ਗਿੱਦੜਬਾਹਾ : ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ।ਇਸ ਦੌਰਾਨ ਡੇਰਾ ਪ੍ਰੇਮੀਆਂ ਵੱਲੋਂ ਗਿੱਦੜਬਾਹਾ ਦੇ ਬਲਾਕ ਕੋਟਭਾਈ ਦੇ ਪਿੰਡਾਂ ਦੇ ਮਰੀਜ਼ਾਂ ਲਈ ਐਂਬੂਲੈਂਸ ਦਾਨ ਕੀਤੀ ਹੈ।ਗਿੱਦੜਬਾਹਾ ਦੇ ਐੱਸ.ਡੀ.ਐੱਮ ਸ੍ਰੀ ਓਮ ਪ੍ਰਕਾਸ਼ ਨੇ ਹਰੀ ਝੰਡੀ ਦੇ ਕੇ ਮਰੀਜ਼ਾਂ ਦੀ ਸੇਵਾ ਲਈ ਐਂਬੂਲੈਂਸ ਨੂੰ ਰਵਾਨਾ ਕੀਤਾ।
ਡੇਰਾ ਪ੍ਰੇਮੀਆਂ ਨੇ ਐਂਬੂਲੈਂਸ ਕੀਤੀ ਦਾਨ
ਇਸ ਮੌਕੇ ਸ੍ਰੀ ਓਮ ਪ੍ਰਕਾਸ਼ ਨੇ ਡੇਰਾ ਪ੍ਰੇਮੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਸਿਰਸਾ ਵੱਲੋਂ ਪਹਿਲਾਂ ਵੀ ਮਾਨਵਤਾ ਦੀ ਸੇਵਾ ਅੱਗੇ ਹੋ ਕੇ ਕੰਮ ਕੀਤੇ ਜਾਦੇਂ ਹਨ ਅਤੇ ਜੋ ਭਿਆਨਕ ਕੋਰੋਨਾ ਮਹਾਂਮਾਰੀ ਚੱਲ ਰਹੀ ਹੈ ਇਸ ਵਿਚ ਵੀ ਅੱਗੇ ਹੋ ਕੇ ਅਪਣੀਆਂ ਸੇਵਾਵਾਂ ਦੇ ਰਹੇ ਹਨ। ਕੋਟਭਾਈ ਬਲਾਕ ਦੇ ਕੋਰੋਨਾ ਮਰੀਜ਼ਾਂ ਲਈ ਮੁਫ਼ਤ ਐਂਬੂਲੈਂਸ ਸੇਵਾ ਸੁਰੂ ਕੀਤੀ ਗਈ ਹੈ।ਇਸ ਤੋਂ ਇਲਾਵਾ ਓਮ ਪ੍ਰਕਾਸ਼ ਨੇ ਕਿਹਾ ਹੈ ਕਿ ਅਸੀਂ ਡੇਰਾ ਪ੍ਰੇਮੀਆਂ ਨੂੰ ਬੇਨਤੀ ਕੀਤੀ ਸੀ ਕਿ ਸਾਡੇ ਕੋਲ ਐਂਬੂਲੈਂਸ ਦੀ ਘਾਟ ਹੋਣ ਕਰਕੇ ਅਸੀਂ ਇਸ ਨੂੰ ਹੋਰਨਾਂ ਪਿੰਡਾਂ ਵਿਚੋਂ ਮਰੀਜ਼ ਲਿਆਉਣ ਵਰਤ ਸਕਦੇ ਹਨ ਇਸ ਲਈ ਡੇਰਾ ਪ੍ਰੇਮੀਆਂ ਨੇ ਸਹਿਮਤੀ ਦੇ ਦਿੱਤੀ ਹੈ।
ਮਾਨਵਤਾ ਦੀ ਸੇਵਾ ਲਈ ਹਰ ਸਮੇਂ ਤਿਆਰ
ਐਬੂਲੈਂਸ ਦੇ ਡਰਾਇਵਰ ਦੀ ਸੇਵਾ ਕਰ ਰਹੇ ਪ੍ਰੇਮੀ ਜਰਨੈਲ ਸਿੰਘ ਨੇ ਕਿਹਾ ਹੈ ਕਿ ਗੁਰੂ ਜੀ ਵੱਲੋਂ ਮਾਨਵਤਾ ਦੀ ਸੇਵਾ ਲਈ ਕੀਤੇ ਗਏ ਬਚਨਾਂ 'ਤੇ ਅਮਲ ਕਰਦਿਆਂ ਕੋਰੋਨਾ ਮਹਾਂਮਾਰੀ ਦੇ ਕਾਲ ਦੌਰਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਕੋਰੋਨਾ ਮਹਾਂਮਾਰੀ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਸੇਵਾ ਲਈ ਮੁਫਤ ਐਬੂਲੈਂਸ ਸੇਵਾ ਸੁਰੂ ਕੀਤੀ ਗਈ ਹੈ।ਉਨ੍ਹਾਂ ਨੇ ਕਿਹਾ ਹੈ ਕਿ ਇਸ ਐਬੂਲੈਂਸ ਦੁਆਰਾ ਕਿਸੇ ਵੀ ਪਿੰਡ ਵਿਚੋਂ ਮਰੀਜ਼ ਨੂੰ ਫਰੀ ਲਿਆਂਦਾ ਜਾਵੇਗਾ।