ਮੁਕਤਸਰ: ਸ੍ਰੀ ਮੁਕਤਸਰ ਸਾਹਿਬ, ਚੱਕ ਜਵਾਹਰੇਵਾਲਾ ਕਤਲ ਕਾਂਡ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੱਖ-ਵੱਖ ਮਜ਼ਦੂਰ ਜੱਥੇਬੰਦੀਆਂ ਵੱਲੋਂ ਮਿਲ ਕੇ ਬਣਾਈ ਗਈ ਐਕਸ਼ਨ ਕਮੇਟੀ ਵੱਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ।
ਐਕਸ਼ਨ ਕਮੇਟੀ ਵੱਲੋਂ ਡੀ.ਸੀ. ਦਫ਼ਤਰ ਤੋਂ ਬਠਿੰਡਾ ਚੌਂਕ ਤੱਕ ਰੋਸ ਮਾਰਚ ਕੱਢਿਆ ਗਿਆ ਅਤੇ ਇਸ ਦੌਰਾਨ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮੁਕਤਸਰ ਦੇ ਪਿੰਡ ਚੱਕ ਜਵਾਹਰੇਵਾਲਾ 'ਚ ਜਾਤੀ ਹਿੰਸਾ ਦਾ ਸ਼ਿਕਾਰ ਹੋਏ ਮਜ਼ਦੁਰਾਂ ਨੂੰ ਜਿੱਥੇ ਜ਼ਖਮੀ ਹੋ ਕੇ ਹਸਪਤਾਲਾਂ 'ਚ ਦਾਖ਼ਲ ਹੋਣਾ ਪਿਆ ਉੱਥੇ ਹੀ ਕੁੱਝ ਕੁ ਮਜ਼ਦੂਰਾਂ ਨੂੰ ਆਪਣੀ ਜਾਨ ਤੋਂ ਵੀ ਹੱਥ ਧੋਣਾ ਪਿਆ ਸੀ ਜਿਸ ਕਾਰਨ ਰੋਸ ਨਾਲ ਭਰੇ ਮਜ਼ਦੂਰਾਂ ਵੱਲੋਂ ਹਮਲੇ ਦੇ ਚੌਥੇ ਦਿਨ ਬਾਅਦ ਵੀ ਲਾਸ਼ਾਂ ਦਾ ਸਸਕਾਰ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ- ਅਸਤੀਫ਼ਾ ਦੇਣ ਤੋਂ ਬਿਨਾਂ ਸਿੱਧੂ ਕੋਲ ਕੋਈ ਚਾਰਾ ਨਹੀਂ ਸੀ : ਚੰਦੂਮਾਜਰਾ
ਮਜ਼ਦੂਰ ਆਗੂਆਂ ਦਾ ਕਹਿਣਾ ਹੈ ਕਿ ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਅਤੇ ਸੂਬਾ ਸਰਕਾਰ 'ਤੇ ਦੋਸ਼ੀਆਂ ਦਾ ਪੱਖ ਪੂਰਨ ਦਾ ਦੋਸ਼ ਲਾਇਆ। ਗੱਲਬਾਤ ਕਰਦੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਜਲਦੀ ਤੋਂ ਜਲਦੀ ਐਸਸੀ ਐਕਟ ਲਾਗੂ ਕਰੇ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਵੀ ਦੇਵੇ। ਉਨ੍ਹਾਂ ਕਿਹਾ ਕਿ ਐਕਸ਼ਨ ਕਮੇਟੀ ਵਲੋਂ ਰੱਖੀਆਂ ਸ਼ਰਤਾਂ ਪੂਰੀਆਂ ਨਾ ਹੋਣ ਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।