ETV Bharat / state

ਨਾਗਰਿਕਤਾ ਸੋਧ ਕਾਨੂੰਨ ਭਾਰਤ ਦੇ ਸੰਵਿਧਾਨ ਦੇ ਵਿਰੁੱਧ: ਚੀਮਾ

author img

By

Published : Dec 22, 2019, 7:38 PM IST

ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸ੍ਰੀ ਮੁਕਤਸਰ ਸਾਹਿਬ 'ਚ ਇੱਕ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਦੌਰਾਨ ਨਾਗਰਿਕਤਾ ਸੋਧ ਕਾਨੂੰਨ 'ਤੇ ਬੋਲਦੇ ਹੋਏ ਚੀਮਾ ਨੇ ਕਿਹਾ ਕਿ ਇਹ ਕਾਨੂੰਨ ਭਾਰਤ ਦੇ ਸੰਵਿਧਾਨ ਦੇ ਵਿਰੁੱਧ ਹੈ।

ਨਾਗਰਿਕਤਾ ਸੋਧ ਕਾਨੂੰਨ
ਨਾਗਰਿਕਤਾ ਸੋਧ ਕਾਨੂੰਨ

ਸ੍ਰੀ ਮੁਕਤਸਰਕ ਸਾਹਿਬ: ਆਮ ਆਦਮੀ ਪਾਰਟੀ ਦੇ ਹਲਕਾ ਪ੍ਰਧਾਨ ਜਗਦੀਪ ਸਿੰਘ 'ਕਾਕਾ ਬਰਾੜ' ਦੇ ਘਰ ਆਮ ਆਦਮੀ ਪਾਰਟੀ ਦੀ ਇੱਕ ਮੀਟਿੰਗ ਹੋਈ। ਜਿਸ 'ਚ ਕਈ ਆਪ ਆਗੂ ਹਾਜ਼ਰ ਸਨ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਪਹੁੰਚੇ।

ਨਾਗਰਿਕਤਾ ਸੋਧ ਕਾਨੂੰਨ

ਹਰਪਾਲ ਚੀਮਾ ਨੇ ਕਿਹਾ ਕਿ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਭਾਰਤ ਦੇ ਸੰਵਿਧਾਨ ਦੇ ਵਿਰੁੱਧ ਹੈ। ਇਹ ਕਾਨੂੰਨ ਮੁਸਲਿਮ ਭਾਈਚਾਰੇ ਨੂੰ ਵੱਖ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇੱਕ ਧਰਮ ਨਿਰਪੱਖ ਦੇਸ਼ ਹੈ। ਇਸ ਨੂੰ ਧਰਮ ਦੇ ਅਧਾਰ 'ਤੇ ਵੰਡਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜਦ ਤੋਂ ਇਹ ਕਾਨੂੰਨ ਪਾਸ ਹੋਇਆ ਹੈ ਉਦੋਂ ਤੋਂ ਹੀ ਪੂਰੇ ਭਾਰਤ ਵਿੱਚ ਵਿਰੋਧ ਚੱਲ ਰਿਹਾ ਹੈ। ਇਸ ਕਾਨੂੰਨ ਦੇ ਪਾਸ ਹੋਣ ਨਾਲ ਘੱਟ ਗਿਣਤੀ ਦੇ ਲੋਕਾਂ 'ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਕਾਨੂੰਨ ਨਾਲ ਆਪਸੀ ਭਾਈਚਾਰਾ ਖ਼ਤਮ ਹੋਵੇਗਾ। ਇਸ ਲਈ ਇਹ ਕਾਨੂੰਨ ਕੇਂਦਰ ਸਰਕਾਰ ਤੁਰੰਤ ਵਾਪਸ ਲਵੇ।

ਸ੍ਰੀ ਮੁਕਤਸਰਕ ਸਾਹਿਬ: ਆਮ ਆਦਮੀ ਪਾਰਟੀ ਦੇ ਹਲਕਾ ਪ੍ਰਧਾਨ ਜਗਦੀਪ ਸਿੰਘ 'ਕਾਕਾ ਬਰਾੜ' ਦੇ ਘਰ ਆਮ ਆਦਮੀ ਪਾਰਟੀ ਦੀ ਇੱਕ ਮੀਟਿੰਗ ਹੋਈ। ਜਿਸ 'ਚ ਕਈ ਆਪ ਆਗੂ ਹਾਜ਼ਰ ਸਨ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਪਹੁੰਚੇ।

ਨਾਗਰਿਕਤਾ ਸੋਧ ਕਾਨੂੰਨ

ਹਰਪਾਲ ਚੀਮਾ ਨੇ ਕਿਹਾ ਕਿ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਭਾਰਤ ਦੇ ਸੰਵਿਧਾਨ ਦੇ ਵਿਰੁੱਧ ਹੈ। ਇਹ ਕਾਨੂੰਨ ਮੁਸਲਿਮ ਭਾਈਚਾਰੇ ਨੂੰ ਵੱਖ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇੱਕ ਧਰਮ ਨਿਰਪੱਖ ਦੇਸ਼ ਹੈ। ਇਸ ਨੂੰ ਧਰਮ ਦੇ ਅਧਾਰ 'ਤੇ ਵੰਡਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜਦ ਤੋਂ ਇਹ ਕਾਨੂੰਨ ਪਾਸ ਹੋਇਆ ਹੈ ਉਦੋਂ ਤੋਂ ਹੀ ਪੂਰੇ ਭਾਰਤ ਵਿੱਚ ਵਿਰੋਧ ਚੱਲ ਰਿਹਾ ਹੈ। ਇਸ ਕਾਨੂੰਨ ਦੇ ਪਾਸ ਹੋਣ ਨਾਲ ਘੱਟ ਗਿਣਤੀ ਦੇ ਲੋਕਾਂ 'ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਕਾਨੂੰਨ ਨਾਲ ਆਪਸੀ ਭਾਈਚਾਰਾ ਖ਼ਤਮ ਹੋਵੇਗਾ। ਇਸ ਲਈ ਇਹ ਕਾਨੂੰਨ ਕੇਂਦਰ ਸਰਕਾਰ ਤੁਰੰਤ ਵਾਪਸ ਲਵੇ।

Intro:ਨਾਗਰਿਕਤਾ ਸੋਧ ਕਾਨੂੰਨ ਪਾਸ ਹੋਣ ਨਾਲ ਘੱਟ ਗਿਣਤੀ ਦੇ ਲੋਕਾਂ ਨੂੰ ਸਤਾਉਣ ਲੱਗਾ ਡਰ : ਚੀਮਾ
- ਆਮ ਆਦਮੀ ਪਾਰਟੀ ਮੇਲਾ ਮਾਘੀ 'ਤੇ ਨਹੀਂ ਕਰੇਗੀ ਸਿਆਸੀ ਕਾਨਫਰੰਸ
- ਆਮ ਆਦਮੀ ਪਾਰਟੀ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ
- ਅਕਾਲੀ ਦਲ ਹੁਣ ਸਿਰਫ ਪਤੀ ਪਤਨੀ ਦੀ ਪਾਰਟੀ
- ਤਿੰਨ ਸਾਲ ਲੰਘ ਜਾਣ ਦੇ ਬਾਅਦ ਵੀ ਕੈਪਟਨ ਸਰਕਾਰ ਦਾ ਖਜ਼ਾਨਾ ਖਾਲੀ
- ਆਮ ਆਦਮੀ ਪਾਰਟੀ ਦੇ ਹਲਕਾ ਪ੍ਰਧਾਨ ਜਗਦੀਪ ਸਿੰਘ 'ਕਾਕਾ ਬਰਾੜ' ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੀ ਇੱਕ ਭਰਵੀਂ ਮੀਟਿੰਗ ਹੋਈ। ਜਿਸ 'ਚ ਜਿਲ•ਾ ਪ੍ਰਧਾਨ ਜਗਦੇਵ ਸਿੰਘ ਬਾਂਮ, ਆਬਜ਼ਰਬਰ ਸੁਖਜਿੰਦਰ ਸਿੰਘ ਕਾਉਂਣੀ, ਯੂਥ ਜਿਲ•ਾ ਪ੍ਰਧਾਨ ਅਰਸ਼ ਬਰਾੜ ਜੱਸੇਆਣਾ ਆਦਿ ਹਾਜ਼ਰ ਸਨ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਪਹੁੰਚੇ। ਆਮ ਆਦਮੀ ਪਾਰਟੀ ਦੀ ਜਨਰਲ ਮੀਟਿੰਗ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ।Body:ਨਾਗਰਿਕਤਾ ਸੋਧ ਕਾਨੂੰਨ ਪਾਸ ਹੋਣ ਨਾਲ ਘੱਟ ਗਿਣਤੀ ਦੇ ਲੋਕਾਂ ਨੂੰ ਸਤਾਉਣ ਲੱਗਾ ਡਰ : ਚੀਮਾ
- ਆਮ ਆਦਮੀ ਪਾਰਟੀ ਮੇਲਾ ਮਾਘੀ 'ਤੇ ਨਹੀਂ ਕਰੇਗੀ ਸਿਆਸੀ ਕਾਨਫਰੰਸ
- ਆਮ ਆਦਮੀ ਪਾਰਟੀ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ
- ਅਕਾਲੀ ਦਲ ਹੁਣ ਸਿਰਫ ਪਤੀ ਪਤਨੀ ਦੀ ਪਾਰਟੀ
- ਤਿੰਨ ਸਾਲ ਲੰਘ ਜਾਣ ਦੇ ਬਾਅਦ ਵੀ ਕੈਪਟਨ ਸਰਕਾਰ ਦਾ ਖਜ਼ਾਨਾ ਖਾਲੀ
ਆਮ ਆਦਮੀ ਪਾਰਟੀ ਦੇ ਹਲਕਾ ਪ੍ਰਧਾਨ ਜਗਦੀਪ ਸਿੰਘ 'ਕਾਕਾ ਬਰਾੜ' ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੀ ਇੱਕ ਭਰਵੀਂ ਮੀਟਿੰਗ ਹੋਈ। ਜਿਸ 'ਚ ਜਿਲ•ਾ ਪ੍ਰਧਾਨ ਜਗਦੇਵ ਸਿੰਘ ਬਾਂਮ, ਆਬਜ਼ਰਬਰ ਸੁਖਜਿੰਦਰ ਸਿੰਘ ਕਾਉਂਣੀ, ਯੂਥ ਜਿਲ•ਾ ਪ੍ਰਧਾਨ ਅਰਸ਼ ਬਰਾੜ ਜੱਸੇਆਣਾ ਆਦਿ ਹਾਜ਼ਰ ਸਨ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਪਹੁੰਚੇ। ਆਮ ਆਦਮੀ ਪਾਰਟੀ ਦੀ ਜਨਰਲ ਮੀਟਿੰਗ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ।
ਇਸ ਮੌਕੇ ਬੋਲਦਿਆਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਦੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ। ਉਨ•ਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੱਤਾ 'ਚੋਂ ਆਉਣ ਤੋਂ ਪਹਿਲਾ ਪੰਜਾਬ ਦੇ ਲੋਕਾਂ ਨਾਲ ਤਰ•ਾਂ ਤਰ•ਾਂ ਦੇ ਵਾਅਦੇ ਕੀਤੇ ਸਨ ਪ੍ਰੰਤੂ ਸੱਤਾ 'ਚ ਆਉਣ ਤੋਂ ਬਾਅਦ ਇੱਕ ਵੀ ਵਾਅਦਾ ਕੈਪਟਨ ਅਮਰਿੰਦਰ ਸਿੰਘ ਨੇ ਪੂਰਾ ਨਹੀਂ ਕੀਤਾ। ਉਨ•ਾਂ ਕਿਹਾ ਕਿ ਅੱਜ ਦੋਵਾਂ ਪਾਰਟੀਆਂ ਤੋਂ ਪੰਜਾਬ ਦੇ ਲੋਕ ਬੁਰੀ ਤਰ•ਾਂ ਅੱਕ ਚੁੱਕੇ ਹਨ ਅਤੇ ਲੋਕ ਹੁਣ ਆਮ ਆਦਮੀ ਪਾਰਟੀ ਵੱਲ ਤੱਕਣ ਲੱਗ ਪਏ ਹਨ। ਉਨ•ਾਂ ਕਿਹਾ ਕਿ ਪੰਜਾਬੀਆਂ ਨੇ 2017 ਦੀਆਂ ਚੋਣਾਂ 'ਚ ਪੂਰਾ ਸਾਥ ਦਿੰਦਿਆਂ ਪਾਰਟੀ ਨੂੰ ਵਿਰੋਧੀ ਧਿਰ 'ਚ ਬਿਠਾਇਆ ਹੈ। ਉਨ•ਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਸਭ ਤੋਂ ਮਹਿੰਗੀ ਬਿਜਲੀ ਲੈ ਰਹੇ ਹਨ, ਬੱਚੇ ਸਿੱਖਿਆ ਤੋਂ ਵਾਂਝੇ ਹੋ ਰਹੇ ਹਨ ਅਤੇ ਇਲਾਜ਼ ਤੋਂ ਬਿਨਾ ਲੋਕ ਮਰ ਰਹੇ ਹਨ। ਪ੍ਰੰਤੂ ਇਸ ਪਾਸੇ ਕਾਂਗਰਸ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਉਨ•ਾਂ ਕਿਹਾ ਕਿ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਪੂਰੇ ਕਰ ਦਿੱਤੇ ਗਏ ਹਨ। ਉਨ•ਾਂ ਖੁਸ਼ੀ ਜ਼ਾਹਿਰ ਕੀਤੀ ਕਿ ਅਗਲੀ ਸਰਕਾਰ ਵੀ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੀ ਬਣ ਰਹੀ ਹੈ, ਕਿਉਂਕਿ ਉੱਥੋਂ ਦੇ ਲੋਕਾਂ ਦਾ ਅਰਵਿੰਦ ਕੇਜ਼ਰੀਵਾਲ ਨੇ ਕੰਮ ਕਰਕੇ ਭਰੋਸਾ ਹਾਸਲ ਕੀਤਾ ਹੈ। ਉਨ•ਾਂ ਆਖਿਆ ਕਿ ਸ਼ਹੀਦੀ ਜੋੜ ਮੇਲਿਆਂ 'ਤੇ ਅਕਾਲ ਤਖ਼ਤ ਵੱਲੋਂ ਦਿੱਤੇ ਫਰਮਾਨ ਤਹਿਤ ਉਹ ਮੇਲਾ ਮਾਘੀ 'ਤੇ ਸਿਆਸੀ ਕਾਨਫਰੰਸ ਨਹੀਂ ਕਰਨਗੇ ਅਤੇ ਆਉਣ ਵਾਲੇ ਦਿਨਾਂ 'ਚ ਕੌਰ ਕਮੇਟੀ ਦੀ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿੱਚ ਮਾਘੀ ਮੌਕੇ ਪਾਰਟੀ ਵੱਲੋਂ ਕੀ ਕੀਤਾ ਜਾਣਾ ਹੈ ਉਸ ਬਾਰੇ ਫੈਸਲਾ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਪਾਰਟੀ ਵੱਲੋਂ ਹੁਣ ਮੁੜ ਤੋਂ 2022 ਦੀਆਂ ਚੋਣਾਂ ਤੋਂ ਪਹਿਲਾ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੈ।
ਭਾਜਪਾ ਆਗੂ ਵਿਜੈ ਸਾਂਪਲਾ ਤੇ ਸੁਖਬੀਰ ਬਾਦਲ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਦਾ ਸਮਰੱਥਨ ਕਰਨ 'ਤੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਹਰਪਾਲ ਚੀਮਾ ਨੇ ਆਖਿਆ ਕਿ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਭਾਰਤ ਦੇ ਸੰਵਿਧਾਨ ਦੇ ਖਿਲਾਫ ਹੈ। ਇਹ ਕਾਨੂੰਨ ਮੁਸਲਿਮ ਭਾਈਚਾਰੇ ਨੂੰ ਵੱਖ ਕਰਦਾ ਹੈ। ਉਨ•ਾਂ ਕਿਹਾ ਕਿ ਭਾਰਤ ਇੱਕ ਧਰਮ ਨਿਰਪੱਖ ਦੇਸ਼ ਹੈ। ਇਸ ਨੂੰ ਧਰਮ ਦੇ ਅਧਾਰ 'ਤੇ ਵੰਡਿਆ ਨਹੀਂ ਜਾ ਸਕਦਾ। ਉਨ•ਾਂ ਕਿਹਾ ਕਿ ਜਦ ਤੋਂ ਇਹ ਕਾਨੂੰਨ ਪਾਸ ਹੋਇਆ ਹੈ ਉਦੋਂ ਤੱਕ ਪੂਰੇ ਭਾਰਤ ਵਿੱਚ ਵਿਰੋਧ ਚੱਲ ਰਿਹਾ ਹੈ। ਇਸ ਕਾਨੂੰਨ ਦੇ ਪਾਸ ਹੋਣ ਨਾਲ ਘੱਟ ਗਿਣਤੀ ਦੇ ਲੋਕਾਂ 'ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਕਾਨੂੰਨ ਨਾਲ ਆਪਸੀ ਭਾਈਚਾਰਾ ਖਤਮ ਹੋਵੇਗਾ। ਇਸ ਲਈ ਇਹ ਕਾਨੂੰਨ ਕੇਂਦਰ ਸਰਕਾਰ ਤੁਰੰਤ ਵਾਪਸ ਲਵੇ। ਉਨ•ਾਂ ਸੁਖਬੀਰ ਸਿੰਘ ਬਾਦਲ ਦੇ ਨਿਸ਼ਾਨਾ ਲਾਉਂਦਿਆਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਆਪਣੀ ਪਤਨੀ ਦੀ ਕੁਰਸੀ ਬਚਾਉਣ ਦੀ ਖਾਤਿਰ ਭਾਜਪਾ ਦੀ ਚਾਪਲੂਸੀ ਕਰ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਹੁਣ ਖਾਲੀ ਦਲ ਬਣਦਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਇਹ ਪਾਰਟੀ ਸਿਰਫ ਪਤੀ ਪਤਨੀ ਦੀ ਪਾਰਟੀ ਬਣ ਕੇ ਰਹਿ ਗਈ ਹੈ। ਉਨ•ਾਂ ਆਖਿਆ ਕਿ ਲੈਂਡ-ਸੈਂਡ ਤੇ ਹੋਰ ਮਾਫੀਆ ਦਾ ਜਨਮ ਦਾਤਾ ਖੁਦ ਅਕਾਲੀ ਦਲ ਹੈ ਤੇ ਪੰਜਾਬ ਦੇ ਲੋਕਾਂ ਦੀ ਲੁੱਟ ਸੁਖਬੀਰ ਬਾਦਲ ਨੇ ਹੀ ਸ਼ੁਰੂ ਕੀਤੀ ਸੀ। ਖਾਲੀ ਖਜਾਨੇ ਦੇ ਸਵਾਲ ਦਾ ਜਵਾਬ ਦਿੰਦਿਆਂ ਹਰਪਾਲ ਚੀਮਾ ਨੇ ਆਖਿਆ ਕਿ ਵਿੱਤ ਮੰਤਰੀ ਇੱਕ ਪਾਸੇ ਖਜ਼ਾਨਾ ਖਾਲੀ ਹੋਣ ਦਾ ਰਾਗ ਅਲਾਪ ਰਹੇ ਹਨ ਤੇ ਦੂਜੇ ਪਾਸੇ ਵਿਧਾਇਕਾ ਨੂੰ ਨਵੀਂਆ ਗੱਡੀਆਂ ਤੇ ਪੈਂਨਸਨ ਭੱਤੇ ਵਧਾਏ ਜਾ ਰਹੇ ਹਨ। ਉਨ•ਾਂ ਐਲਾਨ ਕਰਦਿਆਂ ਆਖਿਆ ਕਿ ਜਦੋਂ ਤੱਕ ਪੰਜਾਬ ਦੇ ਮਸਲੇ ਤੇ ਕੈਪਟਨ ਵੱਲੋਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾਂਦੇ ਉਦੋਂ ਤੱਕ ਉਹ ਖੁਦ ਵੀ ਗੱਡੀ ਨਹੀਂ ਲੈਣਗੇ। ਇਸ ਮੌਕੇ ਹਲਕਾ ਪ੍ਰਧਾਨ ਜਗਦੀਪ ਸਿੰਘ 'ਕਾਕਾ ਬਰਾੜ' ਨੇ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਵੱਲ ਲੋਕਾਂ ਦਾ ਫਿਰ ਤੋਂ ਰੁਝਾਨ ਵਧਣ ਲੱਗ ਗਿਆ ਹੈ। ਉਨ•ਾਂ ਕਿਹਾ ਕਿ ਪੰਜਾਬ 'ਚ ਅਕਾਲੀ ਤੇ ਕਾਂਗਰਸੀ ਮਿਲ ਕੇ ਰਾਜਨੀਤੀ ਕਰ ਰਹੇ ਹਨ ਇਹ ਗੱਲ ਲੋਕ ਸਮਝ ਚੁੱਕੇ ਹਨ ਅਤੇ ਆਉਣ ਵਾਲੀਆਂ 2022 ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਆਪਣੀ ਸਰਕਾਰ ਬਣਾਵੇਗੀ। ਉਨ•ਾਂ ਦਿੱਲੀ ਵਿਖੇ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਹਵਾਲਾ ਦਿੰਦਿਆਂ ਆਖਿਆ ਕਿ ਦਿੱਲੀ ਵਿਖੇ ਲੋਕ ਕੇਜ਼ਰੀਵਾਲ ਨੂੰ ਪਿਆਰ ਕਰਦੇ ਹਨ ਅਤੇ ਕੇਜ਼ਰੀਵਾਲ ਵੱਲੋਂ ਵੀ ਬੇਹੱਦ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਜਿਸ ਤੋਂ ਸਾਫ ਨਜ਼ਰ ਆ ਰਿਹਾ ਹੈ ਕਿ ਆਉਣ ਵਾਲੀ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਹੋਵੇਗੀ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.