ETV Bharat / state

ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਕਰਵਾਇਆ ਸ਼ਹੀਦੀ ਸਮਾਗਮ - ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਸਮਾਗਮ

ਦੇਸ਼ ਲਈ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਪੁਲਿਸ ਲਾਈਨ ਮੁਕਤਸਰ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦ ਹੋਏ ਪਰਿਵਾਰਾਂ ਦੇ ਮੈਂਬਰਾਂ ਨੂੰ ਪੁਲਿਸ ਲਾਈਨ ਵਿੱਚ ਸਨਮਾਨਿਤ ਕੀਤਾ ਗਿਆ।

ਸ਼ਹੀਦਾਂ ਦੀ ਯਾਦ 'ਚ ਸਮਾਗਮ
author img

By

Published : Oct 22, 2019, 7:28 AM IST

ਸ੍ਰੀ ਮੁਕਤਸਰ ਸਾਹਿਬ: ਦੇਸ਼ ਲਈ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਪੁਲਿਸ ਲਾਈਨ ਮੁਕਤਸਰ ਸਾਹਿਬ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦ ਹੋਏ ਪਰਿਵਾਰਾਂ ਦੇ ਮੈਂਬਰਾਂ ਨੂੰ ਪੁਲਿਸ ਲਾਈਨ ਵਿੱਚ ਸਨਮਾਨਿਤ ਕੀਤਾ ਗਿਆ।

ਵੇਖੋ ਵੀਡੀਓ

ਪਿਛਲੇ ਸਮੇਂ ਦੇਸ਼ ਲਈ ਡਿਊਟੀ ਕਰਨ ਵੇਲੇ ਸਮੇਂ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਅਤੇ ਹੋਮਗਾਰਡ ਦੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲੀਸ ਲਾਈਨ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਵਿੱਚ ਇੱਕ ਸ਼ਰਧਾਂਜਲੀ ਸਮਾਗਮ ਕਰਵਾਇਆ। ਇਸ ਸਮਾਗਮ ਵਿੱਚ ਸ਼ਹੀਦ ਹੋਏ ਜਵਾਨਾਂ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਇਸ ਦੇ ਨਾਲ ਹੀ ਪੁਲਿਸ ਮੁਲਾਜ਼ਮਾਂ ਵੱਲੋਂ ਸਲਾਮੀ ਦੇਣ ਵੇਲੇ ਸ਼ਹੀਦ ਹੋਏ ਜਵਾਨਾਂ ਦੇ ਨਾਂ ਪੜ੍ਹ ਕੇ ਦੱਸੇ ਗਏ ਅਤੇ ਸ਼ਹੀਦਾਂ ਨੂੰ ਉੱਚ ਅਧਿਕਾਰੀਆਂ ਵੱਲੋਂ ਫੁੱਲਾਂ ਦੀਆਂ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਸ਼ਹੀਦ ਪਰਿਵਾਰਾਂ ਵੱਲੋਂ ਵੀ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਵੱਲੋਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਇਹ ਵੀ ਪੜੋ: ਪੰਜਾਬ ਜ਼ਿਮਨੀ ਚੋਣਾਂ 2019: 4 ਵਿਧਾਨ ਸਭਾ ਸੀਟਾਂ 'ਤੇ ਔਸਤਨ 66 ਫੀਸਦ ਵੋਟਿੰਗ

ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਲਈ ਸ਼ਹੀਦ ਹੋਏ ਜਵਾਨਾਂ ਨੂੰ ਅਸੀਂ ਹਰ ਸਾਲ ਇੱਕ ਅਕਤੂਬਰ ਨੂੰ ਸ਼ਰਧਾਂਜਲੀ ਭੇਟ ਕਰਕੇ ਉਨ੍ਹਾਂ ਨੂੰ ਯਾਦ ਕਰਦੇ ਹਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਣਦਾ ਸਨਮਾਨ ਵੀ ਦਿੰਦੇ ਹਾਂ।

Intro:ਦੇਸ਼ ਲਈ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਪੁਲੀਸ ਲਾਈਨ ਮੁਕਤਸਰ ਵਿਖੇ ਮਨਾਇਆ ਗਿਆ ਸ਼ਹੀਦੀ ਸਮਾਗਮ ਅਤੇ ਨਾਲ ਹੀ ਸ਼ਹੀਦ ਹੋਏ ਪਰਿਵਾਰਾਂ ਦੇ ਮੈਂਬਰਾਂ ਨੂੰ ਪੁਲੀਸ ਲਾਈਨ ਵਿੱਚ ਕੀਤਾ ਗਿਆ ਸਨਮਾਨਿਤ ਅਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਉਨ੍ਹਾਂ ਸ਼ਹੀਦ ਪਰਿਵਾਰਾਂ ਦੀਆਂ ਸੁਨੀਆਂ ਗਇਆ ਮੁਸ਼ਕਲਾਂ

Body:
ਦੇਸ਼ ਲਈ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਪੁਲੀਸ ਲਾਈਨ ਮੁਕਤਸਰ ਵਿਖੇ ਮਨਾਇਆ ਗਿਆ ਸ਼ਹੀਦੀ ਸਮਾਗਮ ਅਤੇ ਨਾਲ ਹੀ ਸ਼ਹੀਦ ਹੋਏ ਪਰਿਵਾਰਾਂ ਦੇ ਮੈਂਬਰਾਂ ਨੂੰ ਪੁਲੀਸ ਲਾਈਨ ਵਿੱਚ ਕੀਤਾ ਗਿਆ ਸਨਮਾਨਿਤ ਅਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਉਨ੍ਹਾਂ ਸ਼ਹੀਦ ਪਰਿਵਾਰਾਂ ਦੀਆਂ ਸੁਨੀਆਂ ਗਇਆ ਮੁਸ਼ਕਲਾਂ

ਅਜ ਸ੍ਰੀ ਮੁਕਤਸਰ ਸਾਹਿਬ ਵਿੱਚ ਪਿਛਲੇ ਸਮੇਂ ਦੇਸ਼ ਲਈ ਡਿਊਟੀ ਕਰਦੇ ਸਮੇਂ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਅਤੇ ਹੋਮਗਾਰਡ ਦੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲੀਸ ਲਾਈਨ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਵਿੱਚ ਇੱਕ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸ਼ਹੀਦ ਹੋਏ ਜਵਾਨਾਂ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਨਾਲ ਹੀ ਪੁਲਿਸ ਮੁਲਾਜ਼ਮਾਂ ਵੱਲੋਂ ਸਲਾਮੀ ਵੀ ਸ਼ਹੀਦ ਹੋਏ ਜਵਾਨਾਂ ਦੇ ਨਾਂ ਪੜ੍ਹ ਕੇ ਦੱਸੇ ਗਏ ਅਤੇ ਸ਼ਹੀਦਾਂ ਨੂੰ ਫੁੱਲਾਂ ਦੀਆਂ ਉੱਚ ਅਧਿਕਾਰੀਆਂ ਵੱਲੋਂ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ ਅਤੇ ਸ਼ਹੀਦ ਪਰਿਵਾਰਾਂ ਵੱਲੋਂ ਵੀ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਵੱਲੋਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਲਈ ਸ਼ਹੀਦ ਹੋਏ ਜਵਾਨਾਂ ਨੂੰ ਅਸੀਂ ਹਰ ਸਾਲ ਇੱਕ ਅਕਤੂਬਰ ਨੂੰ ਸ਼ਰਧਾਂਜਲੀ ਭੇਟ ਕਰਕੇ ਉਨ੍ਹਾਂ ਨੂੰ ਯਾਦ ਕਰਦੇ ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਣਦਾ ਸਨਮਾਨ ਵੀ ਦਿੰਦੇ ਹਾਂ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਔਕੜਾਂ ਨੂੰ ਦੂਰ ਕਰਦੇ ਹਾਂ
ਬਾਈਟ - ਰਾਜ ਬਚਨ ਸਿੰਘ ਸੰਧੂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਕਤਸਰ ਸਾਹਿਬ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.