ਸ੍ਰੀ ਮੁਕਤਸਰ ਸਾਹਿਬ: ਮਲੋਟ 'ਚ ਭਾਜਪਾ ਦੇ ਆਗੂ ਤੇ ਵਰਕਰਾਂ ਨੇ ਬਿਜਲੀ ਦੀ ਦਰਾਂ 'ਚ ਕੀਤੇ ਵਾਧੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ 'ਚ ਕੈਪਟਨ ਸਰਕਾਰ ਦਾ ਪੁਤਲਾ ਸਾੜਿਆ ਤੇ ਸੂਬਾ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਕੁਮਾਰ ਗੋਰਾ ਨੇ ਦੱਸਿਆ ਕਿ ਭਾਜਪਾ ਦੇ ਉੱਚ ਆਗੂਆਂ ਦੇ ਦਿਸ਼ਾਂ ਨਿਰਦੇਸ਼ਾਂ ਮੁਤਾਬਕ ਪੰਜਾਬ ਭਰ 'ਚ ਬਿਜਲੀ ਦੀਆਂ ਵਧੀਆਂ ਦਰਾਂ 'ਤੇ ਪੂਰੇ ਪੰਜਾਬ 'ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ 'ਚ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਨਾਲ ਲਗਦੇ ਸੂਬਿਆਂ 'ਚ ਬਿਜਲੀ ਦੀ ਦਰ 3 ਰੁਪਏ ਤੋਂ 6 ਰੁਪਏ ਪ੍ਰਤੀ ਯੂਨਿਟ ਹੈ ਪਰ ਪੰਜਾਬ 'ਚ ਬਿਜਲੀ ਦੀ ਦਰ ਪਹਿਲਾਂ ਹੀ ਬਹੁਤ ਸੀ ਹੁਣ 10 ਰੁਪਏ ਪ੍ਰਤੀ ਯੂਨਿਟ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਇੰਡਸਟਰੀ ਖ਼ਤਮ ਹੋ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਦੇ ਸਰਕਾਰ ਨੂੰ ਤਿੱਖੇ ਬੋਲ
ਉਨ੍ਹਾਂ ਨੇ ਕਿਹਾ ਕਿ ਇਹ ਪ੍ਰਦਰਸ਼ਨ ਪੰਜਾਬ ਸਰਕਾਰ ਨੂੰ ਜਗਾਉਣ ਲਈ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਬਿਜਲੀ ਦੀ ਦਰਾਂ ਕਟੋਤੀ ਨਹੀਂ ਕੀਤੀ ਤਾਂ ਉਹ ਇਸ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ।