ਸ਼੍ਰੀ ਮੁਕਤਸਰ ਸਾਹਿਬ : ਨਸ਼ੇ ਕਾਰਨ ਪੰਜਾਬ ਦੇ ਨੌਜਵਾਨ ਆਏ ਦਿਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ ।ਅਜਿਹਾ ਹੀ ਇੱਕ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਹਾਂਬੱਧਰ ਦਾ ਸਾਹਮਣੇ ਆਇਆ ਹੈ, ਜਿਥੇ ਇੱਕ ਨੌਜਵਾਨ ਦੀ ਨਸ਼ਾ ਕਰਨ ਨਾਲ ਅਚਨਚੇਤ ਮੌਤ ਹੋ ਗਈ ਹੈ।
ਤੁਹਾਨੂੰ ਦੱਸ ਦਈਏ ਕਿ ਪਿੰਡ ਮਹਾਂਬੱਧਰ ਦਾ ਰਹਿਣ ਵਾਲਾ ਪ੍ਰਿਤਪਾਲ ਸਿੰਘ ਜੋ ਕਿ ਪਿੰਡ ਵਿੱਚ ਹੀ ਕਟਿੰਗ ਦਾ ਕੰਮ ਕਰਦਾ ਸੀ ਅਤੇ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਉਸ ਦੀ ਮੌਤ ਹੋ ਗਈ।
ਈਟੀਵੀ ਨੇ ਜਦੋਂ ਉੱਕਤ ਲੜਕੇ ਦੀ ਮਾਂ ਬਲਜੀਤ ਕੌਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪਿੰਡ ਦਾ ਹੀ ਇਕ ਨੌਜਵਾਨ ਜਿਸ ਦਾ ਨਾਂ ਸੁਰਿੰਦਰ ਸਿੰਘ ਹੈ ਉਹ ਉਨ੍ਹਾਂ ਦੇ ਘਰ ਆਇਆ ਅਤੇ ਵਾਲ ਕਟਾਉਣ ਦਾ ਬਹਾਨਾ ਲਾ ਕੇ ਉਸ ਨੂੰ ਨਾਲ ਲੈ ਗਿਆ ਅਤੇ ਲੁੱਟਕਦੇ ਨੂੰ ਹੀ ਘਰ ਛੱਡ ਗਿਆ। ਇਸ ਤੋਂ ਬਾਅਦ ਜਦੋਂ ਘਰ ਵਾਲਿਆਂ ਨੇ ਦੇਖਿਆ ਕਿ ਪ੍ਰਿਤਪਾਲ ਦੀਆਂ ਅੱਖਾਂ ਨਹੀਂ ਖ਼ੁਲ੍ਹ ਰਹੀਆਂ ਤਾਂ ਉਹ ਮਿਲ ਕੇ ਸਰਕਾਰੀ ਹਸਪਤਾਲ ਲੈ ਗਏ ਜਿਥੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।
ਮ੍ਰਿਤਕ ਮਾਂ ਨੇ ਇੰਨਸਾਫ਼ ਦੀ ਮੰਗ ਕਰਦਿਆਂ ਸੁਰਿੰਦਰ ਸਿੰਘ ਦੀ ਫ਼ਾਂਸੀ ਦੀ ਸਜ਼ਾ ਦੀ ਮੰਗ ਕੀਤੀ ਹੈ।
ਜਦੋਂ ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਬੇਅੰਤ ਕੌਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰ ਦੇ ਮੈਂਬਰਾਂ ਦੀ ਸਟੇਟਮੈਂਟ ਦੇ ਆਧਾਰ ਅਤੇ ਡਾਕਟਰ ਦੀ ਰਿਪੋਰਟ ਅਨੁਸਾਰ ਕਾਰਵਾਈ ਕੀਤੀ ਜਾਵੇਗੀ।