ਸ੍ਰੀ ਮੁਕਤਸਰ ਸਾਹਿਬ: ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨ ਵਿੰਗ ਦੇ ਹੋਰ ਆਗੂਆਂ ਨਾਲ ਮਿਲਕੇ ਸ੍ਰੀ ਮੁਕਤਸਰ ਸਾਹਿਬ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਜਿਥੇ ਉਨ੍ਹਾਂ ਨੇ ਮੰਡੀਆਂ ਦੇ ਮਾੜੇ ਪ੍ਰਬੰਧਾਂ ਲਈ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਉਥੇ ਹੀ ਉਨ੍ਹਾਂ ਨੇ ਕਿਹਾ ਕਿ ਇਸ ਵਾਰ ਕਣਕ ਦਾ ਝਾੜ ਘੱਟ ਹੋਇਆ ਇਸ ਲਈ ਸੂਬਾ ਸਰਕਾਰ 250 ਰੁਪਏ ਪ੍ਰਤੀ ਕੁਇੰਟਲ ਤੇ ਕੇਂਦਰ ਸਰਕਾਰ ਵੀ 250 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਵੇ।
ਇਹ ਵੀ ਪੜੋ: ਕੁੰਵਰ ਵਿਜੇ ਪ੍ਰਤਾਪ ਹੁਣ ਲੋਕਾਂ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਦਿਵਾਉਣਗੇ ਇਨਸਾਫ਼
ਉਹਨਾਂ ਬਾਰਦਾਨੇ ਦੀ ਘਾਟ ਸਬੰਧੀ ਕੈਪਟਨ ਸਰਕਾਰ ’ਤੇ ਸਵਾਲ ਚੁੱਕੇ ਤੇ ਕਿਹਾ ਕਿ ਇਹ ਵੱਡਾ ਘੁਟਾਲਾ 20 ਰੁਪਏ ਵਾਲਾ ਬਾਰਦਾਨਾ 40 ਰੁਪਏ ’ਚ ਲਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਇਹ ਘੁਟਾਲਾ ਉਜਾਗਰ ਕੀਤਾ ਜਾਵੇ। ਮਾਣਯੋਗ ਹਾਈ ਕੋਰਟ ਦੇ ਐਸਾਇਟੀਜ਼ ਸਬੰਧੀ ਫ਼ੈਸਲੇ ਸਬੰਧੀ ਸੰਧਵਾਂ ਨੇ ਕਿਹਾ ਕਿ ਇਹ ਸਭ ਕੁਝ ਐਡਵੋਕੇਟ ਜਨਰਲ ਅਤੁਲ ਨੰਦਾ ਕਾਰਨ ਹੋਇਆ ਹੈ। ਉਹਨਾਂ ਨੇ ਕਿਹਾ ਕਿ ਅਤੁਲ ਨੰਦਾ ਉਹੀ ਕਰਦਾ ਜੋ ਕੈਪਟਨ ਅਮਰਿੰਦਰ ਸਿੰਘ ਇਸ਼ਾਰਾ ਕਰਦੇ ਹਨ।
ਉਨ੍ਹਾਂ ਕਿਹਾ ਕਿ ਨੰਦਾ ਨੇ ਅੱਜ ਤੱਕ ਪੰਜਾਬ ਦੇ ਹੱਕ ਵਿੱਚ ਇੱਕ ਵੀ ਕੇਸ ਨਹੀਂ ਜਿੱਤਿਆ। ਉਧਰ ਨਵਜੋਤ ਸਿੱਧੂ ਬਾਰੇ ਸਬੰਧੀ ਪੁੱਛੇ ਸਵਾਲ ’ਤੇ ਕੁਲਤਾਰ ਸੰਧਵਾਂ ਨੇ ਕਿਹਾ ਕਿ ਸਿੱਧੂ ਨੂੰ ਮਹਣਿਆਂ ਵਾਲੀ ਲੜਾਈ ਲੜ ਰਹੇ ਹਨ ਮਿਹਣਿਆਂ ਭਰੀ ਲੜਾਈ ਨਹੀਂ ਬੰਦਿਆਂ ਵਾਲੀ ਲੜਾਈ ਲੜਨ।