ਸ੍ਰੀ ਮੁਕਤਸਰ ਸਾਹਿਬ : ਨਗਰ ਕੌਂਸਲ ਦੀਆਂ ਚੋਣਾਂ ਜਿੱਤ ਕੇ ਵਾਰਡ ਨੰਬਰ 15 ਵਿੱਚ ਅਕਾਲੀ ਦਲ ਤੋਂ ਮਨਜੀਤ ਕੌਰ ਪਾਸ਼ਾ ਨਵੀਂ ਕੌਂਸਲਰ ਬਣੇ ਹਨ। ਵਾਰਡ ਦੀ ਮੌਜੂਦਾ ਕੌਂਸਲਰ ਮਨਜੀਤ ਕੌਰ ਪਾਸ਼ਾ ਨੇ ਕਾਂਗਰਸੀ ਵਰਕਰਾਂ 'ਤੇ ਉਨ੍ਹਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ 'ਚ ਰੁਕਾਵਟ ਪਾਏ ਜਾਣ ਦੇ ਦੋਸ਼ ਲਾਏ ਹਨ।
ਕੌਂਸਲਰ ਮਨਜੀਤ ਕੌਰ ਪਾਸ਼ਾ ਨੇ ਕਿਹਾ ਕਿ ਉਹ ਪਹਿਲਾਂ ਵੀ ਇਸ ਵਾਰਡ ਦੀ ਕੌਂਸਲਰ ਰਹਿ ਚੁੱਕੇ ਹਨ। ਨਗਰ ਕੌਂਸਲ ਚੋਣਾਂ 'ਚ ਕਰਾਰੀ ਹਾਰ ਮਗਰੋਂ ਕਾਂਗਰਸੀ ਵਰਕਰ ਬੌਖਲਾਏ ਹੋਏ ਹਨ। ਉਨ੍ਹਾਂ ਕਿਹਾ ਕਿ ਆਗਮੀ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਕਾਂਗਰਸ ਆਗੂ ਵਿਕਾਸ ਕਾਰਜ਼ਾਂ ਦਾ ਕ੍ਰੈਡਿਟ ਲੈਣਾ ਚਾਹੁੰਦੇ ਹਨ। ਮਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵਾਰਡ ਨੰਬਰ 15 'ਚ ਵੱਖ-ਵੱਖ ਗਲੀਆਂ ਦਾ ਟੈਂਡਰ ਪਾਸ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਹ ਗਲੀ ਨੰਬਰ 5 ਦਾ ਵਿਕਾਸ ਕੰਮ ਕਰਵਾ ਰਹੇ ਸਨ ਕਿ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਦੰਖਲਅੰਦਾਜ਼ੀ ਸ਼ੁਰੂ ਕਰ ਦਿੱਤੀ। ਜਿਸ ਕਾਰਨ ਵਿਕਾਸ ਕਾਰਜ ਰੁੱਕ ਗਿਆ ਹੈ।
ਮਨਜੀਤ ਕੌਰ ਪਾਸ਼ਾ ਦੇ ਪਤੀ ਸਾਬਕਾ ਐਮਸੀ ਪਰਮਿੰਦਰ ਪਾਸ਼ਾ ਨੇ ਸਾਬਕਾ ਵਿਧਾਇਕ ਕਰਨ ਕੌਰ ਬਰਾੜ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਬੀਬੀ ਬਰਾੜ ਖ਼ੁਦ ਇਸ ਦਾ ਕ੍ਰੇਡਿਟ ਲੈਣਾ ਚਾਹੁੰਦੇ ਹਨ, ਇਸ ਲਈ ਉਨ੍ਹਾਂ ਨੇ ਵਿਕਾਸ ਕਾਰਜਾਂ 'ਚ ਰੁਕਾਵਟ ਪਾਈ ਤੇ ਉਹ ਉਨ੍ਹਾਂ ਨਾਲ ਧੱਕੇਸ਼ਾਹੀ ਕਰ ਰਹੇ ਹਨ। ਉਨ੍ਹਾਂ ਵਲੋਂ ਕੌਂਸਲਰ ਹੁੰਦਿਆਂ 19 ਲੱਖ 80 ਹਜ਼ਾਰ ਰੁਪਏ ਦਾ ਟੈਂਡਰ ਪਾਸ ਕਰਵਾਇਆ ਗਿਆ ਸੀ, ਪਰ ਉਨ੍ਹਾਂ ਨੇ ਗਲੀਆਂ ਨਹੀਂ ਬਣਾਵਾਇਆ। ਉਨ੍ਹਾਂ ਕਿਹਾ ਕਿ ਜੇਕਰ 3 ਮਾਰਚ ਨੂੰ ਕੰਮ ਸ਼ੁਰੂ ਨਹੀਂ ਹੁੰਦਾ ਤਾਂ ਉਹ ਨਗਰ ਕੌਂਸਲ ਦਫਤਰ ਵਿੱਚ ਸਿਹਰਾ ਬੰਨ੍ਹ ਕੇ ਭੂੱਖ ਹੜਤਾਲ 'ਤੇ ਬੈਠ ਜਾਣਗੇ।