ਸ੍ਰੀ ਮੁਕਤਸਰ ਸਾਹਿਬ: ਡੇਰਾ ਪ੍ਰੇਮੀਆਂ ਵੱਲੋਂ ਇੱਕ ਗ਼ਰੀਬ ਪਰਿਵਾਰ ਦਾ ਘਰ ਬਣਾਇਆ ਜਾ ਰਿਹਾ ਹੈ। ਗੱਲਬਾਤ ਦੌਰਾਨ ਡੇਰਾ ਪ੍ਰੇਮੀ ਦਾ ਕਹਿਣਾ ਹੈ ਕਿ ਇਸ ਪਰਿਵਾਰ ਵਿੱਚ ਦੋ ਲੜਕੀਆਂ ਹਨ, ਜਿਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਸੀ। ਉਸ ਤੋਂ ਬਾਅਦ ਉਨ੍ਹਾਂ ਦੀ ਮਾਂ ਉਨ੍ਹਾਂ ਨੂੰ ਛੱਡਕੇ ਆਪਣੇ ਪੇਕੇ ਚਲੀ ਗਈ। ਉਸ ਤੋਂ ਬਾਅਦ ਇਹ ਦੋਵੇਂ ਬੱਚੀਆਂ ਆਪਣੀ ਦਾਦੀ ਕੋਲ ਇੱਕ ਝੋਪੜੀ ਵਿੱਚ ਰਹਿ ਰਹੀਆਂ ਸਨ।
ਇਨ੍ਹਾਂ ਲੜਕੀਆਂ ਨੇ ਡੇਰਾ ਪ੍ਰੇਮੀਆਂ ਨਾਲ ਰਾਬਤਾ ਕੀਤਾ। ਜਿਸ ਤੋਂ ਬਾਅਦ ਡੇਰਾ ਸੱਚਾ ਸੌਦਾ ਸੰਤ ਡਾ.ਗੁਰਮੀਤ ਰਾਮ ਰਹੀਮ ਵੱਲੋਂ 135 ਮਾਨਵਤਾ ਭਲਾਈ ਦੇ ਚਲਾਏ ਜਾ ਰਹੇ ਕੰਮਾਂ ਦੇ ਤਹਿਤ ਡੇਰਾ ਪ੍ਰੇਮੀਆਂ ਨੇ ਇਸ ਪਰਿਵਾਰ ਨੂੰ ਘਰ ਬਣਾਉਣਾ ਸ਼ੁਰੂ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਹੋਰ ਵੀ ਸੰਸਥਾਵਾਂ ਨੂੰ ਇਸ ਤਰ੍ਹਾਂ ਦੇ ਮਾਨਵਾਤਾ ਭਲਾਈ ਦੇ ਕੰਮ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਇਹ ਵੀ ਪੜੋ: PM ਮੋਦੀ ਨੂੰ ਭੇਂਟ ਕੀਤੀ ਗਈ ਪੁਸਤਕ ‘ਦ ਰਮਾਇਣ ਆਫ ਸ਼੍ਰੀ ਗੋਬਿੰਦ ਸਿੰਘ ਜੀ‘ ਦੀ ਪਹਿਲੀ ਕਾਪੀ