ETV Bharat / state

ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ 'ਚ ਬਣੇ ਹੜ੍ਹ ਦੇ ਹਾਲਾਤ

ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਣੀ ਦੀ ਨਿਕਾਸੀ ਦੇ ਸਹੀ ਪ੍ਰਬੰਧ ਨਾ ਹੋਣ ਤੋਂ ਨਾਰਾਜ਼ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਗਟ ਕੀਤਾ ਹੈ।

ਪਿੰਡਾਂ 'ਚ ਬਣੇ ਹੜ੍ਹ ਦੇ ਹਾਲਾਤ
author img

By

Published : Jul 18, 2019, 4:13 AM IST

ਸ੍ਰੀ ਮੁਕਤਸਰ ਸਾਹਿਬ : ਪਿਛਲੇ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਕਾਰਨ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਹੜ੍ਹ ਦੇ ਹਾਲਾਤ ਬਣ ਗਏ ਹਨ। ਮੀਂਹ ਦੇ ਪਾਣੀ ਦੀ ਸਹੀ ਨਿਕਾਸੀ ਨਾਲ ਹੋਣ ਕਾਰਨ ਪਿੰਡਾਂ ਦੇ ਨਿਚਲੇ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਖੇਤਾਂ ਵਿੱਚ ਪਾਣੀ ਭਰ ਜਾਣ ਕਾਰਨ ਕਿਸਾਨਾਂ ਦੀ ਫ਼ਸਲ ਬਰਬਾਦ ਹੋ ਗਈ ਹੈ। ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਅਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਣੀ ਦੀ ਨਿਕਾਸੀ ਲਈ ਸਹੀ ਪ੍ਰਬੰਧ ਨਾ ਕੀਤੇ ਜਾਣ ਨੂੰ ਲੈ ਕੇ ਆਮ ਲੋਕਾਂ ਵਿੱਚ ਭਾਰੀ ਰੋਸ ਹੈ। ਇਸ ਰੋਸ ਨੂੰ ਜ਼ਾਹਿਰ ਕਰਦਿਆਂ ਪਿੰਡ ਉਦੇਕਰਨ ਦੇ ਲੋਕਾਂ ਨੇ ਮੁਕਤਸਰ- ਕੋਟਕਪੂਰਾ ਮੁੱਖ ਮਾਰਗ 'ਤੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।

ਵੀਡੀਓ

ਕਿਸਾਨਾਂ ਨੇ ਦੱਸਿਆ ਕਿ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਪਿੰਡ ਵਿੱਚ ਸਹੀ ਪ੍ਰਬੰਧ ਨਹੀਂ ਕੀਤੇ ਗਏ। ਜ਼ਿਲ੍ਹੇ ਦੇ ਡਰੇਨ ਵਿਭਾਗ ਵੱਲੋਂ ਹਰ ਵਾਰ ਸਿਰਫ਼ ਕਾਗਜ਼ਾਂ ਉੱਤੇ ਸਫਾਈ ਦਾ ਕੰਮ ਦਰਸਰਾਇਆ ਜਾਂਦਾ ਹੈ ਅਸਲ ਵਿੱਚ ਜ਼ਮੀਨੀ ਪੱਧਰ 'ਤੇ ਅਜਿਹਾ ਨਹੀਂ ਹੁੰਦਾ। ਲੋਕਾਂ ਵੱਲੋਂ ਡਰੇਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਾਗਜ਼ ਉੱਤੇ ਕੰਮ ਵਿਖਾ ਕੇ ਲੱਖਾਂ ਰੁਪਏ ਖ਼ੁਦ ਕੋਲ ਰੱਖਣ ਦੇ ਦੋਸ਼ ਲਗਾਏ ਗਏ। ਲੋਕ ਨੇ ਆਪਣੇ ਖ਼ਰਚੇ 'ਤੇ ਇਸ ਦੀ ਸਫ਼ਾਈ ਕਰਦੇ ਹਨ। ਪਿੰਡ ਵਾਲਿਆਂ ਨੇ ਕਿਹਾ ਕਿ ਫ਼ਸਲ ਬਰਬਾਦ ਹੋਣ ਤੋਂ ਬਾਅਦ ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ।

Download link
https://we.tl/t-jTuwXy4o00 
ਮੁਕਤਸਰ ਨੇੜਲੇ ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ 
- ਸ੍ਰੀ ਮੁਕਤਸਰ ਸਾਹਿਬ- ਕੋਟਕਪੂਰਾ ਮੁੱਖ ਮਾਰਗ ਤੇ ਜਾਮ ਲਾ ਕੇ ਦਿਤਾ ਧਰਨਾ
ਐਂਕਰਲਿੰਕ- ਸ੍ਰੀ ਮੁਕਤਸਰ ਸਾਹਿਬ ਇਲਾਕੇ ਚ ਬੀਤੇ ਦੋ ਦਿਨ ਤੋਂ ਹੋ ਰਹੀ ਬਾਰਿਸ਼ ਕਾਰਨ ਨੀਵੇਂ ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਹੋ ਗਏ ਹਨ, ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੇ ਮੁਕਤਸਰ- ਕੋਟਕਪੂਰਾ ਮੁੱਖ ਮਾਰਗ ਤੇ ਜਾਮ ਲਾਇਆ। 
ਵੀ ੳ - ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦੋ ਦਿਨ ਤੋਂ ਹੋ ਰਹੀ ਬਾਰਿਸ਼ ਕਾਰਨ ਜਿਥੇ ਨੀਵੇਂ ਖੇਤਰ ਦੇ ਪਿੰਡਾਂ ਉਦੇਕਰਨ, ਥਾਂਦੇਵਾਲਾ, ਸਕੂਲਾਂ ਦੀ ਆਦਿ ਵਿਖੇ ਜਿਥੇ ਸੈਂਕੜੇ ਏਕੜ ਝੋਨੇ ਅਤੇ ਨਰਮੇ ਦੀ ਫਸਲ ਖਰਾਬ ਹੋ ਗਈ ਹੈ, ਉਥੇ ਹੀ ਨੀਵੇਂ ਖੇਤਰਾਂ ਵਿਚੋਂ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਕਰਨ ਕਰਕੇ ਪਰਸਾਸਨ ਵਿਰੁੱਧ ਅਜ ਪਿੰਡ ਉਦੇਕਰਨ ਦੇ ਵਾਸੀਆਂ ਨੇ ਮੁਕਤਸਰ- ਕੋਟਕਪੂਰਾ ਮੁੱਖ ਮਾਰਗ ਤੇ ਚੱਕਾ ਜਾਮ ਕੀਤਾ । ਇਸ ਦੌਰਾਨ ਸਰਕਾਰ ਅਤੇ ਪਰਸਾਸਨ ਵਿਰੁੱਧ ਜੌਰਦਾਰ ਨਾਅਰੇਬਾਜ਼ੀ ਕਰਦਿਆ, ਮੀਂਹ ਦੇ ਪਾਣੀ ਦੀ ਨਿਕਾਸੀ ਲਈ ਲਿਫਟ ਪੰਪ ਲਾਉਣ ਦੀ ਮੰਗ ਕੀਤੀ ਗਈ ਹੈ।  ਇਸ ਧਰਨੇ ਦੌਰਾਨ ਸਰੋਮਣੀ ਅਕਾਲੀ ਦਲ ਦੇ ਮੁਕਤਸਰ ਹਲਕੇ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਵੀ ਪਹੁੰਚੇ। 
ਬਾਈਟ- ਅੰਗਰੇਜ ਸਿੰਘ 
ਵੀ ੳ - ਪ੍ਰਸਾਸਨ ਵੱਲੋ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ, ਨਿਕਾਸੀ ਨਾਲੇ ਤਕ ਬੰਦ ਹਨ। ਲਿਫਟ ਪੰਪ ਲਾ ਕੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ। 
ਬਾਈਟ- ਕੰਵਰਜੀਤ ਸਿੰਘ ਰੋਜੀ ਬਰਕੰਦੀ ਵਿਧਾਇਕ 
ਵੀ ੳ - ਇਥੇ ਹੜਾਂ ਵਰਗੇ ਹਾਲਾਤ ਹਨ ਪਰ ਨਾ ਕਿਸੇ ਮੰਤਰੀ ਨੇ ਸਾਰ ਲਈ  ਅਤੇ ਨਾ ਪਰਸਾਸਨਿਕ ਅਧਿਕਾਰੀਆਂ ਨੇ, ਡੀ ਸੀ ਨਾਲ ਹੁਣ ਗਲ ਕੀਤੀ ਉਹਨਾਂ ਲਿਫਟ ਪੰਪ ਲਵਾਉਣ ਦਾ ਭਰੋਸਾ ਦਿੱਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.