ETV Bharat / state

ਪੁਲਿਸ 'ਤੇ ਲੱਗੇ‌ ਚੋਰਾਂ ਨਾਲ ਮਿਲੀਭੁਗਤ ਦੇ ਕਥਿਤ ਦੋਸ਼ - Allegations of collusion

ਸ਼੍ਰੀ ਮੁਕਤਸਰ ਸਾਹਿਬ ਦੇ ਥਾਣਾ ਕੋਟਭਾਈ ਸਾਹਮਣੇਂ ਕਿਸਾਨ ਸੰਗਠਨਾਂ ਨੇ ਰੋਸ-ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਪੁਲਿਸ 'ਤੇ ਚੋਰਾਂ ਨਾਲ ਮਿਲੀਭੁਗਤ ਦੇ ਕਥਿਤ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪੁਲਿਸ ਦੀ ਸ਼ਹਿ 'ਤੇ ਪਿੰਡਾਂ 'ਚ ਚੋਰੀਆਂ ਹੁੰਦੀਆਂ ਹਨ।

ਪੁਲਿਸ 'ਤੇ ਲੱਗੇ‌ ਚੋਰਾਂ ਨਾਲ ਮਿਲੀਭੁਗਤ ਦੇ ਕਥਿਤ ਦੋਸ਼

author img

By

Published : Sep 10, 2020, 3:03 PM IST

ਸ਼੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਦੇ ਪੇਂਡੂ ਖੇਤਰਾਂ 'ਚ ਹਰ ਰੋਜ਼ ਵਧ ਰਹੀਆਂ ਚੋਰੀਆਂ ਤੇ ਲੁੱਟਾਂਖੋਹਾਂ ਦੀਆਂ ਵਾਰਦਾਤਾਂ ਨੂੰ ਲੈ ਕੇ ਪੁਲਿਸ ਦੀ ਢਿੱਲੀ ਕਾਰਗੁਜਾਰੀ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਥਾਣਾ ਕੋਟਭਾਈ ਦੇ ਮੁੱਖ ਗੇਟ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰਦਿਆਂ ਪੁਲਿਸ ਵਿਰੁੱਧ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਪੁਲਿਸ 'ਤੇ ਚੋਰਾਂ ਨਾਲ ਮਿਲੇ ਹੋਣ ਦੇ ਕਥਿਤ ਦੋਸ਼ ਲਗਾਏ ਹਨ।

ਪੁਲਿਸ 'ਤੇ ਲੱਗੇ‌ ਚੋਰਾਂ ਨਾਲ ਮਿਲੀਭੁਗਤ ਦੇ ਕਥਿਤ ਦੋਸ਼

ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਬੀ.ਕੇ.ਯੂ. ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰਤੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਆਸਾ ਬੁੱਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 22 ਦਿਨ ਪਹਿਲਾਂ ਪਿੰਡ ਭੁੱਟੀਵਾਲਾ ਦੇ ਜਵੰਧ ਸਿੰਘ ਦੇ ਘਰੋਂ ਚੋਰਾਂ ਨੇ 15 ਤੋਲਾ ਸੋਨਾ ਅਤੇ 42 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਏ ਸਨ ਪਰ ਪੁਲਿਸ ਨੇ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਦੇ ਖੇਤਾਂ ਵਿਚੋਂ ਰੋਜ਼ਾਨਾ ਬਿਜਲੀ ਦੇ ਟਰਾਂਸਫਾਰਮਰ ਅਤੇ ਮੋਟਰਾਂ ਚੋਰੀ ਹੋ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੂੰ ਚੋਰਾਂ ਬਾਰੇ ਪਤਾ ਹੋਣ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕਰਨਾ ਪੁਲਿਸ ਦੀ ਕਾਰਗੁਜਾਰੀ 'ਤੇ ਸਵਾਲੀਆਂ ਨਿਸ਼ਾਨ ਲਗਾ ਰਹੀ ਹੈ।

ਉਨ੍ਹਾਂ ਕਿਹਾ ਕਿ ਪਿੰਡ ਵਾਸੀ ਰਾਤ ਦਾ ਕਰਫਿਊ ਹੋਣ ਕਰਕੇ ਡਰ ਕਾਰਨ ਘਰਾਂ ਵਿੱਚ ਰਹਿਣ ਲਈ ਮਜ਼ਬੂਰ ਹਨ ਜਦਕਿ ਚੋਰ ਰਾਤ ਸਮੇਂ ਸ਼ਰੇਆਮ ਖੁੱਲ੍ਹੇ ਘੁੰਮ ਰਹੇ ਹਨ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਪਿੰਡ ਵਾਸੀ ਕਿਸੇ ਚੋਰ ਜਾਂ ਸ਼ੱਕੀ ਵਿਅਕਤੀ ਨੂੰ ਫੜ੍ਹ ਕੇ ਪੁਲਿਸ ਹਵਾਲੇ ਕਰਦੇ ਹਨ, ਤਾਂ ਪੁਲਿਸ ਉਨ੍ਹਾਂ ਨੂੰ ਬਿਨਾਂ ਪੁੱਛਗਿੱਛ ਦੇ ਹੀ ਕੁਝ ਸਮੇਂ ਬਾਅਦ ਛੱਡ ਦਿੰਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪੁਲਿਸ ਨੇ ਜਲਦ ਚੋਰਾਂ ਖ਼ਿਲਾਫ਼ ਕੋਈ ਠੋਸ ਕਾਰਵਾਈ ਨਾ ਕੀਤੀ ਤਾਂ ਉਹ ਥਾਣਾ ਕੋਟਭਾਈ ਦੇ ਬਾਹਰ ਪੱਕਾ ਧਰਨਾ ਲਗਾਉਣ ਲਈ ਮਜ਼ਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।

ਇਸ ਸਬੰਧੀ ਥਾਣਾ ਕੋਟਭਾਈ ਦੇ ਮੁੱਖ ਅਫ਼ਸਰ ਇੰਸਪੈਕਟਰ ਅੰਗਰੇਜ਼ ਸਿੰਘ ਨੇ ਕਿਹਾ ਕਿ ਪੁਲਿਸ ਆਪਣੇ ਤਰੀਕੇ ਨਾਲ ਪੜਤਾਲ ਕਰ ਰਹੀ ਹੈ ਅਤੇ ਜਾਂਚ ਉਪਰੰਤ ਹੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.