ਸ੍ਰੀ ਮੁਕਤਸਰ ਸਾਹਿਬ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸ਼ੁੱਕਰਵਾਰ ਨੂੰ ਹਲਕਾ ਗਿੱਦੜਬਾਹਾ ਦੇ ਖੇਤੀਬਾੜੀ ਵਿਕਾਸ ਬੈਂਕ ਦੇ ਬਾਹਰ ਧਰਨਾ ਦਿੱਤਾ ਗਿਆ। ਕਿਸਾਨਾਂ ਨੇ ਬੈਕ 'ਤੇ ਖਾਲੀ ਚੈੱਕ ਵਾਪਸ ਨਾ ਕਰਨ ਦੇ ਦੋਸ਼ ਲਗਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ।
ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਦਾ ਕਰਜ਼ ਮਾਫ਼ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੇ ਕਰਜ਼ ਮਾਫ਼ੀ ਦੇ ਨਾਂਅ 'ਤੇ ਸਿਰਫ਼ ਖ਼ਾਨਾਪੂਰਤੀ ਹੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਬੈਂਕਵੱਲੋਂ 2200 ਕਿਸਾਨਾਂ ਵਿਰੁੱਧ ਨੋਟਿਸ ਜਾਰੀ ਕੀਤੇ ਗਏ ਸਨ ਤੇ ਗੈਰਕਾਨੂੰਨੀ ਤਰੀਕੇ ਕਿਸਾਨਾਂ ਦੇ ਖਾਲੀ ਚੈੱਕ ਰੱਖੇ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬੈਂਕ ਵੱਲੋਂ ਇਸ ਤਰ੍ਹਾਂ ਖਾਲੀ ਚੈੱਕ ਰੱਖਣਾ ਗੈਰਕਾਨੂੰਨੀ ਮੰਨਿਆ ਗਿਆ ਸੀ ਪਰ ਇਸ ਦੇ ਬਾਵਜੂਦ ਬੈਂਕਾਂ ਵੱਲੋਂ ਚੈੱਕ ਵਾਪਸ ਨਹੀਂ ਕੀਤੇ ਗਏ।