ETV Bharat / state

ਨਵਜੋਤ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਕਾਂਗਰਸ ਨੂੰ ਵੱਡਾ ਝਟਕਾ

ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਸੂਬਾ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸਾਂਭਣ ਤੋਂ ਕਾਂਗਰਸ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਮਰਹੂਮ ਜਥੇਦਾਰ ਜਗਦੇਵ ਸਿੰਘ ਖੁੱਡੀਆ ਦੇ ਪੁੱਤਰ ਗੁਰਮੀਤ ਸਿੰਘ ਖੁੱਡੀਆ (ਸਾਬਕਾ ਜ਼ਿਲ੍ਹਾ ਪ੍ਰਧਾਨ) ਨੇ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਕਾਂਗਰਸ ਛੱਡਣ ਤੋਂ ਬਾਅਦ ਉਨ੍ਹਾਂ ਦਾ ਇੱਕ ਬਿਆਨ ਵੀ ਸਾਹਮਣੇ ਆਇਆ ਹੈ।

ਨਵਜੋਤ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਕਾਂਗਰਸ ਨੂੰ ਵੱਡਾ ਝਟਕਾ
ਨਵਜੋਤ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਕਾਂਗਰਸ ਨੂੰ ਵੱਡਾ ਝਟਕਾ
author img

By

Published : Jul 24, 2021, 10:02 AM IST

ਸ੍ਰੀ ਮੁਕਤਸਰ ਸਾਹਿਬ: ਨਵਜੋਤ ਸਿੰਘ ਸਿੱਧੂ ਦੇ ਸੂਬਾ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸਾਂਭਣ ਤੋਂ ਕਾਂਗਰਸ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਹਲਕਾ ਲੰਬੀ ਵਿੱਚ ਕਾਂਗਰਸ ਨੂੰ ਝਟਕਾ ਲੱਗਿਆ ਹੈ।

ਨਵਜੋਤ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਕਾਂਗਰਸ ਨੂੰ ਵੱਡਾ ਝਟਕਾ
ਨਵਜੋਤ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਕਾਂਗਰਸ ਨੂੰ ਵੱਡਾ ਝਟਕਾ

ਮਰਹੂਮ ਜਥੇਦਾਰ ਜਗਦੇਵ ਸਿੰਘ ਖੁੱਡੀਆ ਦੇ ਪੁੱਤਰ ਗੁਰਮੀਤ ਸਿੰਘ ਖੁੱਡੀਆ (ਸਾਬਕਾ ਜ਼ਿਲ੍ਹਾ ਪ੍ਰਧਾਨ) ਨੇ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਕਾਂਗਰਸ ਛੱਡਣ ਤੋਂ ਬਾਅਦ ਉਨ੍ਹਾਂ ਦਾ ਇੱਕ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿਚ ਕਿਸੇ ਰਾਜਸੀ ਪਾਰਟੀ ’ਚ ਜਾਣ ਦਾ ਫੈਸਲਾ ਆਉਣ ਵਾਲੇ ਦਿਨਾਂ ’ਚ ਲੈਣਗੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਕਿਸੇ ਵੀ ਸਿਆਸੀ ਪਾਰਟੀ ਦਾ ਹਿੱਸਾ ਬਣਨਗੇ ਤਾਂ ਉਹ ਇਸ ਦੀ ਜਾਣਕਾਰੀ ਸਾਰਿਆਂ ਨੂੰ ਜ਼ਰੂਰ ਦੇਣਗੇ।

ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਸੂਬਾ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਇਹ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਦੇ ਸੁੱਤੇ ਪਏ ਵਰਕਰ ‘ਤੇ ਕਈ ਵੱਡੇ ਆਗੂ ਜਾਗ ਪਏ ਹਨ ਪਰ ਦੂਜੇ ਪਾਸੇ ਜਿਸ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਉਹ ਸੂਬਾ ਕਾਂਗਰਸ ਦੀਆਂ ਮੁਸ਼ਕਿਲਾਂ ਵਧਾਉਂਦੀਆਂ ਦਿਖਾਈ ਦੇ ਰਹੀਆਂ ਹਨ। ਕਿਉਂਕਿ ਪਹਿਲਾਂ ਸੰਕਟ ‘ਚ ਘਿਰੀ ਕਾਂਗਰਸ ਨੂੰ ਹੁਣ ਸਿੱਧੂ ਦੇ ਪ੍ਰਧਾਨ ਬਣਨ ਤੋੋਂ ਬਾਅਦ ਵੀ ਕਾਂਗਰਸ ਆਗੂ ਪਾਰਟੀ ਨੂੰ ਅਲਵਿਦਾ ਆਖ ਰਹੇ ਹਨ।

ਹੁਣ ਇਹ ਵੀ ਦੇਖਣਾ ਦਿਲਚਸਪ ਰਹੇਗਾ ਕਿ ਸਿੱਧੂ ਪਾਰਟੀ ਦੀ ਮਜ਼ਬੂਤੀ ਦੇ ਲਈ ਅਗਲੀ ਕੀ ਰਣਨੀਤੀ ਘੜਨਗੇ।

ਇਹ ਵੀ ਪੜ੍ਹੋ: ਜਾਣੋ ਨਵਜੋਤ ਸਿੱਧੂ ਦੇ ਸਾਹਮਣੇ ਕਿਹੜੀਆਂ 5 ਵੱਡੀਆਂ ਚੁਣੌਤੀਆਂ ਹੋਣਗੀਆਂ ?

ETV Bharat Logo

Copyright © 2024 Ushodaya Enterprises Pvt. Ltd., All Rights Reserved.