ਸ੍ਰੀ ਮੁਕਤਸਰ ਸਾਹਿਬ:ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਚ ਸੜਕਾਂ ਤੇ ਆ ਕੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।ਜ਼ਿਲ੍ਹੇ ਚ ਭਾਜਪਾ (bjp) ਆਗੂ ਦੇ ਘਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ।ਇਸ ਮੌਕੇ ਉਨ੍ਹਾਂ ਦੇ ਵਲੋਂ ਜ਼ਿਲ੍ਹਾ ਪ੍ਰਧਾਨ ਗੋਰਾ ਪਲੇਠਾ ਸਤਪਾਲ ਪਠੇਲਾ ਦਾ ਘਿਰਾਓ ਕੀਤਾ ਗਿਆ।ਕਿਸਾਨਾਂ ਦੇ ਇਸ ਪ੍ਰਦਰਸ਼ਨ ਨੂੰ ਲੈਕੇ ਵੱਡੀ ਗਿਣਤੀ ਦੇ ਵਿੱਚ ਪੁਲਿਸ ਵੀ ਮੌਕੇ ਤੇ ਪਹੁੰਚ ਗਈ ਜਿਸ ਕਰਕੇ ਮਾਹੌਲ ਤਣਾਅ ਪੂਰਨ ਬਣ ਗਿਆ।ਵੱਡੀ ਗਿਣਤੀ ਚ ਪਹੁੰਚੇ ਪੁਲਿਸ ਮੁਲਾਜ਼ਮਾਂ ਦੇ ਵਿੱਚ ਮਹਿਲਾ ਮੁਲਾਜ਼ਮ ਵੀ ਪਹੁੰਚੇ ਹੋਏ ਸਨ। ਕਿਸਾਨਾਂ ਨੇ ਕੇਂਦਰ ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਵਲੋਂ ਖੇਤੀ ਆਰਡੀਨੈਂਸ ਲਿਆਂਦੇ ਨੂੰ ਇੱਕ ਸਾਲ ਦਾ ਸਮਾਂ ਹੋ ਗਿਆ ਹੈ।ਜੋ ਕਿ ਸਰਕਾਰ ਦੇ ਵਲੋਂ ਧੱਕੇ ਨਾਲ ਪਾਸ ਕੀਤੇ ਗਏ ਸਨ।
ਇਸ ਦੌਰਾਨ ਕਿਸਾਨ ਆਗੂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਉਨ੍ਹਾਂ ਦੇ ਵਲੋਂ ਵਿਰੋਧ ਕੀਤਾ ਗਿਆ ਹੈ ਕਿਉਂਕਿ ਖੇਤੀ ਆਰਡੀਨੈਂਸ ਨੂੰ ਲਿਆਂਦੇ ਨੂੰ ਇੱਕ ਸਾਲ ਦਾ ਸਮਾਂ ਬੀਤ ਚੁੱਕਿਆ ਹੈ ਪਰ ਸਰਕਾਰ ਵਲੋਂ ਕਾਨੂੰਨ ਵਾਪਸ ਨਹੀਂ ਲਏ ਜਾ ਰਹੇ ।ਉਨ੍ਹਾਂ ਕੇਂਦਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਸਮਾਂ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ ਤੇ ਉਨ੍ਹਾਂ ਦੇ ਵਲੋਂ ਭਾਜਪਾ ਆਗੂਆਂ ਦੇ ਘਰਾਂ ਤੇ ਉਨ੍ਹਾਂ ਦੇ ਸਮਾਗਮਾਂ ਦਾ ਵੀ ਵਿਰੋਧ ਇਸ ਤਰ੍ਹਾਂ ਕੀਤਾ ਜਾਵੇਗਾ।
ਕਿਸਾਨਾਂ ਵਲੋਂ ਸੂਬੇ ਦੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਦਿੱਲੀ ਪਹੁੰਚਣ ਦੀ ਵੀ ਅਪੀਲ ਕੀਤੀ ਗਈ ਤਾਂ ਕਿ ਕੇਂਦਰ ਤੇ ਕਾਨੂੰਨ ਰੱਦ ਕਰਨ ਦੇ ਲਈ ਦਬਾਅ ਬਣਾਇਆ ਜਾ ਸਕੇ ।
ਇਹ ਵੀ ਪੜ੍ਹੋ:ਨਵਜੋਤ ਸਿੱਧੂ ਇਸ ਸਮੇਂ ਬੇਸਹਾਰਾ ਤੇ ਗੁੰਮਸ਼ੁਦਾ- ਸ਼ਵੇਤ ਮਲਿਕ