ਸ੍ਰੀ ਮੁਕਤਸਰ ਸਾਹਿਬ: ਘਰ ਘਰ ਨੌਕਰੀ ਦਾ ਵਾਅਦਾ ਪੂਰਾ ਨਾ ਹੋਣ ਦੇ ਇਲਜ਼ਾਮ ਲਗਾਉਂਦਿਆਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸ੍ਰੀ ਮੁਕਤਸਰ ਸਾਹਿਬ ਸਥਿਤ ਘਰ ਦਾ ਘਿਰਾਓ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜੋ ਹੁਣ ਤੱਕ ਪੂਰਾ ਨਹੀਂ ਕੀਤਾ ਗਿਆ। ਇਸ ਮੌਕੇ ਆਪ ਆਗੂਆਂ ਵਲੋਂ ਡਿਗਰੀਆਂ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ।
ਇਸ ਦੌਰਾਨ ਆਪ ਆਗੂਆਂ ਨੇ ਕਿਹਾ ਕਿ ਸਰਕਾਰ ਘਰ-ਘਰ ਨੌਕਰੀ ਦੀ ਥਾਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵੱਲੋ ਆਪਣੇ ਰੁਸੇ ਹੋਏ ਵਿਧਾਇਕਾਂ ਨੂੰ ਮਨਾਉਣ ਲਈ ਉਹਨਾਂ ਦੇ ਪੁੱਤਰਾਂ ਨੂੰ ਨੌਕਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਨੌਜਵਾਨ ਉੱਚ ਸਿੱਖਿਆਵਾਂ ਹਾਸਲ ਕਰ ਚੁੱਕੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਨੂੰ ਨੌਕਰੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਉਨ੍ਹਾਂ ਨੌਜਵਾਨਾਂ ਨੂੰ ਵੀ ਨੌਕਰੀ ਦੇਵੇ।
ਉਧਰ ਦੂਜੇ ਪਾਸੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਨੌਕਰੀ ਦੇਣ ਦੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਪ੍ਰਾਈਵੇਟ ਦੇ ਨਾਲ-ਨਾਲ ਸਰਕਾਰੀ ਅਦਾਰਿਆਂ 'ਚ ਵੀ ਨੌਕਰੀ ਦਿੱਤੀ ਗਈ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਰਕਾਰ ਵਲੋਂ ਹੋਰ ਨੌਜਵਾਨਾਂ ਨੂੰ ਵੀ ਜਲਦ ਨੌਕਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਰਾਕੇਸ਼ ਪਾਂਡੇ ਅਤੇ ਫਤਹਿਜੰਗ ਬਾਜਵਾ ਦੇ ਪੁੱਤਰਾਂ ਨੂੰ ਨੌਕਰੀ ਨਹੀਂ ਲੈਣੀ ਚਾਹੀਦੀ। ਉਨ੍ਹਾਂ ਦਾ ਕਹਿਣਾ ਕਿ ਘਰ-ਘਰ ਨੌਕਰੀ ਦੇ ਕੀਤੇ ਵਾਅਦੇ ਦਾ ਪਹਿਲਾ ਆਮ ਲੋਕਾਂ ਨੂੰ ਲਾਭ ਮਿਲਣਾ ਚਾਹੀਦਾ ਹੈ।
ਇਹ ਵੀ ਪੜ੍ਹੋ:ਕੁਲਜੀਤ ਸਿੰਘ ਨਾਗਰਾ ਨੇ ਦਿਖਾਏ ਆਪਣੇ ਹੀ ਸਰਕਾਰ ਨੂੰ ਤਿੱਖੇ ਤੇਵਰ