ਸ੍ਰੀ ਮੁਕਤਸਰ ਸਾਹਿਬ: ਪਿਛਲੇ ਦਿਨੀਂ ਪਿੰਡ ਬਾਦਲ ਵਿਖੇ ਐਕਸਾਇਜ਼ ਵਿਭਾਗ (Excise Department) ਵੱਲੋਂ ਇੱਕ ਸ਼ਰਾਬ ਦੀ ਨਜਾਇਜ਼ ਫੈਕਟਰੀ ’ਤੇ ਛਾਪੇਮਾਰੀ ਕੀਤੀ ਗਈ ਸੀ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ (Aam Aadmi Party) ਲੰਬੇ ਵਿਖੇ ਨੈਸ਼ਨਲ ਹਾਈਵੇਅ (National Highway) ਜਾਮ ਕਰ ਲੰਬੀ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਲੰਬੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਕਪਤਾਨ ਨੂੰ ਮੰਗ ਪੱਤਰ ਸੌਂਪਦੇ ਹੋਏ ਮੁੱਖ ਮੁਲਜ਼ਮ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜੋ: ਭਾਜਪਾ ਦਫ਼ਤਰ ਸਾਹਮਣੇ ਕਿਸਾਨਾਂ ਨੇ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ
ਇਸ ਮੌਕੇ ਆਮ ਆਦਮੀ ਪਾਰਟੀ (Aam Aadmi Party) ਦੀ ਵਿਧਾਇਕਾ ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ ਤੇ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ ਨੇ ਪੁਲਿਸ ਅਤੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਹੱਥਾਂ ਵਿੱਚ ਤਖ਼ਤੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਤਰਨਤਾਰਨ ਵਿਖੇ ਨਜਾਇਜ਼ ਸ਼ਰਾਬ ਨੇ 100 ਦੇ ਕਰੀਬ ਲੋਕਾਂ ਦੀ ਜਾਨ ਲੈ ਲਈ ਸੀ ਜਿਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 302 ਦਾ ਮਾਮਲਾ ਦਰਜ ਕਰਨ ਬਾਰੇ ਕਿਹਾ ਸੀ, ਪਰ ਅਜੇ ਤੱਕ ਕੋਈ ਕਰਵਾਈ ਨਹੀਂ ਹੋਈ। ਉਹਨਾਂ ਨੇ ਕਿਹਾ ਕਿ ਹੁਣ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਵਿੱਤ ਮੰਤਰੀ ਦੇ ਪਿੰਡ ਬਾਦਲ ਵਿੱਚ ਨਕਲੀ ਸ਼ਰਾਬ ਦੀ ਫੈਕਟਰੀ ਫੜੇ ਜਾਣ ਦੇ ਮਾਮਲੇ ’ਚ ਚੁੱਪੀ ਧਾਰੀ ਜਾ ਰਹੀ ਹੈ ਤੇ ਮੁਲਜ਼ਮਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਕੀ ਸੀ ਪੂਰਾ ਮਾਮਲਾ ?
ਦੱਸ ਦਈਏ ਕਿ ਪਿਛਲੇ ਦਿਨੀਂ ਪਿੰਡ ਬਾਦਲ ਵਿੱਚ ਐਕਸਇਜ਼ ਵਿਭਾਗ ਵੱਲੋਂ ਨਾਜਾਇਜ਼ ਚੱਲ ਰਹੀ ਇੱਕ ਸ਼ਰਾਬ ਦੀ ਫੈਕਟਰੀ ’ਤੇ ਛਾਪੇਮਾਰੀ ਕਰ ਕੇ ਵੱਡੀ ਪੱਧਰ ’ਤੇ ਸ਼ਰਾਬ ਬਰਾਮਦ ਕਰਕੇ ਕੁਝ ਲੋਕਾਂ ’ਤੇ ਮਾਮਲਾ ਵੀ ਦਰਜ ਕੀਤਾ ਗਿਆ ਸੀ। ਇਸ ਫੈਕਟਰੀ ਵਿੱਚ ਬ੍ਰੈਂਡਿਡ ਸ਼ਰਾਬ ਦੇ ਨਕਲੀ ਸਟੀਕਰ ਲਾ ਕੇ ਨਕਲੀ ਸ਼ਰਾਬ ਤਿਆਰ ਕੀਤੀ ਜਾਂਦੀ ਸੀ।