ਸ੍ਰੀ ਮੁਕਤਸਰ ਸਾਹਿਬ: ਅੱਜ ਦੇਸ਼ ਭਰ ਵਿੱਚ ਹੋਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਹਨੀ ਫੱਤਣਵਾਲਾ ਨੇ ਸ਼ਹਿਰ ਵਾਸੀਆਂ ਨਾਲ ਮਿਲ ਕੇ ਇੱਕ-ਦੂਜੇ ਨੂੰ ਰੰਗ ਲਗਾ ਕੇ ਹੋਲੀ ਦੀ ਖੁਸ਼ੀ ਸਾਂਝੀ ਕੀਤੀ।
ਹਰ ਵਰਗ ਦੇ ਲੋਕਾਂ ਨੇ ਇਕੱਠੇ ਹੋ ਕੇ ਇੱਕ ਦੂਜੇ ਨੂੰ ਰੰਗ ਲਗਾ ਕੇ ਖੁਸ਼ੀ ਮਨਾਈ ਹੈ। ਇਸੇ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਹੋਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਹਨੀ ਫੱਤਣਵਾਲਾ ਨੇ ਸ਼ਹਿਰ ਵਾਸੀਆਂ ਨਾਲ ਮਿਲ ਕੇ ਹੋਲੀ ਦਾ ਤਿਉਹਾਰ ਮਨਾਇਆ ਅਤੇ ਇਕ ਦੂਜੇ ਨੂੰ ਰੰਗ ਲਗਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ।
ਇਸ ਖੁਸ਼ੀ ਦੇ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਤਿਉਹਾਰ ਸਾਨੂੰ ਰਲ ਮਿਲ ਕੇ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸੇ ਦਿਨ ਭਗਤ ਪ੍ਰਲਾਦ ਨੇ ਸੰਦੇਸ਼ ਦਿੱਤਾ ਸੀ ਕਿ ਸਾਨੂੰ ਸੱਚ ਦੇ ਰਾਹ 'ਤੇ ਚੱਲਣਾ ਚਾਹੀਦਾ ਹੈ। ਇੱਕ ਦੂਜੇ ਦੇ ਕੰਮ ਆਉਣਾ ਚਾਹੀਦਾ ਹੈ ਅਤੇ ਆਪਸੀ ਭਾਈਚਾਰਾ ਬਣਾ ਕੇ ਰੱਖਣਾ ਚਾਹੀਦਾ ਹੈ, ਹਰ ਧਰਮ ਦਾ ਸਤਿਕਾਰ ਕਰਨਾ ਚਾਹੀਦਾ ਹੈ।