ਸ੍ਰੀ ਮੁਕਤਸਰ ਸਾਹਿਬ: ਹਲਕਾ ਲੰਬੀ ਦੇ ਪਿੰਡ ਕੱਖਾਂਵਾਲੀ 'ਚ ਨਸ਼ਾ ਰੋਕ ਕਮੇਟੀ ਦੇ ਪ੍ਰਧਾਨ ਅਰਵਿੰਦਰ ਸਿੰਘ ਨੂੰ ਹਿਰਾਸਤ 'ਚ ਲੈਣ 'ਤੇ ਪਿੰਡ ਵਾਸੀਆਂ ਨੇ ਲੰਬੀ ਪੁਲਿਸ ਸਟੇਸ਼ਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੇ ਵਿਰੁੱਧ ਨਾਅਰੇੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਪੁਲਿਸ 'ਤੇ ਦੋਸ਼ ਲਗਾਉਂਦੀਆਂ ਕਿਹਾ ਕਿ ਪੁਲਿਸ ਨੇ ਨਸ਼ਾ ਰੋਕੂ ਕਮੇਟੀ ਦੇ ਪ੍ਰਧਾਨ ਅਰਵਿੰਦਰ ਸਿੰਘ ਨੂੰ ਝੂਠੇ ਕੇਸਾਂ 'ਚ ਫਸਾਇਆ ਹੈ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਨਸ਼ਾ ਰੋਕੂ ਕਮੇਟੀ ਦਾ ਪ੍ਰਧਾਨ ਬਹੁਤ ਹੀ ਨੇਕ ਮਨੁੱਖ ਹੈ। ਉਹ ਗਰੀਬ ਲੋਕਾਂ ਦਾ ਮਦਦਗਾਰ ਹੈ। ਉਸ 'ਤੇ ਇਸ ਤਰ੍ਹਾਂ ਦੇ ਦੋਸ਼ ਨੂੰ ਲਗਾਉਣਾ ਨਿੰਦਣਯੋਗ ਹੈ।
ਨਸ਼ਾ ਰੋਕ ਕਮੇਟੀ ਦੇ ਮੈਂਬਰ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪਿੰਡ ਵਿੱਚ ਇੱਕ ਕਲੱਬ ਬਣਾਈ ਗਈ ਸੀ। ਜਿਸ 'ਚ ਨਸ਼ਾ ਵਿਰੋਧੀ ਅਤੇ ਸਮਾਜ ਭਲਾਈ ਦੇ ਕੰਮ ਕੀਤੇ ਜਾਂਦੇ ਹਨ ਪਰ ਕੁਝ ਲੋਕਾਂ ਵੱਲੋਂ ਉਨ੍ਹਾਂ ਉੱਪਰ ਝੂਠੇ ਕੇਸ ਬਣਾ ਕੇ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ।
ਜਿਸ ਦੀ ਜਾਂਚ ਪੜਤਾਲ ਕਰਨ ਲਈ ਇਨਕੁਆਰੀ ਦੀ ਦਰਖਾਸ ਵੀ ਪਾਈ ਗਈ ਸੀ। ਪਰ ਉਸ 'ਚ ਵੀ ਕੋਈ ਜਾਂਚ ਨਹੀਂ ਕੀਤੀ ਬਲਕਿ ਅਰਵਿੰਦਰ ਸਿੰਘ ਨੂੰ ਲੰਬੀ ਥਾਣਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਦੇ ਵਿਰੋਧ ਵਿੱਚ ਲੰਬੀ ਥਾਣੇ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸਾਡੇ ਪ੍ਰਧਾਨ ਨੂੰ ਛੱਡਿਆ ਨਹੀਂ ਜਾਂਦਾ ਉਦੋਂ ਤੱਕ ਸਾਡਾ ਧਰਨਾ ਜਾਰੀ ਰਹੇਗਾ।
ਥਾਣੇ ਲੰਬੀ ਦੇ ਐਸਐਚਓ ਜਤਿੰਦਰ ਸਿੰਘ ਨੇ ਦੱਸਿਆ ਕਿ ਨਸ਼ਾ ਰੋਕੂ ਕਮੇਟੀ ਦੇ ਪ੍ਰਧਾਨ 'ਤੇ 81(a) ਦਾ ਪਰਚਾ ਦਰਜ ਸੀ ਜਿਸ 'ਚ ਉਸ ਦੀ ਮਹਿਲਾ ਲੜਾਈ ਹੋਈ ਸੀ। ਉਸ ਦਰਮਿਆਨ ਉਸ ਨੌਜਵਾਨ 'ਤੇ ਪਰਚਾ ਦਰਜ ਕੀਤਾ ਸੀ ਤੇ ਸ਼ੁੱਕਰਵਾਰ ਨੂੰ ਉਸ ਦੀ ਗ੍ਰਿਫ਼ਤਦਾਰੀ ਸੀ