਰੋਨਾ ਦੇ ਵਧ ਰਹੇ ਪ੍ਰਕੋਪ ਨੂੰ ਦੇਖਦਿਆਂ SGPC ਦਾ ਅਹਿਮ ਉਪਰਾਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.