ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਵਿਚ ਬੇਅਦਬੀਆਂ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਜਿੱਥੇ ਪਹਿਲਾਂ ਹੋਈਆਂ ਬੇਅਦਬੀਆਂ ਦੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਉਥੇ ਹੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਖੁੱਡੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਕੀਤੀ ਗਈ ਹੈ। ਬੇਅਦਬੀ ਦੀ ਇਸ ਘਟਨਾ ਦੀ ਤਸਵੀਰ ਸਾਹਮਣੇ ਆਈ। ਜਿਥੇ ਇਕ ਵਿਅਕਤੀ ਹੱਥ ਵਿਚ ਡਾਂਗ ਫੜ੍ਹ ਕੇ ਗੁਰੂ ਗ੍ਰੰਥ ਸਾਹਿਬ ਦੇ ਨੇੜੇ ਪਹੁੰਚ ਗਿਆ ਅਤੇ ਗੁਰੂ ਸਾਹਿਬ ਦੇ ਤਾਬਿਆ 'ਤੇ ਬੈਠੇ ਗ੍ਰੰਥੀ ਸਿੰਘ ਨਾਲ ਤੂੰ ਤੂੰ ਮੈਂ ਮੈਂ ਦੀ ਵੀਡੀਓ CCTV ਕੈਮਰੇ 'ਚ ਕੈਦ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ।ਵੀਡੀਓ ਦੇ ਅਧਾਰ 'ਤੇ ਬਾਅਦ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਸਾਮਾਨ ਦੀ ਵੀ ਭੰਨਤੋੜ : ਵੀਡੀਓ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਜਿਸ ਵੇਲੇ ਪਾਠੀ ਸਿੰਘ ਵੱਲੋਂ ਪਾਠ ਕੀਤਾ ਜਾਂਦਾ ਹੈ ਤਾਂ ਤਾਬਿਆ 'ਤੇ ਬੈਠੇ ਸਿੰਘ ਨਾਲ ਸ਼ੱਕੀ ਵਿਅਕਤੀ ਆਕੇ ਬਹਿਸ ਕਰਨ ਲੱਗਦਾ ਹੈ। ਇਸ ਦੌਰਾਨ ਗੁਰੂ ਘਰ ਚ ਬੈਠੀ ਸੰਗਤ ਵਿਚੋਂ ਇਕ ਵਿਅਕਤੀ ਆਕੇ ਇਸ ਨੌਜਵਾਨ ਨੂੰ ਫੜ੍ਹਦਾ ਹੈ ਤਾਂ ਇਸ ਦੌਰਾਨ ਤੂੰ ਤੂੰ ਮੈਂ ਮੈਂ ਵੀ ਹੁੰਦੀ ਹੈ ਅਤੇ ਨੌਜਵਾਨ ਵਲੋਂ ਗ੍ਰੰਥੀ ਸਿੰਘ 'ਤੇ ਹਮਲਾ ਕਰਨ ਦੀ ਕੋਸ਼ੀਸ਼ ਕੀਤੀ। ਜਿਸ ਦੀ ਸਾਰੀ ਘਟਨਾ ਸੀ ਸੀ ਟੀਵੀ ਵਿਚ ਕੈਦ ਹੋ ਗਈ। ਇਸ ਦੌਰਾਨ ਸੰਗਤਾਂ ਵੱਲੋਂ ਵਿਅਕਤੀ ਨੂੰ ਫੜ੍ਹਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਉਹ ਵਿਅਕਤੀ ਭੱਜਣ ਵਿਚ ਸਫਲ ਹੋ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਫਿਲੌਰ ਦੇ ਪਿੰਡ ਮਨਸੂਰਪੁਰ 'ਚ ਇੱਕ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਕਾਫੀ ਹੰਗਾਮਾ ਕੀਤਾ ਤੇ ਗੁਰਦੁਆਰਾ ਸਾਹਿਬ ਵਿੱਚ ਪਏ ਸਾਮਾਨ ਦੀ ਵੀ ਭੰਨਤੋੜ ਕੀਤੀ। ਪਿੰਡ ਵਾਸੀਆਂ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਫੜ ਲਿਆ ਸੀ।
ਇਹ ਵੀ ਪੜ੍ਹੋ : Arms License Cancel: ਅਜਨਾਲਾ ਹਿੰਸਾ ਤੋਂ ਬਾਅਦ ਵੱਡਾ ਐਕਸ਼ਨ, ਅੰਮ੍ਰਿਤਪਾਲ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਰੱਦ !
ਕੌਣ ਸਾਜ਼ਿਸ਼ਕਰਤਾ ਹੈ ?: ਉੱਥੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਵੱਲੋਂ ਪਹਿਲਾਂ ਗੋਲਕ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੇ ਨਾਲ ਹੀ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਂਦਾ ਹੈ, ਉੱਥੇ ਤੰਬਾਕੂ ਖਾਣ ਤੋਂ ਬਾਅਦ ਥੁੱਕਿਆ ਵੀ ਗਿਆ ਹੈ। ਬੇਅਦਬੀ ਦੀ ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ’ਚ ਪਿਛਲੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪਰ ਇਹ ਬੇਅਦਬੀਆਂ ਕਿਵੇਂ ਹੋ ਰਹੀਆਂ ਹਨ ਇਹਨਾਂ ਪਿੱਛੇ ਅਖੀਰ ਕੌਣ ਹੈ ਇਸ ਦਾ ਜਵਾਬ ਅਜੇ ਤੱਕ ਨਹੀਂ ਮਿਲਿਆ। ਬੇਅਦਬੀਆਂ ਕੌਣ ਕਰਵਾ ਰਿਹਾ ਹੈ ਤੇ ਇਨ੍ਹਾਂ ਦੇ ਪਿੱਛੇ ਕੌਣ ਸਾਜ਼ਿਸ਼ਕਰਤਾ ਹੈ, ਕੀ ਇਹ ਖੋਜ ਕਰਨ ’ਚ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ ? ਇਸ ਮਾਮਲੇ ਦੀ ਗੱਲ ਕਰੀਏ ਤਾਂ ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਉਕਤ ਨੌਜਵਾਨ ਮੰਦਬੁੱਧੀ ਹੈ। ਦੂਜੇ ਪਾਸੇ ਗ੍ਰੰਥੀ ਰਘਬੀਰ ਸਿੰਘ ਨੇ ਕਿਹਾ ਕਿ ਉਸ ਨੇ ਇਸ ਵਿਅਕਤੀ ਨੂੰ ਪਿੰਡ ਵਿਚ ਘੱਟ ਹੀ ਦੇਖਿਆ ਹੈ। ਜਦੋਂ ਉਹ ਗੁਰਦੁਆਰਾ ਸਾਹਿਬ ਵਿਚ ਵੜਿਆ ਸੀ ਤਾਂ ਉਸ ਵਿਚ ਮੰਦਬੁੱਧੀ ਵਾਲੀ ਗੱਲ ਬਿਲਕੁਲ ਵੀ ਨਹੀਂ ਲੱਗੀ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ।