ਸ੍ਰੀ ਮੁਕਤਸਰ ਸਾਹਿਬ: ਪੰਜਾਬ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਕੈਬਨਿਟ ਮੰਤਰੀ ਬਣੇ। ਇਸਦੇ ਤਹਿਤ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਮਿਲਿਆ। ਟਰਾਂਸਪੋਰਟ ਮੰਤਰੀ (Transport Minister) ਬਣਨ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪਿਛਲੇ ਦਿਨ ਤੋਂ ਵੱਖ ਵੱਖ ਥਾਵਾਂ ਤੇ ਬੱਸਾਂ ਵਿੱਚ ਸਫ਼ਰ ਕਰਕੇ ਯਾਤਰੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਜਾ ਰਿਹਾ ਹੈ।
ਇਸਦੇ ਤਹਿਤ ਹੀ ਅੱਜ ਉਨ੍ਹਾਂ ਗਿੱਦੜਬਾਹਾ ਦੇ ਨੇੜਲੇ ਪਿੰਡ ਤੋਂ ਬਠਿੰਡਾ ਬਾਈਪਾਸ ਤੱਕ ਬੱਸ ਦਾ ਸਫ਼ਰ ਕਰਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ।
ਉਨ੍ਹਾਂ ਦੁਆਰਾ ਸਫ਼ਰ ਦੌਰਾਨ ਸਫ਼ਰ ਕਰ ਰਹੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਯਾਤਰੀਆਂ ਨੂੰ ਆਉਂਦੀਆਂ ਮੁਸ਼ਕਲਾਂ ਦਾ ਜਾਇਜਾ ਲਿਆ ਗਿਆ। ਉਨ੍ਹਾਂ ਕਿਹਾ ਕਿ ਮੁਸਾਫਰਾਂ ਨੂੰ ਸਫ਼ਰ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਜ਼ਲਦ ਹੀ ਹੱਲ ਕੀਤਾ ਜਾਵੇਗਾ।
ਇਸਦੇ ਨਾਲ ਹੀ ਜਾਣਕਾਰੀ ਲਈ ਦੱਸ ਦੇਈਏ ਕਿ ਉਹ ਕੱਲ੍ਹ ਸਵੇਰ ਦੇ 5 ਵਜੇ ਤੋਂ ਚੰਡੀਗੜ੍ਹ (Chandigarh) ਤੋਂ ਹੀ ਪੀ.ਆਰ.ਟੀ ਸੀ.(PRTC) ਬੱਸ ਦੇ ਵਿੱਚ ਸਫ਼ਰ ਕਰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦਾ ਇਹ ਸਫ਼ਰ ਕਰਨ ਦਾ ਮਕਸਦ ਸਰਕਾਰੀ ਬੱਸਾਂ ਵਿੱਚ ਸਫ਼ਰ ਕਰ ਰਹੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਹੈ।
ਇਹ ਵੀ ਪੜ੍ਹੋ:- ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਰਾਜਾ ਵੜਿੰਗ ਨੇ ਕੀਤਾ ਪੀ.ਆਰ.ਟੀ ਸੀ. 'ਚ ਸਫ਼ਰ